ਕਿਸਾਨਾਂ ਨੇ ਫਿਰ ਤੋਂ ਬੰਦ ਕਰਵਾਇਆ ਟੋਲ ਪਲਾਜ਼ਾ, ਬਿਨਾਂ ਪੈਸੇ ਦਿੱਤੇ ਲੰਘਦੇ ਰਹੇ ਵਾਹਨ

ਕਿਰਤੀ ਕਿਸਾਨ ਯੂਨੀਅਨ ਨੇ ਪਾਤੜਾ ਤੇ ਖਨੌਰੀ ਰੋਡ ’ਤੇ ਸਥਿਤ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ। ਟੈਕਸ ਅਦਾ ਕੀਤੇ ਬਿਨਾਂ ਹੀ ਵਾਹਨ ਚਾਲਕ ਲੰਘਦੇ ਰਹੇ। ਕਿਸਾਨਾਂ ਵੱਲੋਂ ਟੋਲ ਦੇ ਰੇਟ ਵਧਾਉਣ ਅਤੇ ਆਸ-ਪਾਸ ਦੇ ਪਿੰਡਾਂ ਨੂੰ ਛੋਟ ਨਾ ਦੇਣ ਕਾਰਨ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਸੀ।

Share:

ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨੇ ਇੱਕ ਵਾਰ ਫਿਰ ਤੋਂ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਇਸ ਵਾਰੀ ਕਿਰਤੀ ਕਿਸਾਨ ਯੂਨੀਅਨ ਨੇ ਪਾਤੜਾ ਤੇ ਖਨੌਰੀ ਰੋਡ ’ਤੇ ਸਥਿਤ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ। ਟੈਕਸ ਅਦਾ ਕੀਤੇ ਬਿਨਾਂ ਹੀ ਵਾਹਨ ਚਾਲਕ ਲੰਘਦੇ ਰਹੇ। ਕਿਸਾਨਾਂ ਵੱਲੋਂ ਟੋਲ ਦੇ ਰੇਟ ਵਧਾਉਣ ਅਤੇ ਆਸ-ਪਾਸ ਦੇ ਪਿੰਡਾਂ ਨੂੰ ਛੋਟ ਨਾ ਦੇਣ ਕਾਰਨ ਟੋਲ ਪਲਾਜ਼ਾ ਬੰਦ ਕਰ ਦਿੱਤਾ ਗਿਆ ਸੀ। ਯੂਨੀਅਨ ਦੇ ਜ਼ਿਲ੍ਹਾ ਸਕੱਤਰ ਦਲਜਿੰਦਰ ਸਿੰਘ ਨੇ ਦੱਸਿਆ ਕਿ ਜਥੇਬੰਦੀ ਨੂੰ ਸੂਚਨਾ ਮਿਲੀ ਸੀ ਕਿ ਪਤਾੜਾ ਤੋਂ ਖਨੌਰੀ ਸੜਕ ’ਤੇ ਟੋਲ ਪਲਾਜ਼ਾ ’ਤੇ ਰੇਟ ਵਧਾ ਦਿੱਤੇ ਗਏ ਹਨ। ਨੇੜਲੇ ਪਿੰਡਾਂ ਦੇ ਲੋਕਾਂ ਤੋਂ ਵੀ ਭਾਰੀ ਟੋਲ ਵਸੂਲਿਆ ਜਾ ਰਿਹਾ ਹੈ। ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਛੋਟ ਨਹੀਂ ਹੈ। ਟੋਲ ਪਲਾਜ਼ਾ ਚਾਲਕ ਪਿਛਲੇ ਲੰਬੇ ਸਮੇਂ ਤੋਂ ਆਉਣ-ਜਾਣ ਵਾਲੇ ਵਾਹਨਾਂ ਤੋਂ ਮੋਟੀਆਂ ਫੀਸਾਂ ਵਸੂਲ ਰਹੇ ਹਨ। ਟੋਲ ਪਲਾਜ਼ਾ ਸੰਚਾਲਕਾਂ ਦੀ ਧੱਕੇਸ਼ਾਹੀ ਖ਼ਿਲਾਫ਼ ਧਰਨਾ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਸੰਭਾਲਣ ਦੀ ਕੋਸ਼ਿਸ਼ ਕੀਤੀ ਹੈ। ਕਿਸਾਨਾਂ ਨੂੰ ਧਰਨਾ ਹਟਾਉਣ ਲਈ ਪ੍ਰੇਰਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ