Farmers Protest: ਹਰਿਆਣਾ ਦੇ CM ਨਿਵਾਸ ਦੇ ਬਾਹਰ ਧਰਨਾ ਦੇਣ ਪਹੁੰਚੇ ਪੰਜਾਬ ਦੇ ਦੋ ਵਿਧਾਇਕਾਂ ਸਮੇਤ 15 ਕਾਂਗਰਸੀਆਂ 'ਤੇ ਕੇਸ ਦਰਜ

ਆਗੂਆਂ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਮਾਰਚ ਕਰ ਰਹੇ ਸਨ, ਫਿਰ ਵੀ ਹਰਿਆਣਾ ਪੁਲਿਸ ਉਨ੍ਹਾਂ ਨੂੰ ਅੱਗੇ ਵਧਣ ਤੋਂ ਰੋਕ ਰਹੀ ਹੈ ਅਤੇ ਉਨ੍ਹਾਂ ’ਤੇ ਬੈਲਟ ਗੰਨ ਤੇ ਅੱਥਰੂ ਗੈਸ ਦੀ ਵਰਤੋਂ ਵੀ ਕੀਤੀ ਗਈ।

Share:

Punjab News: ਦਿੱਲੀ ਮਾਰਚ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਤੇ ਕੀਤੀ ਜਾ ਰਹੀ ਕਾਰਵਾਈ ਦੇ ਵਿਰੋਧ 'ਚ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ 'ਤੇ ਪੰਜਾਬ ਦੇ ਦੋ ਵਿਧਾਇਕਾਂ ਪ੍ਰਗਟ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ 15 ਕਾਂਗਰਸੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਪੁਲਿਸ ਅਧਿਕਾਰੀਆਂ ਦੀ ਕੁੱਟਮਾਰ ਕਰਨ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।

ਕਾਂਗਰਸੀ ਆਗੂਆਂ ਨੇ ਇਸ ਨੂੰ ਕਾਇਰਤਾ ਭਰੀ ਕਾਰਵਾਈ ਦੱਸਿਆ ਹੈ। ਪੁਲਿਸ ਨੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪੁੱਜੇ ਕਾਂਗਰਸੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ। ਆਰੋਪ ਹੈ ਕਿ ਕਾਂਗਰਸੀਆਂ ਨੇ ਪੁਲਿਸ ਨਾਲ ਕੁੱਟਮਾਰ ਵੀ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਇਹ ਕਾਰਵਾਈ ਕੀਤੀ।

ਇਨ੍ਹਾਂ ਦੇ ਖਿਲਾਫ ਮਾਮਲਾ ਕੀਤਾ ਗਿਆ ਦਰਜ

ਸੈਕਟਰ-3 ਥਾਣੇ ਦੀ ਪੁਲਿਸ ਨੇ ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਵਿੰਦਰ ਸਿੰਘ, ਵਰਿੰਦਰ ਸਿੰਘ, ਸਮਿਤ ਸਿੰਘ, ਖੁਸ਼ਬੂ ਜੱਟਾ, ਲਖਵਿੰਦਰ ਸਿੰਘ, ਹਰਮਨ ਸੇਖੋਂ, ਸਿਕੰਦਰ ਬੂੜਾ, ਸਚਿਨ ਨੈਨ, ਉਦੈਬੀਰ ਢਿੱਲੋਂ, ਸੁਰਜੀਤ ਸਿੰਘ, ਅੰਗਦ ਸਿੰਘ, ਸੰਜੀਵ ਸ਼ਰਮਾ ਅਤੇ ਕਰਨੈਲ ਸਿੰਘ ਸਮੇਤ ਹੋਰਨਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ