ਕਿਸਾਨ ਪਰਾਲੀ ਸਾੜਨ ਤੋਂ ਨਹੀਂ ਆ ਰਹੇ ਬਾਜ, 4 ਦਿਨਾਂ ਵਿੱਚ 1000 ਤੋਂ ਵੱਧ ਮਾਮਲੇ

ਪੰਜਾਬ ਵਿੱਚ ਲਗਾਤਾਰ ਚਾਰ ਦਿਨਾਂ ਤੱਕ ਇੱਕ ਹਜ਼ਾਰ ਤੋਂ ਵੱਧ ਥਾਵਾਂ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਨੇ ਆਇਆਂ ਹਨ ਜਿਨ੍ਹਾਂ ਦੀ ਗਿਣਤੀ 1,921 ਤੱਕ ਪਹੁੰਚ ਗਈ ਹੈ, ਜੋ ਮੌਜੂਦਾ ਸੀਜ਼ਨ ਵਿੱਚ ਸਭ ਤੋਂ ਵੱਧ ਹੈ। ਇਹ ਇਕ ਦਿਨ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਪਰਾਲੀ ਸਾੜਨ ਦੀਆਂ 1,389 ਘਟਨਾਵਾਂ ਨਾਲੋਂ 28 ਫੀਸਦੀ ਜ਼ਿਆਦਾ ਹੈ। ਮੁੱਖ ਮੰਤਰੀ ਭਗਵੰਤ […]

Share:

ਪੰਜਾਬ ਵਿੱਚ ਲਗਾਤਾਰ ਚਾਰ ਦਿਨਾਂ ਤੱਕ ਇੱਕ ਹਜ਼ਾਰ ਤੋਂ ਵੱਧ ਥਾਵਾਂ ‘ਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਨੇ ਆਇਆਂ ਹਨ ਜਿਨ੍ਹਾਂ ਦੀ ਗਿਣਤੀ 1,921 ਤੱਕ ਪਹੁੰਚ ਗਈ ਹੈ, ਜੋ ਮੌਜੂਦਾ ਸੀਜ਼ਨ ਵਿੱਚ ਸਭ ਤੋਂ ਵੱਧ ਹੈ। ਇਹ ਇਕ ਦਿਨ ਪਹਿਲਾਂ ਵੱਖ-ਵੱਖ ਥਾਵਾਂ ‘ਤੇ ਪਰਾਲੀ ਸਾੜਨ ਦੀਆਂ 1,389 ਘਟਨਾਵਾਂ ਨਾਲੋਂ 28 ਫੀਸਦੀ ਜ਼ਿਆਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਲ੍ਹਾ ਸੰਗਰੂਰ ਪਰਾਲੀ ਸਾੜਨ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 31 ਅਕਤੂਬਰ ਨੂੰ 221 ਥਾਵਾਂ ‘ਤੇ ਪਰਾਲੀ ਸਾੜੀ ਗਈ ਸੀ।
ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਗੁਰੇਜ਼ ਕਰਕੇ ਰਿਕਾਰਡ ਬਣਾਇਆ ਹੈ। ਪਠਾਨਕੋਟ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਦੇ ਨਾਲ ਹੀ ਹੁਸ਼ਿਆਰਪੁਰ ਅਤੇ ਮੋਹਾਲੀ ‘ਚ 5-5, ਰੂਪਨਗਰ ‘ਚ 6, ਨਵਾਂਸ਼ਹਿਰ ‘ਚ 8 ਅਤੇ ਮਲੇਰਕੋਟਲਾ ‘ਚ ਸਿਰਫ 12 ਮਾਮਲੇ ਦਰਜ ਕੀਤੇ ਗਏ ਹਨ।


ਪਿਛਲੇ ਸਾਲ ਦੇ ਮੁਕਾਬਲੇ ਆਈ ਕਮੀ

ਪਰਾਲੀ ਸਾੜਨ ਨੂੰ ਲੈ ਕੇ ਇਕ ਹੋਰ ਪਹਿਲੂ ਵੀ ਹੈ। ਝੋਨੇ ਦੇ ਚਾਲੂ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਹੁਣ ਤੱਕ 46 ਫੀਸਦੀ ਕਮੀ ਆਈ ਹੈ। ਇਸ ਸੀਜ਼ਨ ਵਿੱਚ 1 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਕੁੱਲ 9,594 ਘਟਨਾਵਾਂ ਵਾਪਰੀਆਂ ਹਨ। ਪਿਛਲੇ ਸਾਲ 1 ਨਵੰਬਰ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਗਿਣਤੀ 17,846 ਸੀ। ਇਸ ਤੋਂ ਪਹਿਲਾਂ ਸਾਲ 2021 ਵਿੱਚ 1 ਨਵੰਬਰ ਤੱਕ ਕੁੱਲ 14,920 ਘਟਨਾਵਾਂ ਵਾਪਰੀਆਂ ਸਨ। ਇਸ ਤਰ੍ਹਾਂ ਪਿਛਲੇ ਦੋ ਸੀਜ਼ਨਾਂ ਦੇ ਮੁਕਾਬਲੇ ਇਸ ਵਾਰ ਘੱਟ ਪਰਾਲੀ ਸਾੜੀ ਗਈ ਹੈ।