Encounter: ਗੈਂਗਸਟਰ ਅਤੇ ਪੁਲਿਸ ਵਿਚਾਲੇ ਹੋਈ ਮੁਠਭੇੜ, ਜਵਾਬੀ ਕਾਰਵਾਈ 'ਚ ਇੱਕ ਜ਼ਖਮੀ, 4 ਗ੍ਰਿਫਤਾਰ

ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਮੁਲਜ਼ਮ ਪੁਲਿਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਅਤਿ-ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

Share:

Punjab News: ਸਿਟੀ ਪੁਲਿਸ ਦੇ ਸੀਆਈਏ ਸਟਾਫ ਦੀ ਇੱਕ ਟੀਮ ਨੇ ਦੇਰ ਰਾਤ ਜਲੰਧਰ ਵਿੱਚ ਸ਼ਹਿਰ ਦੇ ਸਭ ਤੋਂ ਪੌਸ਼ ਖੇਤਰ ਨਾਲ ਲੱਗਦੇ ਅਬਾਦਪੁਰ ਵਿੱਚ ਗੈਂਗਸਟਰ ਚਿੰਟੂ ਅਤੇ ਉਸਦੇ ਸਾਥੀਆਂ ਦਾ ਐਨਕਾਊਂਟਰ ਕਰ ਕਰ ਦਿੱਤਾ। ਘਟਨਾ ਵਿੱਚ ਗੋਲੀ ਇੱਕ ਗੈਂਗਸਟਰ ਦੀ ਲੱਤ ਨੂੰ ਛੂਹ ਕੇ ਨਿਕਲ ਗਈ। ਇਸ ਪੂਰੀ ਘਟਨਾ ਦੌਰਾਨ ਦੋਵਾਂ ਪਾਸਿਆਂ ਤੋਂ ਕਰੀਬ 12 ਰਾਉਂਡ ਫਾਇਰਿੰਗ ਹੋਈ।

ਸਾਰੀ ਘਟਨਾ ਦਾ ਸੀਸੀਟੀਵੀ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਮੁਲਜ਼ਮ ਪੁਲਿਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾਉਂਦੇ ਨਜ਼ਰ ਆ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲੇ 'ਚ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਅਤਿ-ਆਧੁਨਿਕ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਚਾਰਾਂ ਖ਼ਿਲਾਫ਼ ਥਾਣਾ ਸਿਟੀ ਡਵੀਜ਼ਨ ਨੰਬਰ 6 (ਮਾਡਲ ਟਾਊਨ ਥਾਣਾ) ਵਿੱਚ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਚਿੰਟੂ ਤੇ ਪਹਿਲਾਂ ਵੀ ਕੇਸ ਦਰਜ

ਚਿੰਟੂ ਖ਼ਿਲਾਫ਼ ਪਹਿਲਾਂ ਵੀ ਜਲੰਧਰ ਸ਼ਹਿਰ ਅਤੇ ਦਿਹਾਤੀ ਖੇਤਰਾਂ ਵਿੱਚ ਕਈ ਕੇਸ ਦਰਜ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਫੜੇ ਗਏ ਮੁਲਜ਼ਮਾਂ ਦੀ ਪਛਾਣ ਚਿੰਟੂ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਉਰਫ਼ ਗਾਂਜਾ ਵਾਸੀ ਜਲੰਧਰ ਵਜੋਂ ਹੋਈ ਹੈ। ਚਾਰੋਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ। ਮੁਕਾਬਲੇ ਦੌਰਾਨ ਪੁਲਿਸ ਨੇ ਚਿੰਟੂ ਅਤੇ ਜੋਸ਼ੀ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ। ਇਸ ਦੌਰਾਨ ਜੋਸ਼ੀ ਅਤੇ ਕਿਸ਼ਨ ਉਰਫ਼ ਗਾਂਜਾ ਛੱਤਾਂ ਤੋਂ ਛਾਲ ਮਾਰ ਕੇ ਹੋਰਨਾਂ ਲੋਕਾਂ ਦੇ ਘਰਾਂ ਵਿੱਚ ਜਾ ਲੁਕੇ। ਜਿਸ ਤੋਂ ਬਾਅਦ ਸੀਆਈਏ ਸਟਾਫ਼ ਨੇ ਇਲਾਕੇ ਨੂੰ ਘੇਰਾ ਪਾ ਕੇ ਕਿਸ਼ਨ ਉਰਫ਼ ਗਾਂਜਾ ਅਤੇ ਜੋਸ਼ੀ ਨੂੰ ਇੱਕ ਘਰ ਤੋਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ