ਕਣਕ ਬੀਜਦੇ ਕਿਸਾਨ ਲਈ ਸੁਪਰ ਸੀਡਰ ਬਣਿਆ ਕਾਲ

ਅਚਾਨਕ ਹਾਦਸਾ ਵਾਪਰਨ ਨਾਲ ਕਿਸਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਮਗਰੋਂ ਪੂਰੇ ਪਿੰਡ ਅੰਦਰ ਸੋਗ ਦੀ ਲਹਿਰ ਫੈਲੀ। ਵੱਖ-ਵੱਖ ਜਥੇਬੰਦੀਆਂ ਦੇ  ਨੁਮਾਇੰਦਿਆਂ ਨੇ ਅਫਸੋਸ ਜਤਾਇਆ। 

Share:

ਬਠਿੰਡਾ ਦੇ ਪਿੰਡ ਬਾਲਿਆਂਵਾਲੀ ਵਿਖੇ ਆਪਣੇ ਖੇਤ ਵਿਚ ਕਣਕ ਬੀਜ ਰਹੇ ਇਕ ਨੌਜਵਾਨ ਕਿਸਾਨ ਅਮਨਦੀਪ ਸਿੰਘ (25) ਦੀ ਸੁਪਰ ਸੀਡਰ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ। ਅਮਨਦੀਪ ਆਪਣੇ ਖੇਤ ਕਣਕ ਦੀ ਬਿਜਾਈ ਕਰ ਰਿਹਾ ਸੀ ਤਾਂ ਅਚਾਨਕ ਸੁਪਰ ਸੀਡਰ ਦੀ ਲਪੇਟ ਵਿੱਚ ਆ ਗਿਆ।  ਜਦੋਂ ਤੱਕ ਅਮਨਦੀਪ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉਦੋਂ ਤੱਕ ਉਸਦੀ ਮੌਤ ਹੋ ਗਈ ਸੀ। 

ਪੁਲਿਸ ਨੇ ਕੀਤੀ ਧਾਰਾ 174 ਦੀ ਕਾਰਵਾਈ 

ਇਸ ਸਬੰਧੀ ਥਾਣਾ ਬਾਲਿਆਂਵਾਲੀ ਪੁਲਿਸ ਨੇ ਧਾਰਾ 174 ਅਧੀਨ ਕਾਰਵਾਈ ਕੀਤੀ। ਏਐੱਸਆਈ ਕੁਲਦੀਪ ਨੇ ਦੱਸਿਆ ਕਿ ਪੋਸਟਮਾਰਟਮ ਮਗਰੋਂ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ। ਉਪਰੰਤ ਨੌਜਵਾਨ ਕਿਸਾਨ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪੂਰੇ ਪਿੰਡ ਅੰਦਰ ਸੋਗ ਦੀ ਲਹਿਰ ਫੈਲ ਗਈ।  ਇਸ ਹਾਦਸੇ 'ਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ  ਦੁੱਖ ਦਾ ਪ੍ਰਗਟਾਵਾ ਕੀਤਾ। 

ਇਹ ਵੀ ਪੜ੍ਹੋ