Lok Sabha Election 2024: ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦੇ ਰੋਡ ਸ਼ੋਅ ਦੌਰਾਨ ਕਿਸਾਨਾਂ ਨੇ ਦਿਖਾਏ ਕਾਲੇ ਝੰਡੇ,ਕੀਤਾ ਜਬਰਦਸਤ ਵਿਰੋਧ

ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਚੋਣਾਂ ਤੋਂ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਜੇਕਰ ਭਾਜਪਾ ਆਗੂ ਪੰਜਾਬ ਦੇ ਪਿੰਡਾਂ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Share:

Punjab News: ਲੋਕ ਸਭਾ ਹਲਕਾ ਫਰੀਦਕੋਟ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਨੇ ਸਥਾਨਕ ਟਿੱਲਾ ਬਾਬਾ ਫਰੀਦ ਵਿਖੇ ਮੱਥਾ ਟੇਕ ਕੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇੱਥੇ ਉਨ੍ਹਾਂ ਆਪਣੀ ਜਿੱਤ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ

ਇਸ ਤੋਂ ਬਾਅਦ ਉਨ੍ਹਾਂ ਨੇ ਸ਼ਹਿਰ 'ਚ ਰੋਡ ਸ਼ੋਅ ਕੀਤਾ। ਜਿੱਥੇ ਸੰਯੁਕਤ ਕਿਸਾਨ ਮੋਰਚਾ ਨੇ ਉਨ੍ਹਾਂ ਦੇ ਕਾਫਲੇ ਨੂੰ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਦੱਸ ਦਈਏ ਕਿ ਕਿਸਾਨ ਜਥੇਬੰਦੀਆਂ ਨੇ ਚੋਣਾਂ ਤੋਂ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਜੇਕਰ ਭਾਜਪਾ ਆਗੂ ਪੰਜਾਬ ਦੇ ਪਿੰਡਾਂ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਨਿੱਜੀ ਤੌਰ ਤੇ ਹੰਸ ਰਾਜ ਦੇ ਖਿਲਾਫ ਨਹੀਂ—ਕਿਸਾਨ ਆਗੂ

ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਉਹ ਨਿੱਜੀ ਤੌਰ 'ਤੇ ਹੰਸ ਰਾਜ ਹੰਸ ਦੇ ਖਿਲਾਫ ਨਹੀਂ ਹਨ। ਉਹ ਇਸ ਕਰਕੇ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ ਕਿਉਕਿ ਉਹ ਅਜਿਹੀ ਪਾਰਟੀ ਦੇ ਉਮੀਦਵਾਰ ਹਨ ਜਿਸ ਦੀ ਸੋਚ ਕਿਸਾਨ ਤੇ ਮਜ਼ਦੂਰ ਵਿਰੋਧੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸਾਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ, ਹੁਣ ਅਸੀਂ ਉਨ੍ਹਾਂ ਦੇ ਆਗੂਆਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿਆਂਗੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਭਾਜਪਾ ਦਾ ਕੋਈ ਆਗੂ ਜਾਂ ਉਮੀਦਵਾਰ ਚੋਣ ਪ੍ਰਚਾਰ ਕਰਨ ਜਾਂਦਾ ਹੈ, ਅਸੀਂ ਉਸ ਦਾ ਵਿਰੋਧ ਕਰਦੇ ਰਹਾਂਗੇ।

ਇਹ ਵੀ ਪੜ੍ਹੋ