Farmer Protest: ਕਿਸਾਨਾਂ ਦਾ ਵੱਡਾ ਐਲਾਨ,ਭਲਕੇ 3 ਘੰਟੇ ਲਈ ਪੰਜਾਬ ਸਾਰੇ ਟੋਲ ਪਲਾਜੇ ਕੀਤੇ ਜਾਣਗੇ ਫ੍ਰੀ

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਸਾਨਾਂ ਤੇ ਸੁੱਟੇ ਗਏ ਅੱਥਰੂ ਗੈਸ ਦੇ ਗੋਲਿਆਂ ਅਤੇ ਕੀਤੀ ਗਈ ਗੋਲੀਬਾਰੀ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਇਸ ਤਰ੍ਹਾਂ ਦਾ ਰਵੱਈਆ ਬੇਹੱਦ ਨਿੰਦਣਯੋਗ ਹੈ।

Share:

Punjab News: ਕਿਸਾਨਾਂ ਦੇ 'ਦਿੱਲੀ ਚਲੋ' ਅੰਦੋਲਨ ਦਾ ਅੱਜ ਦੂਜਾ ਦਿਨ ਹੈ। ਕਿਸਾਨਾਂ ਤੇ ਪੰਜਾਬ ਹਰਿਆਣਾ ਸਰਹੱਦ ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ ਅਤੇ ਕਿਸਾਨਾਂ ਤੇ ਗੋਲੀਬਾਰੀ ਵੀ ਕੀਤੀ ਗਈ ਹੈ। ਜਿਸ ਤੋਂ ਕਿਸਾਨ ਕਾਫੀ ਭੜਕੇ ਹੋਏ ਹਨ। ਇਸ ਸਭ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਹੰਗਾਮੀ ਮੀਟਿੰਗ ਕੀਤੀ ਗਈ। ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕਿਸਾਨਾਂ ਨੇ ਭਲਕੇ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਰੇਲ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਹੁਣ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਭਲਕੇ 15 ਫਰਵਰੀ ਨੂੰ 3 ਘੰਟੇ ਫ੍ਰੀ ਕਰਨ ਦਾ ਐਲਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੱਲ੍ਹ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਫ੍ਰੀ ਰਹਿਣਗੇ।

16 ਫਰਵਰੀ ਨੂੰ ਭਾਰਤ ਬੰਦ

ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਕਿਹਾ ਕਿ 16 ਤਰੀਕ ਨੂੰ ‘ਭਾਰਤ ਬੰਦ’ ਦਾ ਐਲਾਨ ਕੀਤਾ ਗਿਆ ਹੈ ਅਤੇ ਉਹ ਇਸ ਫੈਸਲੇ ’ਤੇ ਕਾਇਮ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਦਾ ਰਵੱਈਆ ਨਾ ਬਦਲਿਆ ਤਾਂ 18 ਨੂੰ ਮੁੜ ਲੁਧਿਆਣਾ ਵਿਖੇ ਮੀਟਿੰਗ ਕਰਕੇ ਭਾਜਪਾ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇਗਾ ਅਤੇ ਸੰਘਰਸ਼ ਦੀ ਅਗਲੀ ਰਣਨੀਤੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ