ਪੰਜਾਬ 'ਚ ਮੁੜ ਲੱਗੇਗਾ ਚੋਣ ਜ਼ਾਬਤਾ

ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਦੇ ਸ਼ਡਿਊਲ ਸਬੰਧੀ ਕਮਿਸ਼ਨ ਦਾ ਰਸਮੀ ਨੋਟੀਫਿਕੇਸ਼ਨ 7 ਫਰਵਰੀ 2025 ਨੂੰ ਜਾਰੀ ਕਰ ਦਿੱਤਾ ਜਾਵੇਗਾ।  ਇਸ ਸਬੰਧੀ ਵੋਟਿੰਗ  ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗੀ।

Courtesy: file photo

Share:

ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਲਖਮੀਰ ਕੇ ਉਤਾੜ ਜ਼ਿਲ੍ਹਾ ਫਿਰੋਜ਼ਪੁਰ ਦੇ ਮੈਂਬਰਾਂ ਦੀ ਚੋਣ 23 ਫਰਵਰੀ 2025 ਨੂੰ ਹੋਵੇਗੀ। ਇਸ ਸਬੰਧੀ ਵੋਟਿੰਗ  ਸਵੇਰੇ 8.00 ਵਜੇ ਤੋਂ ਸ਼ਾਮ 4.00 ਵਜੇ ਤੱਕ ਹੋਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਦੇ ਸ਼ਡਿਊਲ ਸਬੰਧੀ ਕਮਿਸ਼ਨ ਦਾ ਰਸਮੀ ਨੋਟੀਫਿਕੇਸ਼ਨ 7 ਫਰਵਰੀ 2025 ਨੂੰ ਜਾਰੀ ਕਰ ਦਿੱਤਾ ਜਾਵੇਗਾ। ਇਸ ਸਬੰਧ ਵਿੱਚ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਸੁਤੰਤਰ ਅਤੇ ਨਿਰਪੱਖ ਤੇ ਪਾਰਦਰਸ਼ੀ ਚੋਣਾਂ ਲਈ ਸਾਰੇ ਜ਼ਰੂਰੀ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਨੋਟੀਫਿਕੇਸ਼ਨ ਦੀ ਮਿਤੀ ਤੋਂ ਜ਼ਿਲ੍ਹਾ ਫਿਰੋਜ਼ਪੁਰ ਦੇ ਗ੍ਰਾਮ ਪੰਚਾਇਤ ਲਖਮੀਰ ਕੇ ਉਤਾੜ ਦੇ ਮਾਲੀਆ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

ਇਹ ਵੀ ਪੜ੍ਹੋ