ED Action on AAP MLA: 40.92 ਕਰੋੜ ਦੇ ਬੈਂਕ ਧੋਖਾਧੜੀ ਮਾਮਲੇ 'ਚ ਇਸ 'ਆਪ' ਵਿਧਾਇਕ 'ਤੇ ED ਨੇ ਕਸਿਆ ਸ਼ਿਕੰਜਾ, ਚਾਰਜਸ਼ੀਟ ਦਾਇਰ

ED Action on AAP MLA: ਜਲੰਧਰ ਈਡੀ ਨੇ ਕਰੀਬ 4 ਮਹੀਨੇ ਪਹਿਲਾਂ ਅਹਿਮਦਗੜ੍ਹ ਤੋਂ ਵਿਧਾਇਕ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਇਹ ਕਾਰਵਾਈ ਕੀਤੀ ਗਈ ਹੈ।

Share:

ED Action on AAP MLA: ਪੰਜਾਬ ਦੇ ਅਹਿਮਦਗੜ੍ਹ ਤੋਂ 'ਆਪ' ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਤੇ ED ਨੇ ਵੱਡੀ ਕਾਰਵਾਈ ਕੀਤੀ ਹੈ। ਅਮਰਗੜ੍ਹ ਦੇ ਵਿਧਾਇਕ ਦੀ ਸ਼ਮੂਲੀਅਤ ਵਾਲੇ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਸ਼ਿਕਾਇਤ ਵਿੱਚ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂ ਸ਼ਾਮਲ ਹਨ। ਈਡੀ ਅਫਸਰਾਂ ਨੇ ਇਹ ਜਾਣਕਾਰੀ ਅੱਜ ਸਾਂਝੀ ਕੀਤੀ। ਦੱਸ ਦੇਈਏ ਕਿ ਜਲੰਧਰ ਈਡੀ ਨੇ ਕਰੀਬ 4 ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਉਸ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਇਹ ਕਾਰਵਾਈ ਕੀਤੀ ਗਈ ਹੈ।

5 ਜਨਵਰੀ ਨੂੰ ਦਰਜ ਕੀਤਾ ਗਿਆ ਸੀ ਮੁਕੱਦਮਾ

ਜਲੰਧਰ ਜ਼ੋਨਲ ਦਫ਼ਤਰ ਨੇ ਵੀ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਤਾਰਾ ਹੈਲਥ ਫੂਡ ਲਿਮਟਿਡ ਦੇ ਸਾਬਕਾ ਡਾਇਰੈਕਟਰ ਜਸਵੰਤ ਅਤੇ ਤਿੰਨ ਕੰਪਨੀਆਂ ਸਮੇਤ 6 ਹੋਰ ਮੁਲਜ਼ਮਾਂ ਖ਼ਿਲਾਫ਼ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਹੋਰਾਂ ਦੇ ਖ਼ਿਲਾਫ਼ 5 ਜਨਵਰੀ ਨੂੰ ਮੁਕੱਦਮਾ ਦਰਜ ਕੀਤਾ ਸੀ। ਜਿਸ ਵਿੱਚ ਜਸਵੰਤ ਅਤੇ ਤਿੰਨ ਕੰਪਨੀਆਂ ਸਮੇਤ ਹੋਰ ਦੋਸ਼ੀ ਧਿਰਾਂ ਨੂੰ ਪੰਜਾਬ ਦੇ ਮੁਹਾਲੀ ਸਥਿਤ ਸਪੈਸ਼ਲ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। 18 ਮਾਰਚ ਨੂੰ ਅਦਾਲਤ ਨੇ ਉਕਤ ਸ਼ਿਕਾਇਤ ਸਵੀਕਾਰ ਕਰ ਲਈ। ਦੱਸ ਦੇਈਏ ਕਿ CBI ਨੇ ਵੀ ਗੱਜਣਮਾਜਰਾ ਖਿਲਾਫ FIR ਈਡੀ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਗੱਜਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਸੀ।

ਸਿਮਰਨਜੀਤ ਸਿੰਘ ਮਾਨ ਨੂੰ ਹਰਾ ਕੇ ਬਣੇ ਸੀ ਵਿਧਾਇਕ

ਵਿਧਾਇਕ ਗੱਜਣਮਾਜਰਾ ਉਦੋਂ ਸੁਰਖੀਆਂ 'ਚ ਆ ਗਏ ਜਦੋਂ ਉਨ੍ਹਾਂ ਐਲਾਨ ਕੀਤਾ ਕਿ ਉਹ ਸਿਰਫ਼ ਇਕ ਰੁਪਏ ਦੀ ਤਨਖਾਹ ਲੈਣਗੇ। ਗੱਜਣਮਾਜਰਾ ਨੇ ਕਿਹਾ ਸੀ ਕਿ ਪੰਜਾਬ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਇਸ ਲਈ ਵਿਧਾਇਕ ਹੋਣ ਦੇ ਨਾਤੇ 1 ਰੁਪਏ ਦੀ ਤਨਖਾਹ ਲਵਾਂਗਾ। ਚੋਣ ਵਿੱਚ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਸਿਮਰਨਜੀਤ ਸਿੰਘ ਮਾਨ ਨੂੰ ਹਰਾਇਆ। ਈਡੀ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਪਰਾਧਿਕ ਸਾਜ਼ਿਸ਼ ਅਤੇ ਧੋਖਾਧੜੀ ਦੇ ਜ਼ਰੀਏ ਤਾਰਾ ਕਾਰਪੋਰੇਸ਼ਨ ਲਿਮਟਿਡ ਦੁਆਰਾ ਲਏ ਗਏ 40.92 ਕਰੋੜ ਰੁਪਏ ਦੇ ਕਰਜ਼ੇ ਦੀ ਰਕਮ ਨੂੰ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਵੱਖ-ਵੱਖ ਸ਼ੈੱਲ ਫਰਮਾਂ ਨੂੰ ਮੋੜ ਦਿੱਤਾ ਗਿਆ ਸੀ। ਫਿਰ ਇਸਨੂੰ ਤਾਰਾ ਹੈਲਥ ਫੂਡ ਲਿਮਿਟੇਡ ਅਤੇ ਤਾਰਾ ਸੇਲਜ਼ ਲਿਮਿਟੇਡ ਵਿੱਚ ਜੋੜਿਆ ਗਿਆ। ਜਿਸ ਤੋਂ ਬਾਅਦ ਜਸਵੰਤ ਸਿੰਘ ਦੇ ਨਿੱਜੀ ਖਾਤਿਆਂ ਵਿੱਚ 3.12 ਕਰੋੜ ਰੁਪਏ ਭੇਜੇ ਗਏ।

ਇਹ ਵੀ ਪੜ੍ਹੋ