Farmer Protest: 5 ਘੰਟੇ ਦੇ ਕਰੀਬ ਚੱਲੀ ਕਿਸਾਨਾਂ ਅਤੇ ਕੇਂਦਰ ਵਿਚਾਲੇ ਬੈਠਕ,3 ਫਸਲਾਂ ਤੇ ਐਮਐਸਪੀ ਦਾ ਪ੍ਰਸਤਾਵ

ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੇਂਦਰੀ ਮੰਤਰੀ ਅਰਜੁਨ ਮੁੰਡਾ, ਨਿਤਿਆਨੰਦ ਰਾਏ, ਪਿਊਸ਼ ਗੋਇਲ, ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ।

Share:

Farmer Protest: ਕਿਸਾਨਾਂ ਅਤੇ ਕੇਂਦਰ ਵਿਚਾਲੇ ਐਤਵਾਰ ਨੂੰ ਹੋਈ ਚੌਥੇ ਦੌਰ ਦੀ ਮੀਟਿੰਗ ਵਿੱਚ ਕੇਂਦਰੀ ਮੰਤਰੀਆਂ ਨੇ 3 ਫਸਲਾਂ ਤੇ ਘੱਟੋ-ਘੱਟ ਸਮਰਥਨ ਮੁੱਲ ਦੇਣ ਦਾ ਪ੍ਰਸਤਾਵ ਰੱਖਿਆ। ਇਹ ਪੰਜ ਸਾਲਾਂ ਲਈ ਸਹਿਕਾਰੀ ਸਭਾਵਾਂ ਰਾਹੀਂ ਖਰੀਦੀਆਂ ਜਾਣਗੀਆਂ। ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ ਇਹ 5 ਸਾਲ ਦਾ ਇਕਰਾਰਨਾਮਾ NAFED ਅਤੇ NCCF ਨਾਲ ਹੋਵੇਗਾ।

ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਮੀਟਿੰਗ ਐਤਵਾਰ ਸ਼ਾਮ ਸਾਢੇ ਅੱਠ ਵਜੇ ਸ਼ੁਰੂ ਹੋਈ। ਇਹ ਮੀਟਿੰਗ ਕਰੀਬ 5 ਘੰਟੇ ਤੋਂ ਵੱਧ ਸਮਾਂ ਚੱਲੀ। ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸਮੇਤ ਕੇਂਦਰੀ ਮੰਤਰੀ ਅਰਜੁਨ ਮੁੰਡਾ, ਨਿਤਿਆਨੰਦ ਰਾਏ, ਪਿਊਸ਼ ਗੋਇਲ, ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ ਹਾਜ਼ਰ ਸਨ।

ਦਿੱਲੀ ਕੂਚ ਨੂੰ 21 ਤੱਕ ਸਟੈਂਡਬਾਏ ਤੇ ਰੱਖਿਆ

ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 19 ਅਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਦਿੱਲੀ ਕੂਚ ਨੂੰ 21 ਤਰੀਕ ਨੂੰ ਸਵੇਰੇ 11 ਵਜੇ ਤੱਕ ਸਟੈਂਡਬਾਏ 'ਤੇ ਰੱਖਿਆ ਗਿਆ ਹੈ। ਦੂਜੇ ਪਾਸੇ ਅੰਦੋਲਨ ਦੇ ਛੇਵੇਂ ਦਿਨ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਸ਼ਾਂਤੀ ਬਣੀ ਰਹੀ ਪਰ ਬੀਕੇਯੂ ਉਗਰਾਹਾਂ ਵੱਲੋਂ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ।

ਦੇਖੋ ਕੀ ਬੋਲੇ ਕਿਸਾਨ ਨੇਤਾ ਡੱਲੇਵਾਲ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਕਿਹਾ ਦਾਲਾਂ ਤੇ MSP ਦੀ ਗਰੰਟੀ ਮੰਗੀ

 

ਇਹ ਵੀ ਪੜ੍ਹੋ