ਕਿਸਾਨਾਂ ਦਾ ਦਿੱਲੀ ਵੱਲ ਮਾਰਚ, ਅੰਬਾਲਾ 'ਚ ਇੰਟਰਨੈੱਟ ਸੇਵਾਵਾਂ ਠੱਪ,ਬਜਰੰਗ ਪੁਨੀਆ ਵੀ ਹੋਣਗੇ ਸ਼ਾਮਲ

ਦੂਜੇ ਪਾਸੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 18 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ।

Share:

ਹਾਈਲਾਈਟਸ

  • ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 17 ਦਸੰਬਰ ਤੱਕ ਵਧਾ ਦਿੱਤੀ ਹੈ

ਪੰਜਾਬ ਨਿਊਜ਼। ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਤੋਂ ਕਿਸਾਨ ਅੱਜ ਤੀਜੀ ਵਾਰ ਦਿੱਲੀ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰਨਗੇ। 101 ਕਿਸਾਨਾਂ ਦਾ ਜਥਾ ਦੁਪਹਿਰ 12 ਵਜੇ ਦਿੱਲੀ ਵੱਲ ਰਵਾਨਾ ਹੋਵੇਗਾ। ਕਿਸਾਨਾਂ ਨੂੰ ਰੋਕਣ ਲਈ ਲਈ ਹਰਿਆਣਾ ਪੁਲਿਸ ਸਰਹੱਦ 'ਤੇ ਤੈਨਾਤ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਦੇ ਵੱਲੋਂ ਕਿਸਾਨਾਂ ਨੂੰ ਸਰਹੱਦ ਤੋ ਰੋਕਿਆ ਗਿਆ ਅਤੇ ਉਨ੍ਹਾਂ ਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਸਨ। ਜਿਸ ਤੋਂ ਬਾਅਦ ਪਿਛੇ ਹੱਟ ਗਏ ਸਨ। ਅੱਜ ਤੀਜੀ ਵਾਰ ਕਿਸਾਨ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਵੱਧਣਗੇ। ਅੱਜ ਉਨ੍ਹਾਂ ਦੇ ਨਾਲ ਕਾਂਗਰਸੀ ਆਗੂ ਤੇ ਪਹਿਲਵਾਨ ਬਜਰੰਗ ਪੂਨੀਆ ਵੀ ਅੱਜ ਸ਼ੰਭੂ ਸਰਹੱਦ ਪਹੁੰਚਣਗੇ।

ਇੰਟਰਨੈੱਟ ਸੇਵਾਵਾਂ ਕੀਤੀਆਂ ਠੱਪ

ਦੂਜੇ ਪਾਸੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਅੰਬਾਲਾ ਜ਼ਿਲ੍ਹੇ ਦੇ 12 ਪਿੰਡਾਂ ਵਿੱਚ ਇੰਟਰਨੈੱਟ ਦੀ ਪਾਬੰਦੀ 17 ਦਸੰਬਰ ਤੱਕ ਵਧਾ ਦਿੱਤੀ ਹੈ। ਇਹ ਸੇਵਾਵਾਂ 17 ਦਸੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਬੰਦ ਰਹਿਣਗੀਆਂ। ਇਹ ਹੁਕਮ ਹਰਿਆਣਾ ਦੀ ਗ੍ਰਹਿ ਸਕੱਤਰ ਸੁਮਿਤਰਾ ਮਿਸ਼ਰਾ ਨੇ ਜਾਰੀ ਕੀਤਾ ਹੈ। ਡਾਂਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਮਾੜੀ ਘੱਲ, ਛੋਟੀ ਘੱਲ, ਲਹਿਰਾਸਾ, ਕਾਲੂ ਮਾਜਰਾ, ਦੇਵੀ ਨਗਰ (ਹੀਰਾ ਨਗਰ, ਨਰੇਸ਼ ਵਿਹਾਰ), ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਪਿੰਡਾਂ ਵਿੱਚ ਇੰਟਰਨੈੱਟ ਬੰਦ ਰਹੇਗਾ।

ਪੰਜਾਬ ਦੇ ਗਾਇਕ ਅਤੇ ਅਦਾਕਾਰ ਕਿਸਾਨ ਅੰਦੋਲਨ ਦਾ ਸਮਰਥਨ ਕਰਨ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ 101 ਕਿਸਾਨਾਂ ਦਾ ਜਥਾ 12 ਵਜੇ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਮਾਰਚ ਕਰੇਗਾ। ਸੁਰਿੰਦਰ ਸਿੰਘ ਲੌਂਗੋਵਾਲ, ਮਲਕੀਤ ਸਿੰਘ ਅਤੇ ਓਮਕਾਰ ਸਿੰਘ ਗਰੁੱਪ ਦੀ ਅਗਵਾਈ ਕਰਨਗੇ। ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਪੂਰਾ ਦੇਸ਼ ਚਿੰਤਤ ਹੈ। ਪਰ ਦੇਸ਼ ਦਾ ਪ੍ਰਧਾਨ ਮੰਤਰੀ ਨਹੀਂ। ਪੰਧੇਰ ਨੇ ਦੱਸਿਆ ਕਿ ਪੰਜਾਬੀ ਗਾਇਕ ਬੱਬੂ ਮਾਨ ਦੇਰ ਰਾਤ ਸਰਹੱਦ 'ਤੇ ਪਹੁੰਚ ਗਿਆ ਸੀ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਗਾਇਕ ਅਤੇ ਅਦਾਕਾਰ ਕਿਸਾਨ ਅੰਦੋਲਨ ਦਾ ਸਮਰਥਨ ਕਰਨ।