1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ SEL ਟੈਕਸਟਾਈਲ 'ਤੇ  ED ਨੇ ਦਿੱਤੀ ਦਬਿਸ਼

ਟੀਮ ਕੰਪਨੀ ਦੇ ਕਰੀਬ 13 ਥਾਵਾਂ 'ਤੇ ਦਬਿਸ਼ ਦੇ ਚੁੱਕੀ ਹੈ। ਜਿਸ ਵਿੱਚ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਈ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਜਾਇਦਾਦਾਂ ਵੀ ਸ਼ਾਮਲ ਹਨ। ਇਹ ਕਾਰਵਾਈ ਕੰਪਨੀ ਦੇ ਖਿਲਾਫ ਬੈਂਕ ਧੋਖਾਧੜੀ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੇਂਦਰੀ ਜਾਂਚ ਬਿਊਰੋ (CBI) ਦੀ ਸੂਚਨਾ ਰਿਪੋਰਟ (ਈਸੀਆਈਆਰ) ਦਾ ਫਾਲੋ-ਅਪ ਦੱਸੀ ਜਾ ਰਹੀ ਹੈ।

Share:

Bank Fraud Case: ਲੁਧਿਆਣਾ ਵਿੱਖੇ SEL ਟੈਕਸਟਾਈਲ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਅੱਜ ਸਵੇਰੇ 1530 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਦਬਿਸ਼ ਦਿੱਤੀ ਗਈ। ਟੀਮ ਕੰਪਨੀ ਦੇ ਕਰੀਬ 13 ਥਾਵਾਂ 'ਤੇ ਦਬਿਸ਼ ਦੇ ਚੁੱਕੀ ਹੈ। ਜਿਸ ਵਿੱਚ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਕਈ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਜਾਇਦਾਦਾਂ ਵੀ ਸ਼ਾਮਲ ਹਨ। ਇਹ ਕਾਰਵਾਈ ਕੰਪਨੀ ਦੇ ਖਿਲਾਫ ਬੈਂਕ ਧੋਖਾਧੜੀ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੇਂਦਰੀ ਜਾਂਚ ਬਿਊਰੋ (CBI) ਦੀ ਸੂਚਨਾ ਰਿਪੋਰਟ (ਈਸੀਆਈਆਰ) ਦਾ ਫਾਲੋ-ਅਪ ਦੱਸੀ ਜਾ ਰਹੀ ਹੈ।

ਕੰਪਨੀ ਤੇ 1530 ਕਰੋੜ ਰੁਪਏ ਦੀ ਧੋਖਾਧੜੀ ਦੇ ਆਰੋਪ

CBI ਨੇ ਸੈਂਟਰਲ ਬੈਂਕ ਆਫ਼ ਇੰਡੀਆ ਦੀ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕੀਤਾ ਸੀ। ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੰਪਨੀ ਨੇ 1530 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ। ਦਸ ਦੇਈਏ ਕਿ ਈਡੀ ਨੇ ਫਰਵਰੀ 2023 'ਚ 828 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਸੀ। ਜਿਸ ਵਿੱਚ ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਅਲਵਰ ਅਤੇ ਹਿਸਾਰ ਵਿੱਚ ਜ਼ਮੀਨ, ਇਮਾਰਤਾਂ ਅਤੇ ਮਸ਼ੀਨਰੀ ਸ਼ਾਮਲ ਹੈ। ਈਡੀ ਦੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕੰਪਨੀ ਨੇ ਸੈਂਟਰਲ ਬੈਂਕ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਤੋਂ ਲਏ ਗਏ ਲੋਨ ਫੰਡਾਂ ਦੀ ਦੁਰਵਰਤੋਂ ਕੀਤੀ ਸੀ।
 
CBI ਨੇ ਡਾਇਰੈਕਟਰਾਂ ਦੇ ਘਰਾਂ-ਦਫ਼ਤਰਾਂ 'ਤੇ 4 ਸਾਲ ਪਹਿਲੇ ਕੀਤੀ ਸੀ ਰੇਡ 

ਸੀਬੀਆਈ ਨੇ 14 ਅਗਸਤ 2020 ਨੂੰ ਵੀ ਕੰਪਨੀ ਦੇ ਡਾਇਰੈਕਟਰਾਂ ਦੇ ਘਰਾਂ ਅਤੇ ਦਫ਼ਤਰਾਂ 'ਤੇ ਛਾਪੇਮਾਰੀ ਕੀਤੀ ਸੀ। ਕਈ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਏ ਹਨ। ਦੋਸ਼ੀਆਂ ਲਈ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ। ਸੀਬੀਆਈ ਨੇ ਜਾਂਚ ਦੌਰਾਨ ਕਈ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਨਾਲ ਹੀ ਨਿਰਦੇਸ਼ਕ ਨੀਰਜ ਸਲੂਜਾ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮਾਂ ਨੇ ਬੈਂਕ ਕਰਜ਼ੇ ਦੀ ਵੱਡੀ ਰਕਮ ਆਪੋ-ਆਪਣੀਆਂ ਪਾਰਟੀਆਂ ਵਿੱਚ ਨਿਵੇਸ਼ ਕੀਤੀ। ਇਸ ਦੇ ਨਾਲ ਹੀ ਬਾਅਦ ਵਿੱਚ 'ਅਡਜਸਟਮੈਂਟ ਐਂਟਰੀਆਂ' ਦਰਜ ਕੀਤੀਆਂ ਗਈਆਂ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਕਥਿਤ ਤੌਰ 'ਤੇ ਗੈਰ-ਨਾਮੀ ਸਪਲਾਇਰਾਂ ਤੋਂ ਮਸ਼ੀਨਰੀ ਦੀ ਖਰੀਦਦਾਰੀ ਦਿਖਾਈ ਅਤੇ ਵੱਧ ਰਕਮਾਂ ਦੇ ਚਲਾਨ ਅਤੇ ਬਿੱਲ ਤਿਆਰ ਕੀਤੇ। ਇਸ ਤੋਂ ਇਲਾਵਾ ਮੁਲਜ਼ਮਾਂ ਨੇ ਸੀਸੀ ਲਿਮਟ (ਸਟਾਕ, ਤਿਆਰ ਮਾਲ ਆਦਿ) ਦੇ ਰੂਪ ਵਿੱਚ ਪ੍ਰਾਇਮਰੀ ਸਕਿਉਰਿਟੀ ਦੀ ਵੱਡੀ ਰਕਮ ਦੀ ਦੁਰਵਰਤੋਂ ਕੀਤੀ ਤਾਂ ਜੋ ਬੈਂਕ ਵੇਚੇ ਗਏ ਸਮਾਨ ਦੀ ਵਿਕਰੀ ਆਮਦਨੀ ਵਜੋਂ ਰਕਮ ਦੀ ਗਲਤ ਵਰਤੋਂ ਕਰ ਸਕੇ।

ਇਹ ਵੀ ਪੜ੍ਹੋ