ED in Action: ਚੰਡੀਗੜ੍ਹ ,ਮੋਹਾਲੀ ਅਤੇ ਫਿਰੋਜ਼ਪੁਰ 'ਚ ਈਡੀ ਦੀ ਛਾਪੇਮਾਰੀ,ਅਮਰੂਦ ਦੇ ਬਾਗ ਘੁਟਾਲੇ ਵਿੱਚ ਕਾਰਵਾਈ

ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਮਾਮਲਾ ਦੱਸਿਆ ਜਾ ਰਿਹਾ ਹੈ।

Share:

Punjab News: ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਚੰਡੀਗੜ੍ਹ, ਮੋਹਾਲੀ ਅਤੋ ਫਿਰੋਜ਼ਪੁਰ  ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਕਈ ਆਈਏਐਸ ਅਫਸਰਾਂ, ਪ੍ਰਾਪਰਟੀ ਡੀਲਰ ਅਤੇ ਕਈ ਕਿਸਾਨਾਂ ਸਮੇਤ 22 ਟਿਕਾਣਿਆਂ ‘ਤੇ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਦੇ  ਆਈਏਐੱਸ ਅਧਿਕਾਰੀ ਵਰੂਣ ਰੂਜਮ ਦੇ ਘਰ ਪਹੁੰਚੀ ਟੀਮ ਨੂੰ ਘਰ ਦੇ ਪਿੱਛੇ ਪਾਰਕ ਵਿੱਚ ਫੱਟੇ ਹੋਏ ਦਸਤਾਵੇਜ਼ ਮਿਲੇ ਹਨ ਜਿਸ ਵਿੱਚ ਅਮਰੂਦ ਬਾਗ ਘੋਟਾਲੇ ਦਾ ਜਿਕਰ ਹੈ। ਵਰੂਣ ਰੂਜਮ ਦੀ ਪਤਨੀ ਤੇ ਵੀ ਆਰੋਪ ਹੈ ਕਿ ਉਸ ਨੇ ਫਰਜੀ ਢੰਗ ਨਾਲ ਕਰੋੜਾਂ ਰੁਪਏ ਦਾ ਮੁਆਵਜਾ ਹਾਸਲ ਕੀਤਾ ਹੈ। ਇਸ ਤੋਂ ਇਲਾਵਾ ਮਾਮਲੇ ਵਿੱਚ ਫਿਰੋਜ਼ਪੁਰ ਦੇ ਡੀਸੀ ਰਾਜੇਸ਼ ਧੀਮਾਨ ਦੀ ਪਤਨੀ ਵੀ ਮੁਲਜ਼ਮ ਹੈ। ਕਾਬਿਲੇਗੌਰ ਹੈ ਕਿ ਈਡੀ ਮਾਮਲੇ ਦੀ ਲੰਬੇ ਸਮੇਂ ਤੋਂ ਜਾਂਚ ਕਰ ਰਹੀ ਹੈ ਅਤੇ ਗਮਾਡਾ ਤੋਂ ਸਾਰਾ ਰਿਕਾਰਡ ਕਬਜੇ ਵਿੱਚ ਲੈ ਚੁੱਕੀ ਹੈ।

ਮਾਮਲਾ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ

ਮਾਮਲਾ ਗ੍ਰੇਟਰ ਮੁਹਾਲੀ ਵਿਕਾਸ ਅਥਾਰਟੀ ਵੱਲੋਂ ਏਅਰਪੋਰਟ ਰੋਡ ’ਤੇ ਐਰੋਟ੍ਰੋਪੋਲਿਸ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕਰਨ ਨਾਲ ਸਬੰਧਤ ਹੈ। ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਗਮਾਡਾ ਵੱਲੋਂ ਲੈਂਡ ਪੂਲਿੰਗ ਨੀਤੀ ਅਨੁਸਾਰ ਦਿੱਤਾ ਗਿਆ ਸੀ। ਉਸ ਜ਼ਮੀਨ ਵਿੱਚ ਲਗਾਏ ਗਏ ਅਮਰੂਦ ਦੇ ਦਰੱਖਤਾਂ ਦੀ ਕੀਮਤ ਜ਼ਮੀਨ ਤੋਂ ਵੱਖਰੀ ਅਦਾ ਕੀਤੀ ਗਈ ਸੀ। ਫਲਦਾਰ ਦਰੱਖਤਾਂ ਦੀ ਕੀਮਤ ਬਾਗਬਾਨੀ ਵਿਭਾਗ ਵੱਲੋਂ ਤੈਅ ਕੀਤੀ ਜਾਂਦੀ ਹੈ। ਫਲਦਾਰ ਰੁੱਖਾਂ ਦੀ ਇੱਕ ਸਰਵੇਖਣ ਸੂਚੀ ਭੂਮੀ ਗ੍ਰਹਿਣ ਕੁਲੈਕਟਰ ਨੇ ਡਾਇਰੈਕਟਰ ਬਾਗਬਾਨੀ ਨੂੰ ਭੇਜੀ ਅਤੇ ਤਿਆਰ ਕੀਤੇ ਰੁੱਖਾਂ ਦੀ ਮੁਲਾਂਕਣ ਰਿਪੋਰਟ ਪ੍ਰਾਪਤ ਕੀਤੀ।

ਗਲਤ ਤਰੀਕੇ ਨਾਲ ਦਿੱਤਾ ਗਿਆ ਮੁਆਵਜਾ

ਜ਼ਮੀਨ ਐਕੁਆਇਰ ਹੋਣ ਤੋਂ ਪਹਿਲਾਂ ਕੁਝ ਲੋਕਾਂ ਨੇ ਇੱਥੇ ਅਮਰੂਦ ਦੇ ਬੂਟੇ ਲਾਏ ਸਨ ਪਰ ਗਮਾਡਾ ਅਧਿਕਾਰੀਆਂ ਨਾਲ ਮਿਲ ਕੇ ਇਨ੍ਹਾਂ ਬੂਟਿਆਂ ਦੀ ਉਮਰ 4 ਤੋਂ 5 ਸਾਲ ਦੱਸੀ ਗਈ। ਇਸ ਕਾਰਨ ਉਨ੍ਹਾਂ ਦਾ ਮੁਆਵਜ਼ਾ ਕਾਫੀ ਵੱਧ ਗਿਆ। ਜਿਸ ਕਾਰਨ ਲੋਕਾਂ ਨੇ ਗਲਤ ਤਰੀਕੇ ਨਾਲ ਮੁਆਵਜ਼ਾ ਪ੍ਰਾਪਕ ਕੀਤਾ। ਦਸ ਦਈਏ ਕਿ ਵਿਜੀਲੈਂਸ ਨੇ ਇਸ ਸਬੰਧੀ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ ਪਰ ਮੁਆਵਜ਼ੇ ਦੀ ਰਕਮ ਵਾਪਸ ਜਮ੍ਹਾਂ ਕਰਵਾ ਕੇ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ।

ਇਹ ਵੀ ਪੜ੍ਹੋ