Farmer Protest: ਕਿਸਾਨੀ ਅੰਦੋਲਨ ਦਾ ਪੰਜਵਾਂ ਦਿਨ,ਬੀਕੇਯੂ ਵੱਲੋਂ ਹਰਿਆਣਾ ਵਿੱਚ ਕੀਤੇ ਜਾਣਗੇ ਟਰੈਕਟਰ ਮਾਰਚ

ਕਿਸਾਨ ਅੰਦੋਲਨ ਨੂੰ ਖਤਮ ਕਰਨ ਲਈ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਕਾਰ ਕੱਲ੍ਹ ਐਤਵਾਰ (18 ਫਰਵਰੀ) ਨੂੰ ਚੰਡੀਗੜ੍ਹ ਵਿਖੇ ਚੌਥੀ ਮੀਟਿੰਗ ਹੋਵੇਗੀ।

Share:

Farmer Protest: 13 ਫਰਵਰੀ ਤੋਂ ਸ਼ੁਰੂ ਹੋਇਆ ਕਿਸਾਨੀ ਅੰਦੋਲਨ ਅੱਜ ਪੰਜਵੇਂ ਦਿਨ ਅੰਦਰ ਦਾਖਲ ਹੋ ਗਿਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਦੇ ਲਈ ਦਿੱਲੀ ਜਾਣ ਦੀ ਜਿੱਦ ਤੇ ਅੜੇ ਹੋਏ ਹਨ। ਦੱਸਣਯੋਗ ਹੈ ਕਿ ਹੁਣ ਤੱਕ ਇਸ ਅੰਦੋਲਨ ਵਿੱਚ ਇੱਕ ਕਿਸਾਨ ਅਤੇ ਇੱਕ ਸਬ ਇੰਸਪੈਕਟਰ ਸਮੇਤ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਇਸ ਅੰਦੋਲਨ ਵਿੱਚ ਪੰਜਾਬ ਦੀ ਵੱਡੀ ਕਿਸਾਨ ਜਥੇਬੰਦੀ ਬੀਕੇਯੂ (ਉਗਰਾਹਾਂ) ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਵੱਲੋਂ ਭਲਕੇ ਤੋਂ 2 ਦਿਨਾਂ ਲਈ ਪੰਜਾਬ ਦੇ ਸਾਰੇ ਟੋਲ ਫ੍ਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਪੰਜਾਬ ਭਾਜਪਾ ਆਗੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕੇਵਲ ਢਿੱਲੋਂ ਦੇ ਘਰ ਦਾ ਘਿਰਾਓ ਕਰਨਗੇ। ਇਸ ਤੋਂ ਇਲਾਵਾ ਬੀਕੇਯੂ (ਚੜੂਨੀ) ਵੱਲੋਂ ਹਰਿਆਣਾ ਦੀਆਂ ਤਹਿਸੀਲਾਂ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ।

ਅੰਦੋਲਨ ਦੇ ਚੌਥੇ ਦਿਨ ਕਈ ਕਿਸਾਨ ਹੋਏ ਜ਼ਖਮੀ

ਅੰਦੋਲਨ ਦੇ ਚੌਥੇ ਦਿਨ ਜਦੋਂ ਕਿਸਾਨਾਂ ਨੇ ਬੈਰੀਕੇਡਾਂ ਵੱਲ ਵਧਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ। ਗੋਲੇ ਫਟਣ ਨਾਲ ਕਈ ਕਿਸਾਨ ਜ਼ਖਮੀ ਹੋ ਗਏ। ਕਿਸਾਨਾਂ ਦੇ ਭਾਰਤ ਬੰਦ ਨੂੰ ਪੰਜਾਬ-ਹਰਿਆਣਾ ਵਿੱਚ ਪੂਰਾ ਸਮਰਥਨ ਮਿਲਿਆ। ਸਰਕਾਰੀ ਬੱਸਾਂ ਵੀ ਨਹੀਂ ਚੱਲੀਆਂ। ਹਰਿਆਣਾ ਵਿੱਚ ਟੋਲ ਪੁਆਇੰਟ 3 ਘੰਟੇ ਲਈ ਫਰੀ ਕਰ ਦਿੱਤੇ ਗਏ।

ਕਿਸਾਨ ਆਗੂ ਅਭਿਮਨਿਊ ਤੇ ਉਸ ਦੇ 5 ਸਾਥੀਆਂ ਖ਼ਿਲਾਫ਼ ਐਫਆਈਆਰ ਦਰਜ

ਹਰਿਆਣਾ ਪੁਲਿਸ ਨੇ ਕਿਸਾਨ ਆਗੂ ਅਭਿਮਨਿਊ ਕੋਹਾੜ ਅਤੇ ਉਸ ਦੇ 5 ਸਾਥੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਉਸ 'ਤੇ ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ ਪੁਲਿਸ 'ਤੇ ਹਮਲਾ ਕਰਨ ਦਾ ਦੋਸ਼ ਹੈ।

ਇਹ ਵੀ ਪੜ੍ਹੋ