Farmer Protest: ਨੌਜਵਾਨ ਕਿਸਾਨ ਦੀ ਮੌਤ ਤੋ ਬਾਅਦ 2 ਦਿਨ ਲਈ ਟੱਲਿਆ ਦਿੱਲੀ ਮਾਰਚ,ਕੀ ਹੋਵੇਗੀ ਕਿਸਾਨਾਂ ਦੀ ਅਗਲੀ ਰਣਨੀਤੀ?

ਕਿਸਾਨ ਆਗੂਆਂ ਨੇ ਕੱਲ੍ਹ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਸੀ। ਪੁਲਿਸ ਨੇ ਲਗਾਤਾਰ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਕਾਰਨ ਕਿਸਾਨ ਹਰਿਆਣਾ ਵਿੱਚ ਦਾਖ਼ਲ ਨਹੀਂ ਹੋ ਸਕੇ। ਸ਼ਾਮ ਤੱਕ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਸਥਿਤੀ ਤਣਾਅਪੂਰਨ ਹੋ ਗਈ। ਸ਼ੰਭੂ ਸਰਹੱਦ 'ਤੇ ਅੱਥਰੂ ਗੈਸ ਦੇ ਧੂੰਏਂ ਕਾਰਨ ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ।

Share:

Kissan Andolan: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਸ਼ੁਰੂ ਕੀਤੇ ਗਏ ਅੰਦੋਲਨ ਦਾ ਅੱਜ 10ਵਾਂ ਦਿਨ ਹੈ। ਉੱਥੇ ਹੀ ਕੱਲ੍ਹ ਅੰਦੋਲਨ ਦੌਰਾਨ ਕਿਸਾਨਾਂ ਦੀ ਪੁਲਿਸ ਅਤੇ ਨੀਮ ਫੌਜੀ ਬਲਾ ਨਾਲ ਹੋਈ ਝੜਪ ਅਤੇ ਇੱਕ ਨੌਜਵਾਨ ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਜਾਣ ਦੀ ਯੋਜਨਾ 2 ਦਿਨਾਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ ਅਸੀਂ ਅਗਲੇ 2 ਦਿਨਾਂ ਤੱਕ ਰਣਨੀਤੀ ਬਣਾਵਾਂਗੇ। ਅਗਲਾ ਫੈਸਲਾ 23 ਫਰਵਰੀ ਨੂੰ ਲਿਆ ਜਾਵੇਗਾ।

ਬੀਕੇਯੂ ਵੱਲੋਂ ਸੜਕ ਜਾਮ ਕਰਨ ਦਾ ਐਲਾਨ

ਉਧਰ ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ ਨੇ ਅੱਜ ਦੁਪਹਿਰ 12 ਤੋਂ 2 ਵਜੇ ਤੱਕ ਸੜਕ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਕਿਸਾਨ ਆਗੂ ਖਨੌਰੀ ਸਰਹੱਦ ’ਤੇ ਜਾ ਕੇ ਸ਼ੁਭਕਰਨ ਸਿੰਘ ਦੀ ਮੌਤ ਸਬੰਧੀ ਉਥੇ ਖੜ੍ਹੇ ਕਿਸਾਨਾਂ ਤੋਂ ਜਾਣਕਾਰੀ ਲੈਣਗੇ।

ਅੰਦੋਲਨ 'ਚ ਹੁਣ ਤੱਕ 6 ਮੌਤਾਂ

ਕਿਸਾਨ ਅੰਦੋਲਨ ਵਿੱਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 3 ਕਿਸਾਨ ਅਤੇ 3 ਪੁਲਿਸ ਮੁਲਾਜ਼ਮ ਸ਼ਾਮਲ ਹਨ। ਮਰਨ ਵਾਲਿਆਂ ਵਿੱਚ ਕਿਸਾਨ ਗਿਆਨ ਸਿੰਘ, ਕਿਸਾਨ ਮਨਜੀਤ ਸਿੰਘ, ਕਿਸਾਨ ਸ਼ੁਭਕਰਨ ਸਿੰਘ, ਸਬ ਇੰਸਪੈਕਟਰ ਹੀਰਾਲਾਲ, ਸਬ ਇੰਸਪੈਕਟਰ ਕੌਸ਼ਲ ਕੁਮਾਰ, ਸਬ ਇੰਸਪੈਕਟਰ ਵਿਜੇ ਕੁਮਾਰ ਸ਼ਾਮਲ ਹਨ।

ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੰਗਾਂ 'ਤੇ ਕਰਨਗੇ ਚਰਚਾ

ਕਿਸਾਨਾਂ ਨਾਲ 5ਵੇਂ ਦੌਰ ਦੀ ਮੀਟਿੰਗ ਨੂੰ ਲੈ ਕੇ ਵੀਰਵਾਰ ਨੂੰ ਦਿੱਲੀ ਵਿੱਚ ਮੰਤਰੀਆਂ ਦੀ ਸਾਂਝੀ ਮੀਟਿੰਗ ਹੋਵੇਗੀ। ਇਸ ਵਿੱਚ ਮੰਗਾਂ ਦੀ ਸਮੀਖਿਆ ਕੀਤੀ ਜਾਵੇਗੀ। ਬੈਠਕ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਸਬੰਧਤ ਮੰਤਰੀ ਪਹਿਲਾਂ ਆਪ ਸਾਂਝੀ ਮੀਟਿੰਗ ਕਰਨਗੇ। ਉਸ ਤੋਂ ਬਾਅਦ ਅਮਿਤ ਸ਼ਾਹ ਨਾਲ ਚਰਚਾ ਕੀਤੀ ਜਾਵੇਗੀ ਕਿ ਕਿਹੜੀਆਂ ਮੰਗਾਂ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ। ਇਸ ਵਾਰ ਮੰਤਰੀ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਮੰਗਾਂ ਨੂੰ ਅੰਤਿਮ ਰੂਪ ਦੇਣਗੇ ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਕੇਂਦਰ ਦੀ ਇਹ ਆਖਰੀ ਮੀਟਿੰਗ ਹੋਵੇਗੀ। ਇਸ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਮਝੌਤੇ ਦੀ ਮਿਤੀ ਅਤੇ ਸਮਾਂ ਤੈਅ ਕਰਨ ’ਤੇ ਧਿਆਨ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ