Election Commission ਨੇ ਪੰਜਾਬ ਵਿੱਚ ਤੈਨਾਤ ਕੀਤੇ ਪੰਜ ਐਸਐਸਪੀ

ਚੋਣ ਕਮਿਸ਼ਨ ਨੇ ਕਿਹਾ ਕਿ ਉਸਨੇ ਪੰਜਾਬ, ਉੜੀਸਾ, ਗੁਜਰਾਤ ਅਤੇ ਪੱਛਮੀ ਬੰਗਾਲ ਵਿੱਚ ਅੱਠ ਗੈਰ-ਕੇਡਰ ਐਸਪੀ/ਐਸਐਸਪੀ ਅਤੇ ਪੰਜ ਗੈਰ-ਕੇਡਰ ਡੀਐਮਜ਼ ਦਾ ਤਬਾਦਲਾ ਕਰਕੇ ਗੈਰ-ਕੇਡਰ ਅਧਿਕਾਰੀਆਂ ਨੂੰ ਲੀਡਰਸ਼ਿਪ ਅਹੁਦਿਆਂ 'ਤੇ ਤਾਇਨਾਤ ਕਰਨ ਵਿਰੁੱਧ ਸਖ਼ਤ ਰੁਖ ਅਪਣਾਇਆ ਹੈ।

Share:

Punjab News: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਇਲੈਕਸ਼ਨ ਕਮਿਸ਼ਨ ਦੇ ਵੱਲੋਂ ਪੰਜਾਬ ਦੇ ਵਿੱਚ 5 ਨਵੇਂ ਐਸਐਸਪੀਜ਼ ਦੀ ਤੈਨਾਤੀ ਕੀਤੀ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਪੰਜ ਜ਼ਿਲ੍ਹਿਆਂ ਦੇ ਐਸਐਸਪੀ ਦੀ ਤੈਨਾਤੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰੀਕ ਨੂੰ ਐੱਸਐੱਸਪੀ ਬਠਿੰਡਾ ਜਦਕਿ ਅੰਕੁਰ ਗੁਪਤਾ ਨੂੰ ਐੱਸਐੱਸਪੀ ਜਲੰਧਰ ਦਿਹਾਤੀ ਲਾਇਆ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਲਾਇਆ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਉਸਨੇ ਪੰਜਾਬ, ਉੜੀਸਾ, ਗੁਜਰਾਤ ਅਤੇ ਪੱਛਮੀ ਬੰਗਾਲ ਵਿੱਚ ਅੱਠ ਗੈਰ-ਕੇਡਰ ਐਸਪੀ/ਐਸਐਸਪੀ ਅਤੇ ਪੰਜ ਗੈਰ-ਕੇਡਰ ਡੀਐਮਜ਼ ਦਾ ਤਬਾਦਲਾ ਕਰਕੇ ਗੈਰ-ਕੇਡਰ ਅਧਿਕਾਰੀਆਂ ਨੂੰ ਲੀਡਰਸ਼ਿਪ ਅਹੁਦਿਆਂ 'ਤੇ ਤਾਇਨਾਤ ਕਰਨ ਵਿਰੁੱਧ ਸਖ਼ਤ ਰੁਖ ਅਪਣਾਇਆ ਹੈ।

ਇਹ ਵੀ ਪੜ੍ਹੋ