ਕਿਸਾਨਾਂ ਨੇ ਪੰਚਕੂਲਾ ਅਤੇ ਮੁਹਾਲੀ ਵਿੱਚ ਲਾਏ ਡੇਰੇ, ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨੇ ਵਾਲੀ ਥਾਂ ’ਤੇ ਹੀ ਕੀਤੀ ਜਾ ਰਹੀ ਮੀਟਿੰਗ

ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਸੀ। ਕਿਸਾਨ ਉਸ ਸਮੇਂ ਦੌਰਾਨ ਹੋਏ ਸਮਝੌਤੇ ਵਿੱਚ ਵਾਅਦੇ ਦੀ ਉਲੰਘਣਾ ਦਾ ਦੋਸ਼ ਲਾਉਂਦਿਆਂ ਰੋਸ ਪ੍ਰਦਰਸ਼ਨ ਕਰ ਰਹੇ ਹਨ।

Share:

ਕਿਸਾਨਾਂ ਨੇ ਪੰਚਕੂਲਾ ਅਤੇ ਮੁਹਾਲੀ ਵਿੱਚ 3 ਦਿਨਾਂ ਤੋਂ ਡੇਰੇ ਲਾਏ ਹੋਏ ਹਨ। ਉਹ ਚੰਡੀਗੜ੍ਹ ਦੇ ਗਵਰਨਰ ਹਾਊਸ ਦੇ ਬਾਹਰ ਧਰਨਾ ਦੇਣਾ ਚਾਹੁੰਦੇ ਹਨ। ਇਸ ਦੇ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਧਰਨੇ ਵਾਲੀ ਥਾਂ ਤੇ ਹੀ ਮੀਟਿੰਗ ਕੀਤੀ ਜਾਣੀ ਹੈ। ਇਸ ਮੀਟਿੰਗ ਤੋਂ ਬਾਅਦ ਇਸ ਬਾਰੇ ਕੋਈ ਫੈਸਲਾ ਲਿਆ ਜਾਵੇਗਾ। ਕਿਸਾਨ ਟਰੈਕਟਰ-ਟਰਾਲੀ ਸਮੇਤ ਮੋਹਾਲੀ ਦੇ ਏਅਰਪੋਰਟ ਰੋਡ 'ਤੇ ਆ ਗਏ ਹਨ ਅਤੇ ਕੱਲ੍ਹ ਤੋਂ ਧਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ-5 ਸਥਿਤ ਮੈਦਾਨ 'ਚ ਕਿਸਾਨ ਧਰਨੇ 'ਤੇ ਬੈਠੇ ਹਨ।

 

ਸੁਰੱਖਿਆ ਦੇ ਪੁਖਤਾ ਪ੍ਰਬੰਧ

ਕਿਸਾਨਾਂ ਦੇ ਧਰਨੇ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਨੇ ਤਿੰਨ ਲੇਅਰਾਂ ਵਿੱਚ ਸੁਰੱਖਿਆ ਪ੍ਰਬੰਧ ਕੀਤੇ ਹਨ। ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ ਪਹਿਲੀ ਪਰਤ ਵਿੱਚ ਹਨ। ਦਿੱਲੀ ਤੋਂ ਰੈਪਿਡ ਐਕਸ਼ਨ ਫੋਰਸ ਦੂਜੀ ਪਰਤ ਵਿਚ ਤਾਇਨਾਤ ਹੈ। ਉਨ੍ਹਾਂ ਦੇ ਨਾਲ ਬੁਲੇਟ ਪਰੂਫ ਵਾਹਨ ਜਿਵੇਂ ਵਜਰਾ ਵਾਹਨ ਅਤੇ ਵਾਟਰ ਕੈਨਨ ਤਾਇਨਾਤ ਕੀਤੇ ਗਏ ਹਨ। ਬੀਐਸਐਫ ਨੂੰ ਤੀਜੀ ਪਰਤ ਵਿੱਚ ਤਾਇਨਾਤ ਕੀਤਾ ਗਿਆ ਹੈ। ਬੀਐਸਐਫ ਆਪਣੇ ਹਥਿਆਰਾਂ ਨਾਲ ਤਾਇਨਾਤ ਹੈ। ਕਿਸਾਨਾਂ ਨੂੰ ਇੱਥੋਂ ਅੱਗੇ ਨਹੀਂ ਵਧਣ ਦਿੱਤਾ ਜਾਵੇਗਾ।

 

ਮੋਹਾਲੀ ਅਤੇ ਪੰਚਕੂਲਾ ਪੁਲਿਸ ਦੀਆਂ ਤਿਆਰੀਆਂ

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਮੁਹਾਲੀ ਪੁਲਿਸ ਨੇ ਏਅਰਪੋਰਟ ਰੋਡ ਤੇ ਬਸਤਾਗ ਮਾਲ ਨੇੜੇ ਨਾਕਾਬੰਦੀ ਕਰ ਦਿੱਤੀ ਹੈ। ਇੱਥੇ ਤਿੰਨ ਐਸਪੀ ਅਤੇ ਸੱਤ ਡੀਐਸਪੀ ਪੱਧਰ ਦੇ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਵਿਚਾਲੇ ਹੋਈ ਮੀਟਿੰਗ ਵਿੱਚ ਜੋ ਫੈਸਲਾ ਹੋਇਆ ਉਸ ਅਨੁਸਾਰ ਮੁਹਾਲੀ ਪੁਲਿਸ ਖੁਦ ਕਿਸਾਨਾਂ ਨੂੰ ਅੱਗੇ ਨਹੀਂ ਵਧਣ ਦੇਵੇਗੀ। ਉਨ੍ਹਾਂ ਨੂੰ ਧਰਨੇ ਵਾਲੀ ਥਾਂ 'ਤੇ ਹੀ ਰੋਕਿਆ ਜਾਵੇਗਾ।

 

ਇਹ ਵੀ ਪੜ੍ਹੋ

Tags :