Farmer Protest: 29 ਤੱਕ ਟਲਿਆ ਕਿਸਾਨਾਂ ਦਾ ਦਿੱਲੀ ਚਲੋ ਮਾਰਚ,ਅਸਥਾਈ ਤੌਰ ਤੇ ਖੁੱਲਣੇ ਸ਼ੁਰੂ ਹੋਏ ਟਿੱਕਰੀ ਤੇ ਸਿੰਘੂ ਬਾਰਡਰ

ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈਟ ਤੋਂ ਪਾਬੰਦੀ ਹਟਾ ਲਈ ਗਈ ਹੈ। 11 ਫਰਵਰੀ ਨੂੰ ਸਵੇਰੇ 6 ਵਜੇ ਤੋਂ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਸੀ।

Share:

Farmer Protest: 23 ਫਸਲਾਂ ਤੇ ਐੱਮਐੱਸਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ ਤੇ 13 ਫਰਵਰੀ ਤੋਂ ਖੜੇ ਕਿਸਾਨ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੇ ਅੰਦੋਲਨ ਦਾ ਅੱਜ 13 ਵਾਂ ਦਿਨ ਹੈ। ਭਾਵੇਂ ਕਿ ਕਿਸਾਨਾਂ ਨੇ ਆਪਣਾ ਦਿੱਲੀ ਚੱਲੋ ਮਾਰਚ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਉਹ ਘਰਾਂ ਨੂੰ ਵਾਪਸ ਜਾਣ ਵਾਲੇ ਨਹੀਂ ਹਨ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

ਡਬਲਯੂਟੀਓ ਬਾਰੇ ਕਿਸਾਨ ਕਰਨਗੇ ਕਾਨਫਰੰਸ

ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਕਿਸਾਨ ਅੱਜ ਵਿਸ਼ਵ ਵਪਾਰ ਸੰਗਠਨ (ਡਬਲਯੂਟੀਓ) ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਵੱਲੋਂ ਕਿਸਾਨਾਂ ਨੂੰ ਡਬਲਯੂਟੀਓ ਦੇ ਨੁਕਸਾਨਾਂ ਬਾਰੇ ਦੱਸਿਆ ਜਾਵੇਗਾ।

ਅਸਥਾਈ ਤੌਰ ਤੇ ਖੋਲੇ ਜਾ ਰਹੇ ਨੇ ਬਾਰਡਰ

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ 11 ਦਿਨਾਂ ਤੋਂ ਬੰਦ ਪਏ ਦਿੱਲੀ ਦੇ ਟਿੱਕਰੀ ਅਤੇ ਸਿੰਘੂ ਬਾਰਡਰ ਨੂੰ ਅਸਥਾਈ ਤੌਰ 'ਤੇ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਪੁਲਿਸ ਵੱਲੋਂ ਟਿੱਕਰੀ ਬਾਰਡਰ 'ਤੇ ਲਗਾਏ ਗਏ ਕੰਟੇਨਰ ਅਤੇ ਪੱਥਰ ਹਟਾਏ ਗਏ। ਹਾਲਾਂਕਿ ਸ਼ੁਰੂਆਤ 'ਚ ਇਕ ਪਾਸੇ ਵਾਲੀ ਸੜਕ ਨੂੰ ਖੋਲ੍ਹ ਦਿੱਤਾ ਗਿਆ ਹੈ। ਝੜੌਦਾ ਸਰਹੱਦ 'ਤੇ ਵੀ ਸਾਈਡ ਮੂਵਮੈਂਟ ਸ਼ੁਰੂ ਹੋ ਗਈ ਹੈ।

ਕਿਸਾਨ ਆਗੂ ਪੰਧੇਰ ਨੂੰ ਖਦਸ਼ਾ,ਕਿਸਾਨ ਆਗੂਆਂ ਨੂੰ ਬਣਾਇਆ ਦਾ ਸਕਦਾ ਨਿਸ਼ਾਨਾ

ਸ਼ੰਭੂ ਸਰਹੱਦ ’ਤੇ ਕਿਸਾਨ ਆਗੂ ਸਰਵਨ ਪੰਧੇਰ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਅੰਦੋਲਨ ਵਿੱਚ ਸ਼ਾਮਲ ਹਰਿਆਣਾ ਦੀ ਸੀਆਈਡੀ ਦੇ 200 ਤੋਂ ਵੱਧ ਜਵਾਨ ਕਿਸਾਨ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਲੀਡਰਾਂ ਦਾ ਐਕਸੀਡੈਂਟ ਕਰਵਾ ਸਕਦੇ ਹਨ ਜਾਂ ਲੜਾਈ ਝਗੜਾ ਕਰਕੇ ਹਮਲਾ ਵੀ ਕਰ ਸਕਦੇ ਹਨ।

ਇਹ ਵੀ ਪੜ੍ਹੋ