Farmer Protest: ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਤੋਂ ਬਾਅਦ ਹਾਲਾਤ ਬਣੇ ਤਣਾਅਪੂਰਨ,ਅੰਦੋਲਨ ਦਾ ਮਾਮਲਾ ਸੁਪਰੀਮ ਕੋਰਟ ਪੁੱਜਾ

ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਹਿਸਾਰ, ਕੈਥਲ, ਸਿਰਸਾ, ਜੀਂਦ ਵਿੱਚ 24 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਇੰਟਰਨੈੱਟ ਤੇ ਪਾਬੰਦੀ ਵਧਾ ਦਿੱਤੀ ਹੈ।

Share:

Farmer Protest: ਅੰਦੋਲਨ ਨੂੰ ਸ਼ੁਰੂ ਹੋਏ ਅੱਜ 12ਵਾਂ ਦਿਨ ਹੈ। ਕਿਸਾਨ ਅਜੇ ਵੀ ਆਪਣੀਆਂ ਨੂੰ ਮੰਗਾਂ ਨੂੰ ਮਨਵਾਉਣ ਲਈ ਦਿੱਲੀ ਖਨੌਰੀ ਅਤੇ ਸ਼ੰਭੂ ਸਰਹੱਦਾਂ ਦੀਆਂ ਬਰੂਹਾਂ ਤੇ ਸੰਘਰਸ਼ ਕਰ ਰਹੇ ਹਨ। ਉੱਥੇ ਹੀ ਹੁਣ ਕਿਸਾਨਾਂ ਨੇ ਆਪਣਾ ਦਿੱਲੀ ਮਾਰਚ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਉਹ ਉਸੇ ਦਿਨ ਇਸ ਬਾਰੇ ਫੈਸਲਾ ਲੈਣਗੇ। ਸ਼ੰਭੂ ਬਾਰਡਰ 'ਤੇ ਅੱਜ ਸ਼ਾਮ ਨੂੰ ਕੈਂਡਲ ਮਾਰਚ ਹੋਵੇਗਾ।

ਸ਼ੁਭਕਰਨ ਦਾ ਸਸਕਾਰ ਕਰਨ ਲਈ ਤਿਆਰ ਨਹੀਂ ਕਿਸਾਨ

ਖਨੌਰੀ ਸਰਹੱਦ 'ਤੇ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਦਾ ਅੰਤਿਮ ਸਸਕਾਰ ਅਜੇ ਤੱਕ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਅਤੇ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਅਤੇ ਪਰਿਵਾਰ ਦੀ ਮੰਗ ਹੈ ਕਿ ਪੰਜਾਬ ਪੁਲੀਸ ਸ਼ੁਭਕਰਨ ਦੀ ਮੌਤ ਦੇ ਮਾਮਲੇ ਵਿੱਚ ਕਤਲ ਦੀ ਐਫਆਈਆਰ ਦਰਜ ਕਰੇ।

ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ

23 ਫਰਵਰੀ ਸ਼ੁੱਕਰਵਾਰ ਨੂੰ ਹਰਿਆਣਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਸੀ। ਕਿਸਾਨ ਹਿਸਾਰ ਦੇ ਨਾਰਨੌਂਦ ਤੋਂ ਖਨੌਰੀ ਬਾਰਡਰ ਜਾਣਾ ਚਾਹੁੰਦੇ ਸਨ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਨੂੰ ਦੇਖਦੇ ਹੋਏ ਕਿਸਾਨਾਂ ਨੇ ਪਥਰਾਅ ਸ਼ੁਰੂ ਕਰ ਦਿੱਤਾ ਅਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਝੜਪ ਵਿੱਚ 24 ਪੁਲਿਸ ਮੁਲਾਜ਼ਮ ਅਤੇ 16 ਕਿਸਾਨ ਜ਼ਖ਼ਮੀ ਹੋ ਗਏ। ਹਿਸਾਰ 'ਚ ਅਜੇ ਵੀ ਤਣਾਅਪੂਰਨ ਸਥਿਤੀ ਬਣੀ ਹੋਈ ਹੈ।

ਸੁਪਰੀਮ ਕੋਰਟ ਚ ਪਟੀਸ਼ਨ ਦਾਇਰ

ਕਿਸਾਨ ਅੰਦੋਲਨ ਨੂੰ ਲੈ ਕੇ 'ਦਿ ਸਿੱਖ ਚੈਂਬਰ ਆਫ ਕਾਮਰਸ' ਦੇ ਮੈਨੇਜਿੰਗ ਡਾਇਰੈਕਟਰ ਐਗਨੋਸਟੋਸ ਥੀਓਸ ਦੀ ਤਰਫੋਂ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਜਿਸ 'ਚ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ 'ਤੇ ਗੌਰ ਕਰੇ, ਜਿਸ ਦੇ ਲਈ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀ ਕਿਸਾਨ ਦਿੱਲੀ ਜਾ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ, ਇਹ ਉਨ੍ਹਾਂ ਦਾ ਹੱਕ ਹੈ। ਉਨ੍ਹਾਂ ਨੂੰ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਤੋਂ ਨਾ ਰੋਕਿਆ ਜਾਵੇ। ਪੁਲਿਸ ਵੱਲੋਂ ਸੜਕ ’ਤੇ ਲਾਏ ਬੈਰੀਕੇਡਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਸ ਨੂੰ ਹਟਾ ਦੇਣਾ ਚਾਹੀਦਾ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੁਲਿਸ ਬਲ ਦੀ ਵਰਤੋਂ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਪੁਲਿਸ ਕਾਰਵਾਈ 'ਚ ਜ਼ਖਮੀ ਅਤੇ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ