ED ਸਾਬਕਾ ਮੰਤਰੀ Dharamsot ਨੂੰ ਅੱਜ ਅਦਾਲਤ 'ਚ ਕਰੇਗੀ ਪੇਸ਼, ਠੇਕੇਦਾਰ ਦੀ ਡਾਇਰੀ ਨੇ ਕਈ ਆਗੂਆਂ ਅਤੇ ਅਧਿਕਾਰੀਆਂ ਦੀ ਨੀਂਦ ਉਡਾਈ

ਦੋ ਦਿਨ ਦੇ ਰਿਮਾਂਡ ਦੌਰਾਨ ਈਡੀ ਨੇ ਸਾਬਕਾ ਮੰਤਰੀ Dharamsot ਦੀ ਜਾਇਦਾਦ ਅਤੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਹੈ।

Share:

ਹਾਈਲਾਈਟਸ

  • ਡਾਇਰੀ ਵਿਚ ਵਿਭਾਗ ਦੇ ਅਧਿਕਾਰੀਆਂ, ਨੇਤਾਵਾਂ ਅਤੇ ਉਨ੍ਹਾਂ ਲੋਕਾਂ ਦਾ ਜ਼ਿਕਰ ਹੈ, ਜਿਨ੍ਹਾਂ ਨੂੰ ਰਿਸ਼ਵਤ ਦੇ ਪੈਸੇ ਦਿੱਤੇ ਗਏ ਸਨ

Punjab News: ਦੋ ਦਿਨਾਂ ਦੇ ਰਿਮਾਂਡ ਤੋਂ ਬਾਅਜ ਅੱਜ ਪੰਜਾਬ ਦੇ ਸਾਬਕਾ ਮੰਤਰੀ Sadhu Singh Dharamsot ਨੂੰ ਈਡੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਦੂਜੇ ਪਾਸੇ ਇਹ ਗੱਲ ਸਾਹਮਣੇ ਆਈ ਹੈ ਕਿ Congress ਦੇ ਰਾਜ ਦੌਰਾਨ ਜੰਗਲਾਤ ਵਿਭਾਗ ਵਿੱਚ ਹੋਏ ਕਰੋੜਾਂ ਰੁਪਏ ਦੇ ਘਪਲੇ ਵਿੱਚ ਇੱਕ ਠੇਕੇਦਾਰ ਦੀ ਡਾਇਰੀ ਨੇ ਸਾਬਕਾ ਮੰਤਰੀ ਤੋਂ ਬਾਅਦ ਕਈ ਹੋਰ ਆਗੂਆਂ ਤੇ ਅਧਿਕਾਰੀਆਂ ਦੀ ਨੀਂਦ ਉਡਾ ਦਿੱਤੀ ਹੈ।

ਡਾਇਰੀ ਵਿੱਚ ਕਈ ਅਧਿਕਾਰੀਆਂ ਤੇ ਨੇਤਾਵਾਂ ਦੇ ਨਾਮ

ਇਹ ਖੁਲਾਸਾ ਹੋਇਆ ਹੈ ਕਿ ਡਾਇਰੀ ਵਿਚ ਵਿਭਾਗ ਦੇ ਅਧਿਕਾਰੀਆਂ, ਨੇਤਾਵਾਂ ਅਤੇ ਉਨ੍ਹਾਂ ਲੋਕਾਂ ਦਾ ਜ਼ਿਕਰ ਹੈ, ਜਿਨ੍ਹਾਂ ਨੂੰ ਰਿਸ਼ਵਤ ਦੇ ਪੈਸੇ ਦਿੱਤੇ ਗਏ ਸਨ। ਇਸ ਡਾਇਰੀ ਦਾ ਜ਼ਿਕਰ Vigilance Bureau ਨੇ ਆਪਣੇ ਕੇਸ ਵਿੱਚ ਕੀਤਾ ਸੀ। ਇਸ ਦੇ ਨਾਲ ਹੀ ਹੁਣ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੀ ਇਸ ਬਾਰੇ ਸਾਬਕਾ ਮੰਤਰੀ ਤੋਂ ਪੁੱਛਗਿੱਛ ਕਰ ਰਿਹਾ ਹੈ।

ਸੋਮਵਾਰ ਨੂੰ ਕੀਤਾ ਸੀ ਗ੍ਰਿਫਤਾਰ

ਦੱਸਣਯੋਗ ਹੈ ਕਿ ਈਡੀ ਨੇ ਸੋਮਵਾਰ ਨੂੰ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ Sadhu Singh Dharamsot ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆਂ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਸੀ।

ED ਕਰ ਸਕਦੀ ਹੈ ਧਰਮਸੋਤ ਦੇ ਨਜ਼ਦੀਕੀਆਂ ਤੇ ਵੀ ਕਾਰਵਾਈ

ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ। ਈਡੀ ਨੇ ਹੁਣ ਤੱਕ ਧਰਮਸੋਤ ਨੂੰ 5 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ। ਸਾਰਿਆਂ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਈਡੀ ਅੱਜ ਅਦਾਲਤ 'ਚ ਧਰਮਸੋਤ ਦਾ ਰਿਮਾਂਡ ਮੰਗੇਗੀ ਜਾਂ ਨਹੀਂ, ਅਦਾਲਤ 'ਚ ਉਸ ਵੱਲੋਂ ਕਿਹੜੀਆਂ ਨਵੀਆਂ ਦਲੀਲਾਂ ਦਿੱਤੀਆਂ ਜਾਣੀਆਂ ਹਨ।

ਇਹ ਵੀ ਪੜ੍ਹੋ