Earthquake: ਦੇਰ ਰਾਤ ਨੂੰ ਪੰਜਾਬ ਸਮੇਤ ਪੂਰਾ ਉੱਤਰੀ ਭਾਰਤ ਭੂਚਾਲ ਦੇ ਝਟਕਿਆਂ ਨਾਲ ਹਿਲਿਆ, ਲੋਕਾਂ ਵਿੱਚ ਦਹਿਸ਼ਤ

Earthquake: ਜਾਣਕਾਰੀ ਅਨੁਸਾਰ ਦੇਰ ਰਾਤ ਭੂਚਾਲ ਦੇ ਝਟਕਿਆਂ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਛੋਟੇ ਬੱਚਿਆਂ ਅਤੇ ਔਰਤਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। 

Share:

Earthquake: ਪੰਜਾਬ ਤੇ ਚੰਡੀਗੜ੍ਹ ਸਣੇ ਸਮੁੱਚੇ ਉੱਤਰੀ ਭਾਰਤ ਵਿੱਚ ਵੀਰਵਾਰ ਦੇਰ ਰਾਤ ਕਰੀਬ 9.40 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਦੇਰ ਰਾਤ ਭੂਚਾਲ ਦੇ ਝਟਕਿਆਂ ਕਾਰਨ ਲੋਕ ਘਰਾਂ ਤੋਂ ਬਾਹਰ ਆ ਗਏ। ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਛੋਟੇ ਬੱਚਿਆਂ ਅਤੇ ਔਰਤਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਅਤੇ ਹਿਮਾਚਲ 'ਚ ਵੀਰਵਾਰ ਦੇਰ ਰਾਤ ਨੂੰ 5.3 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਦੇ ਮੁਤਾਬਕ ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਨੇ ਦੱਸਿਆ ਕਿ ਹਿਮਾਚਲ ਦੇ ਚੰਬਾ ਸਣੇ ਪੂਰੇ ਉੱਤਰੀ ਭਾਰਤ ਵਿੱਚ ਰਾਤ ਕਰੀਬ 9.30 ਵਜੇ ਭੂਚਾਲ ਆਇਆ। ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ।

ਇਹ ਵੀ ਪੜ੍ਹੋ

Tags :