ਮੁੱਖ ਮੰਤਰੀ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਖ਼ਤਮ, ਕੀ ਹੋਇਆ ਫੈਸਲਾ ਪੜ੍ਹੋ ਖ਼ਬਰ

ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। ਸੀਐਮ ਨੇ ਕਿਹਾ ਕਿ ਕਿਸਾਨਾਂ ਨੇ ਹਾਈਵੇਅ ਜਲਦੀ ਖੋਲ੍ਹਣ ਦੀ ਗੱਲ ਕੀਤੀ ਹੈ। ਫ਼ਿਲਹਾਲ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਜਾਮ ਹੈ।

Share:

ਹਾਈਲਾਈਟਸ

  • ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ।
  • ਮੀਟਿੰਗ ਵਿੱਚ ਕਿਸਾਨ ਆਗੂ ਮਨਜੀਤ ਰਾਏ ਸਮੇਤ 8 ਆਗੂ ਹਾਜ਼ਰ ਸਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਖ਼ਤਮ ਹੋ ਗਈ ਹੈ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੰਗਾ ਮੰਨਣ ਦਾ ਭਰੋਸਾ ਦਵਾਇਆ ਹੈ। ਇਸ ਤੋਂ ਬਾਅਦ ਜਲੰਧਰ 'ਚ ਹੜਤਾਲ 'ਤੇ ਬੈਠੇ ਕਿਸਾਨਾਂ ਨੇ ਰੇਲਵੇ ਟਰੈਕ ਖੋਲ੍ਹ ਦਿੱਤਾ ਹੈ। ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਪੂਰੇ ਭਾਰਤ ਵਿੱਚ ਗੰਨੇ ਦਾ ਸਭ ਤੋਂ ਵੱਧ ਰੇਟ ਦਿੱਤਾ ਜਾਵੇਗਾ। ਸੀਐਮ ਨੇ ਕਿਹਾ ਕਿ ਕਿਸਾਨਾਂ ਨੇ ਹਾਈਵੇ ਜਲਦੀ ਖੋਲ੍ਹਣ ਦੀ ਗੱਲ ਕੀਤੀ ਹੈ। ਫਿਲਹਾਲ ਦਿੱਲੀ-ਜੰਮੂ ਨੈਸ਼ਨਲ ਹਾਈਵੇਅ ਅਜੇ ਵੀ ਜਾਮ ਹੈ। ਮੀਟਿੰਗ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ। ਕੱਲ੍ਹ ਸੀਐਮ ਮਾਨ ਮਿੱਲ ਮਾਲਕਾਂ ਨਾਲ ਮੀਟਿੰਗ ਵੀ ਕਰਨਗੇ। ਮੀਟਿੰਗ ਵਿੱਚ ਕਿਸਾਨ ਆਗੂ ਮਨਜੀਤ ਰਾਏ ਸਮੇਤ 8 ਆਗੂ ਹਾਜ਼ਰ ਸਨ। ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਮੀਡੀਆ ਸਾਹਮਣੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਕਿਸਾਨਾਂ ਨਾਲ ਮੀਟਿੰਗ ਦੌਰਾਨ ਹੋਈ ਸਹਿਮਤੀ ਬਾਰੇ ਦੱਸਿਆ।

ਮਾਨ ਨੇ ਕਿਹਾ ਕਿ ਜਲਦ ਹੀ ਗੰਨਾ ਕਾਸ਼ਤਕਾਰਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਤੋਹਫ਼ੇ ਦੇਵੇਗਾ। ਸਬੰਧਤ ਵਿਭਾਗ ਦੇ ਅਧਿਕਾਰੀ ਮੇਰੇ ਨਾਲ ਮੀਟਿੰਗ ਵਿੱਚ ਸਨ। ਉਨ੍ਹਾਂ ਨੂੰ ਆਦੇਸ਼ ਦਿੱਤੇ ਗਏ ਹਨ। ਜਲਦ ਹੀ ਗੰਨਾ ਕਾਸ਼ਤਕਾਰਾਂ ਨੂੰ ਸਰਕਾਰ ਵੱਲੋਂ ਤੋਹਫਾ ਦਿੱਤਾ ਜਾਵੇਗਾ ਅਤੇ ਗੰਨੇ ਦੇ ਰੇਟ ਵੀ ਵਧਾਏ ਜਾਣਗੇ। ਸੀਐਮ ਮਾਨ ਨੇ ਕਿਹਾ- ਕਿਸਾਨਾਂ ਨੇ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਭਵਿੱਖ ਵਿੱਚ ਰੇਲਵੇ ਟਰੈਕ ਅਤੇ ਹਾਈਵੇਅ ਨਹੀਂ ਜਾਮ ਕਰਨਗੇ।

 
ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਖੰਡ ਮਿੱਲ ਮਾਲਕਾਂ ਨੂੰ ਮੀਟਿੰਗ ਲਈ ਬੁਲਾਇਆ

ਸੀਐਮ ਮਾਨ ਨੇ ਕਿਹਾ- ਕਿਸਾਨਾਂ ਨਾਲ ਸਹਿਮਤੀ ਬਣਨ ਤੋਂ ਬਾਅਦ ਖੰਡ ਮਿੱਲ ਮਾਲਕਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਸਰਕਾਰ ਸ਼ਨੀਵਾਰ ਨੂੰ ਮਿੱਲ ਮਾਲਕਾਂ ਨਾਲ ਮੀਟਿੰਗ ਕਰੇਗੀ ਅਤੇ ਕਿਸਾਨਾਂ ਦੇ ਫਸੇ ਹੋਏ ਪੈਸੇ ਵਾਪਸ ਕੀਤੇ ਜਾਣਗੇ।  ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਹੈ ਤਾਂ ਉਹ ਕਿਸਾਨ ਭਵਨ ਆ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਨ, ਅਸੀਂ ਇਸ ਦਾ ਹੱਲ ਕੱਢ ਲਵਾਂਗੇ। ਗੰਨੇ ਦੇ ਰੇਟ ਵਧਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ 4 ਦਿਨਾਂ ਤੋਂ ਕਿਸਾਨ ਪੀਏਪੀ ਚੌਕ ਤੋਂ ਕੁਝ ਦੂਰੀ 'ਤੇ ਧਨੋਵਾਲੀ ਵਿਖੇ ਨੈਸ਼ਨਲ ਹਾਈਵੇਅ 'ਤੇ ਜਾਮ ਲਗਾ ਕੇ ਬੈਠੇ ਹਨ। ਹਾਈਵੇ ਜਾਮ ਕਾਰਨ ਸੈਂਕੜੇ ਲੋਕ ਪ੍ਰੇਸ਼ਾਨ ਹਨ। ਹਾਲਾਂਕਿ ਦੇਰ ਰਾਤ ਤੋਂ ਹੀ ਕਿਸਾਨਾਂ ਵੱਲੋਂ ਹਾਈਵੇਅ ਦੀ ਸਰਵਿਸ ਲੇਨ ਨੂੰ ਖੋਲ੍ਹ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਸਰਵਿਸ ਲੇਨ ਰਾਹੀਂ ਆਵਾਜਾਈ ਚੱਲ ਰਹੀ ਹੈ। 24 ਘੰਟੇ ਟ੍ਰੈਕ ਬੰਦ ਰਹਿਣ ਕਾਰਨ ਅੱਜ ਕਰੀਬ 40 ਟਰੇਨਾਂ ਪ੍ਰਭਾਵਿਤ ਹੋਈਆਂ। ਇਨ੍ਹਾਂ ਵਿੱਚੋਂ 24 ਟਰੇਨਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਰੀਬ 51 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ