ਗੁਰਦਾਸਪੁਰ 'ਚ ਸਕੂਟਰੀ ਖੋਹਣ ਦੀ ਕੋਸ਼ਿਸ਼ ਵਿੱਚ ਬਜ਼ੁਰਗ ਦੀ ਚਾਕੂ ਮਾਰ ਕੀਤੀ ਹੱਤਿਆ

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਕੱਲ੍ਹ ਸ਼ਾਮ ਘਰੋਂ ਆਪਣੀ ਭੈਣ ਨੂੰ ਮਿਲਣ ਲਈ ਮੁਹੱਲਾ ਸੰਤ ਨਗਰ ਗਿਆ ਸੀ। ਇਕ ਘੰਟਾ ਬੀਤ ਜਾਣ ਤੋਂ ਬਾਅਦ ਵੀ ਉਹ ਘਰ ਵਾਪਸ ਨਹੀਂ ਪਰਤੇਆ। ਕੁਝ ਸਮੇਂ ਬਾਅਦ ਸਾਨੂੰ ਕਿਸੇ ਦਾ ਫੋਨ ਆਇਆ ਕਿ ਬਲਵਿੰਦਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਚਾਕੂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਹੈ।

Share:

ਗੁਰਦਾਸਪੁਰ ਦੇ ਹਲਕਾ ਕਾਦੀਆਂ ਵਿੱਚ ਇੱਕ 60 ਸਾਲਾ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਬਜ਼ੁਰਗ ਤੋਂ ਸਕੂਟਰ ਖੋਹਣ ਦੀ ਕੋਸ਼ਿਸ਼ ਕੀਤੀ ਸੀ ਪਰ ਜਦੋਂ ਉਸ ਨੇ ਸਕੂਟਰੀ ਨਾ ਦਿੱਤਾ ਤਾਂ ਉਨ੍ਹਾਂ ਉਸ ਦੇ ਪੇਟ ਵਿੱਚ ਚਾਕੂ ਮਾਰ ਦਿੱਤਾ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਏ। ਹਮਲੇ 'ਚ ਬਜ਼ੁਰਗ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਹਾਲਤ 'ਚ ਹਸਪਤਾਲ ਲਿਜਾਂਦੇ ਸਮੇਂ ਬਜ਼ੁਰਗ  ਦੀ ਮੌਤ ਹੋ ਗਈ। 

ਪੇਟ 'ਚ ਚਾਕੂ ਮਾਰ ਫ਼ਰਾਰ ਹੋਏ ਮੁਲਜ਼ਮ

ਜਦੋਂ ਪਰਿਵਾਰਕ ਮੈਂਬਰ ਉਥੇ ਪਹੁੰਚੇ ਤਾਂ ਬਲਵਿੰਦਰ ਸਿੰਘ ਜੋ ਕੀ ਜ਼ਖਮੀ ਹਾਲਤ 'ਚ ਸੀ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਸਕੂਟਰੀ ਖੋਹਣ ਦੀ ਕੋਸ਼ਿਸ਼ ਕੀਤੀ ਹੈ। ਜਦੋਂ ਉਸ ਨੇ ਸਕੂਟਰੀ ਨਾ ਦਿੱਤਾ ਤਾਂ ਉਨ੍ਹਾਂ ਨੇ ਉਸ ਦੇ ਪੇਟ ਵਿੱਚ ਚਾਕੂ ਮਾਰ ਦਿੱਤਾ ਅਤੇ ਭੱਜ ਗਏ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਦੋਂ ਅਸੀਂ ਉਸ ਨੂੰ ਹਸਪਤਾਲ ਲੈ ਕੇ ਜਾ ਰਹੇ ਸੀ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।

ਪੁਲਿਸ ਜਾਂਚ ਵਿੱਚ ਜੁਟੀ

ਐੱਸਐੱਚਓ ਕੁਲਵੰਤ ਸਿੰਘ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਖਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਹਮਲਾਵਰਾਂ ਨੂੰ ਫੜਨ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲਾਵਰਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ

Tags :