Farmer Protest: ਅੰਬਾਲਾ ਪੁਲਿਸ ਨੇ ਕਿਸਾਨ ਆਗੂ ਨਵਦੀਪ ਸਿੰਘ ਨੂੰ ਮੋਹਾਲੀ ਏਅਰਪੋਰਟ ਤੋਂ ਕੀਤਾ ਗ੍ਰਿਫਤਾਰ

ਅਸਥੀ ਕਲਸ਼ ਯਾਤਰਾ ਅੱਜ ਅੰਬਾਲਾ ਦੇ ਨਰਾਇਣਗੜ੍ਹ ਇਲਾਕੇ ਦੇ ਕਈ ਪਿੰਡਾਂ ਵਿੱਚੋਂ ਦੀ ਲੰਘੇਗੀ। ਦੂਜੇ ਪਾਸੇ ਅੰਬਾਲਾ ਪੁਲਿਸ ਨੇ ਕਿਸਾਨਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦਾ ਨੋਟਿਸ ਦਿੱਤਾ ਹੈ ਅਤੇ ਅੱਜ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ’ਤੇ ਦਬਾਅ ਪਾ ਰਹੀ ਹੈ ਪਰ ਅਸੀਂ ਨਾ ਤਾਂ ਝੁਕਾਂਗੇ ਅਤੇ ਨਾ ਹੀ ਦਬਾਵਾਂਗੇ।

Share:

Farmar Protest: ਅੱਜ ਕਿਸਾਨਾਂ ਦੇ ਵੱਲੋਂ ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿੱਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਸੱਦੇ 'ਤੇ ਨੌਜਵਾਨ ਕਿਸਾਨ ਸ਼ੁਭਕਰਨ ਦੀ ਅਸਥੀ ਕਲਸ਼ ਯਾਤਰਾ ਕੱਢੀ ਜਾਵੇਗੀ। ਇਸ ਤੋਂ ਪਹਿਲਾਂ ਹੀ ਅੰਬਾਲਾ ਪੁਲਿਸ ਨੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੁਹਾਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਨਵਦੀਪ ਸਿੰਘ ਜਲਬੇੜਾ ਕਿਸਾਨ ਆਗੂ ਜੈ ਸਿੰਘ ਦਾ ਪੁੱਤਰ ਹੈ, ਜੋ ਪਹਿਲੀ ਵਾਰ ਕਿਸਾਨ ਅੰਦੋਲਨ ਵਿੱਚ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਇਆ ਸੀ।

ਇੱਕ ਪਾਸੇ ਅਸਥੀ ਕਲਸ਼ ਯਾਤਰਾ,ਦੂਜੇ ਪਾਸੇ ਕਿਸਾਨਾਂ ਨੂੰ ਨੋਟਿਸ

ਅਸਥੀ ਕਲਸ਼ ਯਾਤਰਾ ਅੱਜ ਅੰਬਾਲਾ ਦੇ ਨਰਾਇਣਗੜ੍ਹ ਇਲਾਕੇ ਦੇ ਕਈ ਪਿੰਡਾਂ ਵਿੱਚੋਂ ਦੀ ਲੰਘੇਗੀ। ਦੂਜੇ ਪਾਸੇ ਅੰਬਾਲਾ ਪੁਲਿਸ ਨੇ ਕਿਸਾਨਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਦਾ ਨੋਟਿਸ ਦਿੱਤਾ ਹੈ ਅਤੇ ਅੱਜ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਕਿਸਾਨਾਂ ’ਤੇ ਦਬਾਅ ਪਾ ਰਹੀ ਹੈ ਪਰ ਅਸੀਂ ਨਾ ਤਾਂ ਝੁਕਾਂਗੇ ਅਤੇ ਨਾ ਹੀ ਦਬਾਵਾਂਗੇ।

ਕੱਲ੍ਹ ਹੋਈ ਸੀ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ

ਦੱਸ ਦੇਈਏ ਕਿ ਬੀਤੇ ਵੀਰਵਾਰ ਨੂੰ ਵੀ ਪਿੰਡ ਰਛੇੜੀ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋਈ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਸੀ। 31 ਮਾਰਚ ਨੂੰ ਅੰਬਾਲਾ ਛਾਉਣੀ ਦੀ ਮੋਹੜਾ ਅਨਾਜ ਮੰਡੀ ਵਿਖੇ ਸ਼ੁਭਕਰਨ ਸਿੰਘ ਦੀ ਸ਼ਰਧਾਂਜਲੀ ਸਭਾ ਹੋਣੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ।

ਇਹ ਵੀ ਪੜ੍ਹੋ