Farmer Protest: ਅੰਦੋਲਨ ਨੂੰ ਲੈ ਕੇ ਆਹਮੋ-ਸਾਹਮਣੇ ਹੋਈਆਂ ਕਿਸਾਨ ਜਥੇਬੰਦੀਆਂ,ਪੜੋ ਪੂਰੀ ਖਬਰ

ਗੁਰਨਾਮ ਸਿੰਘ ਚੜੂਨੀ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਹੈ ਕਿ ਸਰਕਾਰ 'ਤੇ ਦਬਾਅ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ 29 ਤਰੀਕ ਤੱਕ ਦਾ ਫੈਸਲਾ ਐਸਕੇਐਮ ਦਾ ਹੈ ਅਤੇ ਉਸ ਅਨੁਸਾਰ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ।

Share:

Farmer Protest: ਕਿਸਾਨ ਐਮਐਸਪੀ ਸਮੇਤ ਹੋਰ ਮੰਗਾਂ ਨੂੰ ਲੈ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰ ਰਹੇ ਹਨ। ਉੱਥੇ ਹੁਣ ਅੰਦੋਲਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚਾ  ਨੇ ਕਿਹਾ ਸੀ ਕਿ ਐਮਐਸਪੀ 'ਤੇ ਅੰਦੋਲਨ ਬਾਰੇ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ ਗਈ ਸੀ। ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਆਪਣੇ ਪੱਧਰ 'ਤੇ ਇਹ ਅੰਦੋਲਨ ਸ਼ੁਰੂ ਕੀਤਾ ਹੈ।

ਕੇਐਮਐਮ ਦੇ ਆਗੂ ਪੰਧੇਰ ਦਾ ਪਲਟਵਾਰ

KMM ਆਗੂ ਸਰਵਨ ਪੰਧੇਰ ਨੇ ਇਸ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਉਹ ਕਿਸਾਨ ਆਗੂਆਂ ਨੂੰ ਮਿਲੇ ਸਨ ਪਰ ਸਾਰਿਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਅੰਦੋਲਨ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਇਹ ਵੀ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਸਾਥੀ 13 ਵਾਰ ਹਰਿਆਣਾ ਦੇ ਐਸਕੇਐਮ ਅਤੇ ਕਿਸਾਨ ਆਗੂਆਂ ਨੂੰ ਮਿਲੇ ਹਨ। ਇਸ ਲਈ ਇਹ ਕਹਿਣਾ ਗਲਤ ਹੈ ਕਿ ਅੰਦੋਲਨ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਨਾਲ ਗੱਲ ਨਹੀਂ ਕੀਤੀ ਗਈ।

ਚੜੂਨੀ ਬੋਲੇ ਸਰਕਾਰ ਤੇ ਦਬਾਅ ਬਣਾਉਣ ਲਈ ਇੱਕ ਹੋਣਾ ਪਵੇਗਾ

ਗੁਰਨਾਮ ਸਿੰਘ ਚੜੂਨੀ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਹੈ ਕਿ ਸਰਕਾਰ 'ਤੇ ਦਬਾਅ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ 29 ਤਰੀਕ ਤੱਕ ਦਾ ਫੈਸਲਾ ਐਸਕੇਐਮ ਦਾ ਹੈ ਅਤੇ ਉਸ ਅਨੁਸਾਰ ਹੀ ਅਗਲੀ ਰਣਨੀਤੀ ਬਣਾਈ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚਾ (SKM) ਨੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢਿਆ ਸੀ। ਅੰਦੋਲਨਕਾਰੀ ਜਥੇਬੰਦੀਆਂ ਨੇ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਦੇ ਪੁਤਲੇ ਫੂਕੇ।

ਇਹ ਵੀ ਪੜ੍ਹੋ