Farmers Protest: ਦਿੱਲੀ ਕੂਚ ਕਰਨ ਲਈ ਕਿਸਾਨਾਂ ਨੇ ਬਣਾਈ ਨਵੀਂ ਰਣਨੀਤੀ,ਪੜੋ ਪੂਰੀ ਖਬਰ

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਸਿੱਧੂਪੁਰ ਧੜੇ ਵੱਲੋਂ ਆਪਣਾ ਦਿੱਲੀ ਮਾਰਚ ਪ੍ਰੋਗਰਾਮ ਮੁਲਤਵੀ ਕਰਨ ਦਾ ਵੀਰਵਾਰ ਆਖਰੀ ਦਿਨ ਹੈ। ਬੁੱਧਵਾਰ ਨੂੰ ਸਿੱਧੂਪੁਰ ਧੜੇ ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਆਗੂਆਂ ਦੀ ਮੀਟਿੰਗ ਵਿੱਚ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

Share:

Farmers Protest: ਆਪਣੀਆਂ ਮੰਗਾਂ ਮਨਵਾਉਣ ਲਈ ਕਿਸਾਨਾਂ ਨੇ ਦਿੱਲੀ ਕੂਚ ਦਾ ਫੈਸਲਾ ਕੀਤਾ ਹੈ ਪਰ ਅਜੇ ਤੱਕ ਕਿਸਾਨ ਦਿੱਲੀ ਨਹੀਂ ਪਹੁੰਚ ਸਕੇ ਹਨ। ਉੱਥੇ ਹੀ ਕਿਸਾਨਾਂ ਅਤੇ ਪੁਲਿਸ ਵਿਚਾਲੇ 21 ਫਰਵਰੀ ਨੂੰ ਹੋਈ ਝੜਪ ਵਿੱਚ ਨੌਜਵਾਨ ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਨੇ 29 ਫਰਵਰੀ ਤੱਕ ਦਿੱਲੀ ਮਾਰਚ ਮੁਲਤੱਵੀ ਕਰ ਦਿੱਤਾ ਸੀ। ਕਿਸਾਨ ਆਗੂਆਂ ਨੇ ਕਿਹਾ ਸੀ ਕਿ ਸਾਰੇ ਸੰਗਠਨਾਂ ਨਾਲ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਉੱਥੇ ਹੀ ਹੁਣ ਕਿਸਾਨਾਂ ਨੇ ਦਿੱਲੀ ਮਾਰਚ ਕਰਨ ਲਈ ਨਵੀਂ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲਿਆਂ ਤੋਂ ਬਚਣ ਲਈ ਗਊਆਂ ਨੂੰ ਢਾਲ ਬਣਾਉਣ ਦੀ ਤਿਆਰੀ ਚੱਲ ਰਹੀ ਹੈ। ਇਸ ਦੇ ਲਈ ਹਰ ਕਿਸਾਨ ਹਰਿਆਣਾ ਦੀ ਸਰਹੱਦ 'ਤੇ ਦਾਖਲ ਹੋਣ ਸਮੇਂ ਆਪਣੇ ਪਸ਼ੂਆਂ ਨੂੰ ਅੱਗੇ ਲੈ ਕੇ ਜਾਵੇਗਾ। ਇਸ ਤੋਂ ਪਤਾ ਲੱਗੇਗਾ ਕਿ ਆਪਣੇ ਆਪ ਨੂੰ ਗਊ ਰੱਖਿਅਕ ਕਹਾਉਣ ਵਾਲੀ ਹਰਿਆਣਾ ਦੀ ਭਾਜਪਾ ਸਰਕਾਰ ਇਨ੍ਹਾਂ ਗਊਆਂ ਨੂੰ ਰੋਕਣ ਲਈ ਗੋਲੀਆਂ ਚਲਾਉਂਦੀ ਹੈ ਜਾਂ ਨਹੀਂ।

ਬੀਕੇਯੂ ਦੇ ਪੰਜਾਬ ਪ੍ਰਧਾਨ ਜੋਗਿੰਦਰ ਸਿੰਘ ਨੇ ਪੰਧੇਰ ਲਾਏ ਆਰੋਪ

ਉਗਰਾਹਾਂ ਬੀਕੇਯੂ (ਏਕਤਾ ਉਗਰਾਹਾਂ) ਪੰਜਾਬ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੋਸ਼ ਲਾਇਆ ਕਿ ਕਿਸਾਨ ਮਜ਼ਦੂਰ ਸੰਘਰਸ਼ ਮੋਰਚਾ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਦੇ ਸੰਘਰਸ਼ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਉਗਰਾਹਾਂ ਨੇ ਕਿਹਾ ਕਿ ਰਾਸ਼ਟਰੀ ਸੰਯੁਕਤ ਕਿਸਾਨ ਮੋਰਚਾ ਨੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਤਾਲਮੇਲ ਕਰਨ ਲਈ ਛੇ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ।

ਕਮੇਟੀ ਵਿੱਚ ਸਰਵਣ ਸਿੰਘ ਪੰਧੇਰ, ਸਤਨਾਮ ਸਿੰਘ ਸਾਹਨੀ, ਮੰਗਤ ਯੂ.ਪੀ., ਕਾਕਾ ਸਿੰਘ ਕੋਟੜਾ, ਸੁਰਜੀਤ ਸਿੰਘ ਫੂਲ ਅਤੇ ਸੁਖਵਿੰਦਰ ਕੌਰ ਨੂੰ ਸਾਂਝੇ ਤੌਰ ’ਤੇ ਸੰਘਰਸ਼ ਦੀ ਵਿਉਂਤਬੰਦੀ ਕਰਨ ਲਈ ਕਿਹਾ ਗਿਆ ਸੀ ਪਰ ਪੰਧੇਰ, ਸਤਨਾਮ ਸਿੰਘ ਅਤੇ ਮਨਜੀਤ ਰਾਏ ਨੇ 27 ਫਰਵਰੀ ਨੂੰ ਪ੍ਰੈਸ ਕਾਨਫਰੰਸ ਕੀਤੀਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਖਿਲਾਫ ਬੇਬੁਨਿਆਦ ਪ੍ਰਚਾਰ ਕੀਤਾ ਗਿਆ। ਉਨ੍ਹਾਂ 'ਤੇ ਮੋਰਚੇ ਵਿਚ ਸ਼ਾਮਲ ਹੋਣ ਲਈ ਦਬਾਅ ਪਾਇਆ ਗਿਆ।

ਇਹ ਵੀ ਪੜ੍ਹੋ