Farmer Protest: ਚਾਰ ਦਿਨ ਬਾਅਦ ਵੀ ਨਹੀਂ ਹੋਇਆ ਸਕਿਆ ਕਿਸਾਨ ਸ਼ੁਭਕਰਨ ਦਾ ਪੋਸਟਮਾਰਟਮ,ਕਿਸਾਨ ਆਗੂ ਪੰਧੇਰ ਦਾ ਵੱਡਾ ਐਲਾਨ

ਡੱਲੇਵਾਲ ਨੇ ਕਿਹਾ ਕਿ ਗੁਰਜੰਟ ਸਿੰਘ ਨੂੰ ਵੀ ਸ਼ਹੀਦ ਦਾ ਦਰਜਾ ਦਿਵਾਇਆ ਜਾਵੇਗਾ ਅਤੇ ਸਰਕਾਰ ਤੋਂ ਉਸ ਦੇ ਪਰਿਵਾਰ ਦੀ ਆਰਥਿਕ ਮਦਦ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਜਾਵੇਗੀ।

Share:

Kissan Andolan: ਕਿਸਾਨੀ ਅੰਦੋਲਨ ਦੇ ਦੌਰਾਨ ਬੁੱਧਵਾਰ ਨੂੰ ਕਿਸਾਨਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੇ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦਾ ਪੋਸਟਮਾਰਟਮ ਸ਼ਨੀਵਾਰ ਨੂੰ ਵੀ ਨਹੀਂ ਹੋ ਸਕਿਆ। ਦੱਸ ਦਈਏ ਕਿ ਕਿਸਾਨ ਆਗੂ ਸ਼ੁਭਕਰਨ ਦੀ ਮੌਤ ਲਈ ਜਿੰਮੇਵਾਰ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਤੇ ਕਤਲ ਕੇਸ ਦਰਜ ਕਰਨ ਦੀ ਮੰਗ ਕਰ ਰਹੇ ਹਨ। ਉੱਥੇ ਦੂਜੇ ਪਾਸੇ ਸ਼ਨੀਵਾਰ ਦੇਰ ਸ਼ਾਮ ਉਸਦੀ ਦੀ ਮੌਤ ਦੇ ਵਿਰੋਧ ਵਿੱਚ ਕਿਸਾਨਾਂ ਨੇ ਪਟਿਆਲਾ ਦੇ ਸ਼ੰਭੂ, ਸੰਗਰੂਰ ਦੇ ਖਨੌਰੀ ਅਤੇ ਬਠਿੰਡਾ ਦੇ ਡੱਬਵਾਲੀ ਬਾਰਡਰ ਤੇ ਕੈਂਡਲ ਮਾਰਚ ਕੱਢਿਆ।

ਇਸ ਦੇ ਨਾਲ ਹੀ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਜਨਰਲ ਸਕੱਤਰ ਅਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿੱਚ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ।

ਜ਼ਖਮੀ ਕਿਸਾਨ ਨੂੰ ਪੀਜੀਆਈ ਚੰਡੀਗੜ ਭੇਜਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਖਲ 'ਤੇ ਕਿਸਾਨ ਪ੍ਰੀਤਪਾਲ ਸਿੰਘ, ਜੋ ਕਿ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੌਰਾਨ ਖਨੌਰੀ, ਸੰਗਰੂਰ ਵਿਖੇ ਗੰਭੀਰ ਜ਼ਖਮੀ ਹੋ ਗਏ ਸਨ, ਨੂੰ ਹਰਿਆਣਾ ਦੇ ਰੋਹਤਕ ਦੇ ਪੀਜੀਆਈ ਤੋਂ ਚੰਡੀਗੜ੍ਹ ਪੀਜੀਆਈ ਤਬਦੀਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰੀਤਪਾਲ ਦੇ ਮਾਮਲੇ ਵਿੱਚ ਹਰਿਆਣਾ ਸਰਕਾਰ ਤੋਂ ਉਸਦੀ ਮੈਡੀਕਲ ਰਿਪੋਰਟ ਸਮੇਤ ਜਵਾਬ ਵੀ ਮੰਗਿਆ ਹੈ।

ਇੱਕ ਹੋਰ ਕਿਸਾਨ ਦੀ ਮੌਤ

ਦੂਜੇ ਪਾਸੇ ਸ਼ਨੀਵਾਰ ਸਵੇਰੇ ਫ਼ਿਰੋਜ਼ਪੁਰ ਤੋਂ ਸ਼ੰਭੂ ਬਾਰਡਰ ਵੱਲ ਕਿਸਾਨਾਂ ਨੂੰ ਲੈ ਕੇ ਜਾ ਰਹੀ ਇੱਕ ਟਰੈਕਟਰ ਟਰਾਲੀ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਫ਼ਿਰੋਜ਼ਪੁਰ ਦੇ ਪਿੰਡ ਮਨਸੂਰ ਦੇਵਾ ਵਾਸੀ ਕਿਸਾਨ ਗੁਰਜੰਟ ਸਿੰਘ ਦੀ ਮੌਤ ਹੋ ਗਈ।

ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਰਾਜਪੁਰਾ ਦੇ ਸਿਵਲ ਹਸਪਤਾਲ ਪੁੱਜੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਉਸ ਦੀ ਲਾਸ਼ ਐਤਵਾਰ ਨੂੰ ਸਵੇਰੇ 9 ਵਜੇ ਸ਼ੰਭੂ ਸਰਹੱਦ ਵਿਖੇ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ