Farmer Protest: ਕਿਸਾਨ ਜਥੇਬੰਦੀਆਂ ਨੇ ਕੀਤਾ ਦਾਅਵਾ- ਕੈਂਪਾਂ ਤੇ ਕੀਤਾ ਗਿਆ ਹਮਲਾ, ਹੁਣ ਤੱਕ 167 ਕਿਸਾਨ ਜ਼ਖ਼ਮੀ, ਛੇ ਲਾਪਤਾ

ਸੰਯੁਕਤ ਕਿਸਾਨ ਮੋਰਚਾ ਨੇ ਵੀਰਵਾਰ ਅਤੇ ਸ਼ੁੱਕਰਵਾਰ ਲਈ ਦਿੱਲੀ ਮਾਰਚ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ। ਅੰਦੋਲਨ ਦੇ 10ਵੇਂ ਦਿਨ ਵੀਰਵਾਰ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਸਥਿਤੀ ਆਮ ਵਾਂਗ ਅਤੇ ਸ਼ਾਂਤੀਪੂਰਨ ਰਹੀ।

Share:

Farmer Protest: ਹਰਿਆਣਾ ਅਤੇ ਕਿਸਾਨਾਂ ਵਿਚਾਲੇ ਖਨੌਰੀ ਬਾਰਡਰ ਤੇ ਬੁੱਧਵਾਰ ਨੂੰ ਹੋਈ ਝੜਪ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਜਿਸਦੇ ਵਿਕੋਧ ਵਿੱਚ ਕਿਸਾਨ ਜਥੇਬੰਦੀਆਂ ਨੇ ਵੀਰਵਾਰ ਨੂੰ ਪੰਜਾਬ ਭਰ 'ਚ ਤਿੰਨ ਘੰਟੇ ਨੈਸ਼ਨਲ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਹਰਿਆਣਾ ਵਿੱਚ ਵੀ ਚੜੂਨੀ ਗਰੁੱਪ ਨੇ ਤਿੰਨ ਘੰਟੇ ਨੈਸ਼ਨਲ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ।

26 ਫਰਵਰੀ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ

ਚੰਡੀਗੜ੍ਹ ਵਿੱਚ ਸੰਯੁਕਤ ਕਿਸਾਨ ਮੋਰਚਾ ਦੀ ਵੀਰਵਾਰ ਨੂੰ ਹੋਈ ਮੀਟਿੰਗ ਵਿੱਚ 26 ਫਰਵਰੀ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸ਼ੁਭਕਰਨ ਦੀ ਮੌਤ ਦੇ ਵਿਰੋਧ 'ਚ ਸ਼ੁੱਕਰਵਾਰ ਨੂੰ ਕਾਲਾ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ। ਇਸ ਤੋਂ ਇਲਾਵਾ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਮਹਾਪੰਚਾਇਤ ਬੁਲਾਈ ਗਈ ਹੈ।

ਕਿਸਾਨਾਂ ਤੇ ਕੈਂਪਾਂ ਅਤੇ ਟਰੈਕਟਰਾਂ ਤੇ ਹਮਲਾ

ਸ਼ੰਭੂ ਸਰਹੱਦ 'ਤੇ ਕਿਸਾਨ ਆਗੂ ਬਲਦੇਵ ਸਿੰਘ ਜੀਰਾ ਨੇ ਦਾਅਵਾ ਕੀਤਾ ਕਿ ਹੁਣ ਤੱਕ ਹਰਿਆਣਾ ਪੁਲਿਸ ਦੇ ਸੁਰੱਖਿਆ ਬਲਾਂ ਨਾਲ ਝੜਪ '167 ਕਿਸਾਨ ਜ਼ਖ਼ਮੀ ਹੋ ਗਏ ਹਨ, ਜਦਕਿ ਖਨੌਰੀ ਸਰਹੱਦ ਤੋਂ 6 ਕਿਸਾਨ ਲਾਪਤਾ ਹਨ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਕੋਲ ਇਸ ਗੱਲ ਦੇ ਠੋਸ ਸਬੂਤ ਹਨ ਕਿ ਕੈਂਪਾਂ ਅਤੇ ਟਰੈਕਟਰਾਂ ’ਤੇ ਹਮਲਾ ਹੋਇਆ ਸੀ।

ਇਹ ਵੀ ਪੜ੍ਹੋ