Farmer Portest: ਕਿਸਾਨ ਅੱਜ ਕਰਨਗੇ ਟਰੈਕਟਰ ਮਾਰਚ,ਫੂਕਣਗੇ ਵਿਸ਼ਵ ਵਪਾਰ ਸੰਗਠਨ ਦਾ ਪੁਤਲਾ

ਪੰਜਾਬ ਦੇ 7 ਜ਼ਿਲ੍ਹਿਆਂ ਦੇ 19 ਥਾਣਿਆਂ ਦੇ ਖੇਤਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਲਗਾਈ ਗਈ ਇੰਟਰਨੈੱਟ ਪਾਬੰਦੀ ਨੂੰ 26 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ।

Share:

Farmer Portest: ਕਿਸਾਨਾਂ ਨੂੰ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਸ਼ੰਘਰਸ਼ ਸ਼ੁਰੂ ਕੀਤੇ ਨੂੰ 14 ਦਿਨ ਹੋ ਗਏ ਹਨ। ਭਾਵੇਂ ਕਿਸਾਨਾਂ ਨੇ ਆਪਣਾ ਦਿੱਲੀ ਚੱਲੋ ਮਾਰਚ 29 ਫਰਵਰੀ ਤੱਕ ਟਾਲ ਦਿੱਤਾ ਹੈ ਪਰ ਕਿਸਾਨ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਡਟੇ ਹੋਏ ਹਨ। ਸੋਮਵਾਰ ਯਾਨੀ ਅੱਜ ਸੰਯੁਕਤ ਕਿਸਾਨ ਮੋਰਚਾ (SKM) ਕਿਸਾਨਾਂ ਦੇ ਸਮਰਥਨ ਵਿੱਚ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇਗਾ। ਅੰਦੋਲਨ ਵਿੱਚ ਸ਼ਾਮਲ ਕਿਸਾਨ ਵਿਸ਼ਵ ਵਪਾਰ ਸੰਗਠਨ (ਡਬਲਯੂ.ਟੀ.ਓ.) ਦਾ ਪੁਤਲਾ ਫੂਕਣਗੇ।

ਕਿਸਾਨਾਂ ਦੇ ਕੇਂਦਰ ਨਾਲ ਗੱਲਬਾਤ ਦੇ ਸੰਕੇਤ

ਇਸ ਤੋਂ ਪਹਿਲਾਂ ਐਤਵਾਰ 25 ਫਰਵਰੀ ਨੂੰ ਕਿਸਾਨਾਂ ਨੇ ਕੇਂਦਰ ਨਾਲ ਗੱਲਬਾਤ ਦਾ ਸੰਕੇਤ ਦਿੱਤਾ ਸੀ। ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਦੇ ਕੋਆਰਡੀਨੇਟਰ ਸਰਵਨ ਪੰਧੇਰ ਨੇ ਸ਼ੰਭੂ ਸਰਹੱਦ 'ਤੇ ਕਿਹਾ ਕਿ 'ਸਰਕਾਰ ਸਰਹੱਦ ਅਤੇ ਇੰਟਰਨੈੱਟ ਖੋਲ੍ਹਣ ਲਈ ਕੰਮ ਕਰ ਰਹੀ ਹੈ। ਹੁਣ ਇਸ ਮਾਹੌਲ ਵਿੱਚ ਸਹੀ ਗੱਲਬਾਤ ਹੋ ਸਕਦੀ ਹੈ।” ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਧਾਨ ਜਗਜੀਤ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਗੋਲੀ ਮਾਰਨ ਵਾਲਿਆਂ ਖ਼ਿਲਾਫ਼ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਪੰਜਾਬ ਵਿੱਚ ਦਾਖਲ ਹੋ ਕੇ ਕਿਸਾਨਾਂ ਨੂੰ ਚੁੱਕਣ, ਕੁੱਟਮਾਰ ਕਰਨ ਅਤੇ ਟਰੈਕਟਰ ਤੋੜਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।

ਅਸਥਾਈ ਤੌਰ ਤੇ ਖੋਲੇ ਗਏ ਬਾਰਡਰ

ਦਿੱਲੀ ਵੱਲ ਕਿਸਾਨਾਂ ਦੇ ਮਾਰਚ ਨੂੰ ਮੁਲਤਵੀ ਕਰਨ ਤੋਂ ਬਾਅਦ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ ਨੂੰ ਅਸਥਾਈ ਤੌਰ 'ਤੇ ਖੋਲ੍ਹ ਦਿੱਤਾ ਗਿਆ ਹੈ। ਜਿਸ ਕਾਰਨ ਹਰਿਆਣਾ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਫਤਿਹਾਬਾਦ ਵਿੱਚ ਵੀ ਪੰਜਾਬ ਸਰਹੱਦ ਨਾਲ ਲੱਗਦੀਆਂ ਸੜਕਾਂ ਤੋਂ ਬੈਰੀਕੇਡ ਅਤੇ ਨਾਕੇ ਹਟਾਏ ਜਾ ਰਹੇ ਹਨ।

ਇਹ ਵੀ ਪੜ੍ਹੋ