ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਖੋਲਿਆ ਮੋਰਚਾ, 26 ਨਵੰਬਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ

ਲੁਧਿਆਣਾ ਬੱਸ ਸਟੈਂਡ ਨੇੜੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਹਰਿੰਦਰ ਲੱਖੋਵਾਲ ਨੂੰ ਵੀ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ। ਲੱਖੋਵਾਲ ਨੇ ਕਿਹਾ ਕਿ ਸਾਂਝੇ ਮੋਰਚੇ ਦੇ ਸੱਦੇ 'ਤੇ ਹਜ਼ਾਰਾਂ ਕਿਸਾਨ ਇਸ ਪ੍ਰਦਰਸ਼ਨ 'ਚ ਸ਼ਮੂਲੀਅਤ ਕਰਨਗੇ |

Share:

ਪੰਜਾਬ ਵਿੱਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਯੂਨੀਅਨ ਆਗੂਆਂ ਨੇ 26 ਨਵੰਬਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਕਿਸਾਨ 300 ਤੋਂ ਵੱਧ ਟਰਾਲੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ।

ਐੱਮਐੱਸਪੀ ਅਤੇ ਮੁਆਵਜ਼ਾ ਰਾਸ਼ੀ ਨਾ ਮਿਲਣ ਕਾਰਨ ਕਿਸਾਨਾਂ ਵਿੱਚ ਰੋਸ

ਪ੍ਰਧਾਨ ਹਰਿੰਦਰ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਅਤੇ ਮੁਆਵਜ਼ਾ ਰਾਸ਼ੀ ਸ਼ਾਮਲ ਹੈ। ਇਹ ਮੰਗਾਂ ਕਈ ਵਾਰ ਕੀਤੀਆਂ ਜਾ ਚੁੱਕੀਆਂ ਹਨ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ। ਇਸ ਕਾਰਨ ਕਿਸਾਨਾਂ ਵਿੱਚ ਰੋਸ ਹੈ। ਲੱਖੋਵਾਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕਰੇ ਨਹੀਂ ਤਾਂ ਪੰਜਾਬ ਭਰ ਵਿੱਚ ਧਰਨੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ