ਚੰਡੀਗੜ੍ਹ 'ਚ ਕੋਰੋਨਾ ਦੇ ਨਵੇਂ ਵੇਰੀਐਂਟ ਦੀ ਐਂਟਰੀ, ਸਿਹਤ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ 'ਚ ਵੀ ਸਿਹਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਸ਼ਹਿਰ ਵਿੱਚ ਇੱਕ ਨਵਾਂ ਕਰੋਨਾ ਪਾਜ਼ੇਟਿਵ ਮਰੀਜ਼ ਮਿਲਿਆ।

Share:

ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਚ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਸ਼ਹਿਰ 'ਚ ਵੀ ਸਿਹਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਤਵਾਰ ਨੂੰ ਸ਼ਹਿਰ ਵਿੱਚ ਇੱਕ ਨਵਾਂ ਕਰੋਨਾ ਪਾਜ਼ੇਟਿਵ ਮਰੀਜ਼ ਮਿਲਿਆ। ਸਿਹਤ ਵਿਭਾਗ ਨੇ ਪਿਛਲੇ 24 ਘੰਟਿਆਂ ਵਿੱਚ 46 ਲੋਕਾਂ ਦੇ ਕੋਰੋਨਾ ਟੈਸਟ ਕੀਤੇ, ਜਿਨ੍ਹਾਂ ਵਿੱਚੋਂ ਇੱਕ ਮਰੀਜ਼ ਵਿੱਚ ਕੋਰੋਨਾ ਦੀ ਪੁਸ਼ਟੀ ਹੋਈ ਹੈ। ਸੈਕਟਰ 43 ਦੀ ਇਕ ਔਰਤ ਦੀ ਰਿਪੋਰਟ ਵਿਚ ਇਨਫੈਕਸ਼ਨ ਦੀ ਪੁਸ਼ਟੀ ਹੋਈ ਹੈ। ਹਾਲਾਂਕਿ, ਸ਼ਹਿਰ ਦੇ ਕਿਸੇ ਵੀ ਹਸਪਤਾਲ ਵਿੱਚ ਕੋਈ ਵੀ ਸੰਕਰਮਿਤ ਮਰੀਜ਼ ਦਾਖਲ ਨਹੀਂ ਹੈ। ਲਾਗ ਦੀ ਦਰ 2.17% ਦਰਜ ਕੀਤੀ ਗਈ ਹੈ। ਇਸ ਤੋਂ ਪਹਿਲਾਂ 18 ਨਵੰਬਰ ਨੂੰ ਸ਼ਹਿਰ ਵਿੱਚ ਇੱਕ ਕੋਰੋਨਾ ਸੰਕਰਮਿਤ ਮਰੀਜ਼ ਮਿਲਿਆ ਸੀ।

 

1422664 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ

ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 100700 ਮਰੀਜ਼ਾਂ ਵਿੱਚ ਕੋਰੋਨਾ ਦੀ ਲਾਗ ਦੀ ਪੁਸ਼ਟੀ ਹੋ ​​ਚੁੱਕੀ ਹੈ। ਇਨਫੈਕਸ਼ਨ ਕਾਰਨ 1185 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ 1422664 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

 

ਮਾਸਕ ਪਹਿਨਣ ਦੀਆਂ ਹਦਾਇਤਾਂ

ਚਾਰ ਦਿਨ ਪਹਿਲਾਂ, ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਦੇ ਖਤਰੇ ਦੇ ਮੱਦੇਨਜ਼ਰ, ਯੂਟੀ ਪ੍ਰਸ਼ਾਸਨ ਦੇ ਸਿਹਤ ਵਿਭਾਗ ਨੇ ਭੀੜ ਵਾਲੀਆਂ ਥਾਵਾਂ 'ਤੇ ਲੋਕਾਂ ਨੂੰ ਮਾਸਕ ਪਹਿਨਣ ਦੇ ਆਦੇਸ਼ ਜਾਰੀ ਕੀਤੇ ਸਨ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਸਿਰਫ਼ ਲੋੜ ਪੈਣ 'ਤੇ ਹੀ ਜਾਣ ਅਤੇ ਸਾਵਧਾਨੀ ਵਜੋਂ ਮਾਸਕ ਪਹਿਨਣ।

ਇਹ ਵੀ ਪੜ੍ਹੋ