Ludhiana: ਫਰਜ਼ੀ ਮਹਿਲਾ ਵਿਜੀਲੈਂਸ ਅਫਸਰ ਗ੍ਰਿਫਤਾਰ, ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਵਸੂਲੇ ਸੀ 25 ਲੱਖ ਰੁਪਏ

Ludhiana: ਵਿਜੀਲੈਂਸ ਬਿਊਰੋ ਦੇ ਐਸਐਸਪੀ ਅਨੁਸਾਰ ਪੂਜਾ ਰਾਣੀ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਹੈ। ਉਹ ਗਿਰੋਹ ਨਾਲ ਮਿਲ ਕੇ ਲੋਕਾਂ ਤੋਂ ਪੈਸੇ ਵਸੂਲਦੀ ਸੀ। ਇਨ੍ਹਾਂ ਲੋਕਾਂ ਨੇ ਵਿਜੀਲੈਂਸ ਦੀ ਤਾਕਤ ਦਿਖਾਉਂਦੇ ਹੋਏ ਕਿਸਾਨ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ।

Share:

Ludhiana: ਵਿਜੀਲੈਂਸ ਨੇ ਲੁਧਿਆਣਾ ਵਿੱਚ ਫਰਜ਼ੀ ਮਹਿਲਾ ਵਿਜੀਲੈਂਸ ਅਫਸਰ ਨੂੰ ਗ੍ਰਿਫਤਾਰ ਕੀਤਾ ਹੈ। ਪੂਜਾ ਰਾਣੀ ਵੀ ਇਸੇ ਗਿਰੋਹ ਦੀ ਮੈਂਬਰ ਹੈ, ਜਿਸ ਦੇ 4 ਸਾਥੀ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਪੁਲਿਸ ਨੇ ਉਸ ਕੋਲੋਂ 2 ਮੋਬਾਈਲ ਅਤੇ ਕੁਝ ਜ਼ਰੂਰੀ ਦਸਤਾਵੇਜ਼ ਵੀ ਬਰਾਮਦ ਕੀਤੇ ਹਨ। ਵਿਜੀਲੈਂਸ ਬਿਊਰੋ ਦੇ ਐਸਐਸਪੀ ਅਨੁਸਾਰ ਪੂਜਾ ਰਾਣੀ ਪਹਿਲੇ ਗ੍ਰਿਫ਼ਤਾਰ ਮੁਲਜ਼ਮ ਹਰਦੀਪ ਸਿੰਘ ਦੀ ਪਤਨੀ ਹੈ। ਉਹ ਗਿਰੋਹ ਨਾਲ ਮਿਲ ਕੇ ਲੋਕਾਂ ਤੋਂ ਪੈਸੇ ਵਸੂਲਦੀ ਸੀ। ਇਨ੍ਹਾਂ ਲੋਕਾਂ ਨੇ ਵਿਜੀਲੈਂਸ ਦੀ ਤਾਕਤ ਦਿਖਾਉਂਦੇ ਹੋਏ ਕਿਸਾਨ ਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ। ਫਿਰ ਉਸ ਤੋਂ 25-25 ਲੱਖ ਰੁਪਏ ਦੇ 2 ਚੈੱਕ ਲੈ ਲਏ। ਵਿਜੀਲੈਂਸ ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਜੂਨ 2023 ਵਿੱਚ ਇੱਕ ਫਰਜ਼ੀ ਸੀਬੀਆਈ ਅਫਸਰ ਵਜੋਂ ਪੇਸ਼ ਹੋ ਕੇ ਉਸ ਨੇ ਹਰਿਆਣਾ ਦੇ ਪਿਹੋਵਾ ਵਿੱਚ ਪਰਿਵਾਰ ਦੇ ਘਰ ਛਾਪਾ ਮਾਰਿਆ ਸੀ। ਉਨ੍ਹਾਂ ਕੋਲੋਂ 52 ਲੱਖ ਰੁਪਏ ਬਰਾਮਦ ਹੋਏ।

ਧੋਖਾਧੜੀ ਦਾ ਕੇਸ ਦਰਜ ਕਰਨ ਦੀ ਧਮਕੀ ਦੇ ਕੇ ਕਿਸਾਨ ਤੋਂ ਲਏ ਸੀ ਪੈਸੇ

SSP ਸੰਧੂ ਨੇ ਦੱਸਿਆ ਕਿ ਲੁਧਿਆਣਾ ਦੇ ਪਿੰਡ ਭੈਣੀ ਸਾਲੂ ਦੇ ਪਲਵਿੰਦਰ ਸਿੰਘ ਨੇ ਲੁਧਿਆਣਾ ਵਿੱਚ ਕੇਸ ਦਰਜ ਕੀਤਾ ਸੀ। ਉਸ ਨੇ ਦੱਸਿਆ ਸੀ ਕਿ ਉਸ ਨੇ ਆਪਣੀ ਜੱਦੀ ਜ਼ਮੀਨ ਵਿੱਚੋਂ 18 ਏਕੜ ਜ਼ਮੀਨ ਵੇਚ ਦਿੱਤੀ ਸੀ। ਇਸ ਤੋਂ ਬਾਅਦ ਉਸ ਨੂੰ ਪੰਚਾਇਤੀ ਜ਼ਮੀਨ ਦੀ ਵਿਕਰੀ ਸਬੰਧੀ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ 3 ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਆਪਣੇ ਆਪ ਨੂੰ ਚੰਡੀਗੜ੍ਹ ਦੇ ਸੈਕਟਰ-17 ਸਥਿਤ ਵਿਜੀਲੈਂਸ ਵਿਭਾਗ ਦਾ ਅਫਸਰ ਦੱਸ ਕੇ ਉਸ ਤੋਂ 50 ਲੱਖ ਦੀ ਮੰਗ ਕੀਤੀ।

ਮੁਲਜ਼ਮ ਨੇ ਉਸ ਨੂੰ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਦਫ਼ਤਰ ਵਿੱਚ ਵਿਚਾਰ ਅਧੀਨ ਹੈ। ਉਸ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਕਿਸਾਨ 25 ਲੱਖ ਰੁਪਏ ਦੇਣ ਲਈ ਰਾਜ਼ੀ ਹੋ ਗਿਆ। ਜਾਅਲੀ ਅਫਸਰਾਂ ਨੇ ਉਸ ਤੋਂ 15 ਲੱਖ ਅਤੇ 10 ਲੱਖ ਰੁਪਏ ਦੇ ਦੋ ਚੈੱਕਾਂ 'ਤੇ ਦਸਤਖਤ ਕਰਵਾ ਲਏ। ਨਾਲ ਹੀ ਗਾਰੰਟੀ ਦਿੱਤੀ ਕਿ ਉਹ 25 ਲੱਖ ਨਕਦ ਮਿਲਣ ਤੋਂ ਬਾਅਦ ਇਸ ਨੂੰ ਵਾਪਸ ਕਰ ਦੇਣਗੇ। 

ਇਹ ਵੀ ਪੜ੍ਹੋ