ਜਲੰਧਰ 'ਚ ਕੌਸ਼ਲ ਚੌਧਰੀ ਗੈਂਗ ਦੇ ਮੈਂਬਰਾਂ ਦਾ ENCOUNTER

ਸੀਆਈਏ ਸਟਾਫ ਦੀ ਟੀਮ ਜਦੋਂ ਗੈਂਗਸਟਰਾਂ ਨੂੰ ਫੜਨ ਗਈ ਤਾਂ ਪੁਲਿਸ ਉਪਰ ਫਾਇਰਿੰਗ ਕਰ ਦਿੱਤੀ ਗਈ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀਆਂ ਚਲਾਈਆਂ। 

Share:

ਜਲੰਧਰ ਦੇ ਜੰਡਿਆਲਾ 'ਚ ਸੀਆਈਏ ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਪੁਲਿਸ ਨੇ ਗੈਂਗਸਟਰਾਂ ਨੂੰ ਫੜਨ ਲਈ ਰੇਡ ਕੀਤੀ ਤਾਂ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਜਿਸਦੇ ਜਵਾਬ ਵਿੱਚ ਪੁਲਿਸ ਨੇ ਗੋਲੀਬਾਰੀ ਕੀਤੀ ਅਤੇ ਇਸ ਫਾਇਰਿੰਗ ਵਿੱਚ ਇੱਕ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਗੈਂਗਸਟਰਾਂ ਦਾ ਇਹ ਐਨਕਾਊਂਟਰ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਅਗਵਾਈ ਹੇਠ ਕੀਤਾ ਗਿਆ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੀ ਘਟਨਾ ਵਾਲੀ ਥਾਂ ਪੁੱਜੇ।

ਟਰੈਵਲ ਏਜੰਟ ਤੋਂ ਮੰਗੀ ਸੀ 5 ਕਰੋੜ ਫਿਰੌਤੀ 


ਜਾਣਕਾਰੀ ਮੁਤਾਬਕ ਇਹ ਗੈਂਗਸਟਰ ਕੌਸ਼ਲ ਚੌਧਰੀ ਗੈਂਗ ਦੇ ਮੈਂਬਰ ਹਨ। ਜਿਹਨਾਂ ਨੇ ਪਿਛਲੇ ਦਿਨੀਂ ਜਲੰਧਰ ਦੇ ਬੱਸ ਸਟੈਂਡ ਨੇੜੇ ਇੱਕ ਟਰੈਵਲ ਏਜੰਟ ਦੀ ਕਾਰ 'ਤੇ ਗੋਲੀਬਾਰੀ ਕੀਤੀ ਸੀ ਅਤੇ 5 ਕਰੋੜ ਰੁਪਏ ਦੀ ਫਿਰੌਤੀ ਦਾ ਪੱਤਰ ਵੀ ਛੱਡਿਆ ਸੀ। ਪੁਲਿਸ ਦੀ ਜਵਾਬੀ ਕਾਰਵਾਈ 'ਚ ਜ਼ਖਮੀ ਹੋਏ ਗੈਂਗਸਟਰ ਦੀ ਪਛਾਣ ਦਵਿੰਦਰ ਵਜੋਂ ਹੋਈ। ਉਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ