Firozpur 'ਚ ਸਰਕਾਰੀ ਨੌਕਰੀ ਲਈ ਵਰਤਿਆ ਜਾਅਲੀ ਸਰਟੀਫਿਕੇਟ, FIR ਦਰਜ

ਫ਼ਿਰੋਜ਼ਪੁਰ ਛਾਉਣੀ ਦੇ ਐਸਐਚਓ ਰਮਨ ਕੁਮਾਰ ਨੇ ਦੱਸਿਆ ਕਿ ਡਾਕ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਹਾਲੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

Share:

ਹਾਈਲਾਈਟਸ

  • ਸੁਪਰਡੈਂਟ ਪੋਸਟ ਆਫਿਸ ਡਿਵੀਜ਼ਨ ਦੁਆਰਾ ਫ਼ਿਰੋਜ਼ਪੁਰ ਕੈਂਟ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ

ਫ਼ਿਰੋਜ਼ਪੁਰ ਵਿੱਚ ਸਰਕਾਰੀ ਨੌਕਰੀ ਲਈ ਜਾਅਲੀ ਸਰਟੀਫਿਕੇਟ ਬਣਾਉਣਾ ਮਹਿੰਗਾ ਸਾਬਤ ਹੋਇਆ ਹੈ। ਜਾਂਚ ਦੌਰਾਨ ਜਾਅਲੀ ਸਰਟੀਫਿਕੇਟ ਪਾਏ ਜਾਣ 'ਤੇ ਉਨ੍ਹਾਂ ਨੂੰ ਸਰਕਾਰੀ ਨੌਕਰੀ ਤੋਂ ਹੱਥ ਧੋਣੇ ਪਏ। ਦੂਜੇ ਪਾਸੇ ਜਾਅਲੀ ਸਰਟੀਫਿਕੇਟ ਪਾਏ ਜਾਣ ਤੋਂ ਬਾਅਦ ਵਿਭਾਗ ਨੇ ਧੋਖਾਧੜੀ ਦਾ ਵੱਖਰਾ ਕੇਸ ਦਰਜ ਕੀਤਾ ਹੈ। 31 ਮਾਰਚ 2023 ਨੂੰ ਸੁਪਰਡੈਂਟ ਪੋਸਟ ਆਫਿਸ ਡਿਵੀਜ਼ਨ ਦੁਆਰਾ ਫ਼ਿਰੋਜ਼ਪੁਰ ਕੈਂਟ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਵਿੱਚ ਦੱਸਿਆ ਗਿਆ ਸੀ ਕਿ ਮੈਟ੍ਰਿਕ ਪਾਸ ਉਮੀਦਵਾਰਾਂ ਲਈ 2020 ਵਿੱਚ ਡਾਕ ਵਿਭਾਗ ਵੱਲੋਂ ਗ੍ਰਾਮੀਣ ਸੇਵਕ ਦੀਆਂ ਅਸਾਮੀਆਂ ਜਾਰੀ ਕੀਤੀਆਂ ਗਈਆਂ ਸਨ। ਜਿਸ ਤਹਿਤ ਮੁਲਜ਼ਮ ਦਲੀਪ ਸ਼ਰਮਾ ਵਾਸੀ ਤਸੀਰਵਾਲਾ ਜ਼ਿਲ੍ਹਾ ਫ਼ਾਜ਼ਲਿਕਾ, ਦੀਪਿਕਾ ਵਾਸੀ ਗੋਲਡਨ ਐਨਕਲੇਵ ਫ਼ਿਰੋਜ਼ਪੁਰ, ਸਰਵਜੀਤ ਸਿੰਘ ਵਾਸੀ ਝੁੱਗੇ ਗੁਲਾਬ ਸਿੰਘ ਵਾਲਾ ਜ਼ਿਲ੍ਹਾ ਫ਼ਾਜ਼ਲਿਕਾ ਅਤੇ ਚਿਮਨ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ ਜ਼ਿਲ੍ਹਾ ਫ਼ਾਜ਼ਲਿਕਾ ਵੱਲੋਂ ਵੀ ਅਰਜੀਆਂ ਦਿੱਤੀਆਂ ਗਈਆਂ ਸਨ।

 

ਜਾਂਚ  ਵਿੱਚ ਹੋਇਆ ਖੁਲਾਸਾ

ਜਦੋਂ ਉਨ੍ਹਾਂ ਦੇ ਸਰਟੀਫਿਕੇਟਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਚਾਰਾਂ ਮੁਲਜ਼ਮਾਂ ਦੇ ਸਰਟੀਫਿਕੇਟ ਜਾਅਲੀ ਸਨ। ਜਿਸ ਦੇ ਆਧਾਰ ’ਤੇ ਪੁਲਿਸ ਕਾਰਵਾਈ ਦੀ ਮੰਗ ਕੀਤੀ ਗਈ। ਫ਼ਿਰੋਜ਼ਪੁਰ ਛਾਉਣੀ ਦੇ ਐਸਐਚਓ ਰਮਨ ਕੁਮਾਰ ਨੇ ਦੱਸਿਆ ਕਿ ਡਾਕ ਵਿਭਾਗ ਦੀ ਸ਼ਿਕਾਇਤ ਦੇ ਆਧਾਰ ’ਤੇ ਚਾਰ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ, ਹਾਲਾਂਕਿ ਹਾਲੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ