ਫਰੀਦਕੋਟ ਜੇਲ੍ਹ ਬਣੀ ਕੈਦੀਆਂ ਲਈ ਐਸ਼ੋ-ਆਰਾਮ ਦਾ ਘਰ,ਵੀਡੀਓ ਵਾਈਰਲ

ਐੱਐੱਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਵੀਡੀਓ ਵਾਇਰਲ ਕਰਨ ਵਾਲੇ ਮੁਲਜ਼ਮਾਂ ਦੀ ਪਛਾਣ ਫਰੀਦਕੋਟ ਦੇ ਆਕਾਸ਼ ਅਤੇ ਅੰਮ੍ਰਿਤਸਰ ਦੇ ਰਾਹੁਲ ਡਾਨਾ ਵਜੋਂ ਹੋਈ ਹੈ। ਇਹ ਦੋਵੇਂ ਅਪਰਾਧਿਕ ਮਾਮਲਿਆਂ ਕਾਰਨ ਜੇਲ੍ਹ ਵਿੱਚ ਹਨ ਅਤੇ ਜੇਲ੍ਹ ਪ੍ਰਸ਼ਾਸਨ ਨੇ ਇਨ੍ਹਾਂ ਕੋਲੋਂ ਮੋਬਾਈਲ ਫ਼ੋਨ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Share:

ਸੂਬਾ ਸਰਕਾਰ ਦੇ ਦਾਅਵਿਆਂ ਦੇ ਉਲਟ ਜੇਲ੍ਹਾਂ ਵਿੱਚ ਬੰਦ ਅਪਰਾਧੀਆਂ ਵੱਲੋਂ ਇੰਟਰਨੈੱਟ ਦੀ ਵੱਡੇ ਪੱਧਰ ’ਤੇ ਵਰਤੋਂ ਕੀਤੀ ਜਾ ਰਹੀ ਹੈ ਜੋ ਜੇਲ੍ਹਾਂ ਦੀ ਸੁਰੱਖਿਆ ਨਾਲ ਖਿਲਵਾੜ ਕਰ ਰਹੇ ਹਨ। ਇੰਟਰਨੈੱਟ 'ਤੇ ਕੁਝ ਅਜਿਹੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਦੋਸ਼ੀ ਕਥਿਤ ਤੌਰ 'ਤੇ ਜੇਲ੍ਹ ਦੇ ਅੰਦਰ ਨਜ਼ਰ ਆ ਰਿਹਾ ਹੈ। ਇਹ ਤਸਵੀਰਾਂ ਜਨਤਕ ਕਰਕੇ ਆਪਣੇ ਐਸ਼ੋ-ਆਰਾਮ ਦਾ ਸਬੂਤ ਦੇ ਰਹੇ ਹਨ ਅਤੇ ਮੋਬਾਈਲ ਫੋਨਾਂ ਰਾਹੀਂ ਜੇਲ੍ਹ ਦੇ ਅੰਦਰੋਂ ਆਪਣੀਆਂ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਹਨ। ਦੋ ਅਜਿਹੀਆਂ ਵੀਡੀਓਜ਼ ਫਰੀਦਕੋਟ ਜੇਲ੍ਹ ਤੋਂ ਸਾਹਮਣੇ ਆਈਆਂ ਹਨ।

 

ਰੱਖਿਆ ਪ੍ਰਣਾਲੀ 'ਤੇ ਲੱਗੇ ਸਵਾਲੀਆ ਨਿਸ਼ਾਨ
ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜੋ ਜੇਲ੍ਹ ਦੀ ਸੁਰੱਖਿਆ ਪ੍ਰਣਾਲੀ 'ਤੇ ਵੱਡੇ ਸਵਾਲ ਖੜ੍ਹੇ ਕਰ ਰਹੀਆਂ ਹਨ। ਦਰਅਸਲ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਬੰਦ ਦੋ ਬਦਮਾਸ਼ਾਂ ਨੇ ਆਪਣੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ ਹੈ। ਵੀਡੀਓ ਬਣਾਉਣ ਵਾਲੇ ਮੁਲਜ਼ਮਾਂ ਵਿੱਚ ਫਰੀਦਕੋਟ ਦੇ ਗੁਰਲਾਲ ਪਹਿਲਵਾਨ ਕਤਲ ਕਾਂਡ ਦਾ ਇੱਕ ਮੁਲਜ਼ਮ ਵੀ ਸ਼ਾਮਲ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ

Tags :