Farmers Protest: ਕਿਸਾਨ ਅੱਜ ਕਰਨਗੇ ਚੰਡੀਗੜ੍ਹ ਵੱਲ ਮਾਰਚ, ਦੇਸ਼ ਦੀਆਂ 32 ਕਿਸਾਨ ਜਥੇਬੰਦੀਆਂ ਲੈਣਗੀਆਂ ਹਿੱਸਾ

ਸੂਬਾਈ ਪ੍ਰੈੱਸ ਸਕੱਤਰ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਦਿੱਲੀ ਦੀਆਂ ਹੱਦਾਂ ਤੋਂ ਅੰਦੋਲਨ ਖਤਮ ਕਰਨ ਸਮੇਂ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕਈ ਵਾਅਦੇ ਕੀਤੇ ਗਏ ਸਨ, ਜੋ ਸਰਕਾਰ ਨੇ ਪੂਰੇ ਨਹੀਂ ਕੀਤੇ। ਇਸ ਲਈ ਕਿਸਾਨ ਕਰਜ਼ਾ ਮੁਆਫ਼ੀ, ਐਮਐਸਪੀ ਆਦਿ ਦੀ ਮੰਗ ਨੂੰ ਲੈ ਕੇ ਤਿੰਨ ਦਿਨ ਰਾਜਧਾਨੀ ਦਾ ਘਿਰਾਓ ਕਰਨਗੇ।

Share:

ਲਟਕਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਕਿਸਾਨ ਇੱਕ ਵਾਰ ਫਿਰ ਸ਼ੰਘਰਸ਼ ਕਰਨਦੇ ਲਈ ਤਿਆਰ ਹਨ। ਅੱਜ ਹਜਾਰਾਂ ਕਿਸਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ ਪੱਖੋਵਾਲ ਦੀ ਅਗਵਾਈ ਹੇਠ ਅੱਜ ਤੋਂ ਤਿੰਨ ਦਿਨ ਚੰਡੀਗੜ੍ਹ ਦਾ ਘਿਰਾਓ ਕਰਣਗੇ। ਇਸ ਧਰਨੇ ਵਿੱਚ ਦੇਸ਼ ਦੀਆਂ 32 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ। ਭਾਰਤੀ ਕਿਸਾਨ ਯੂਨੀਅਨ ਪੰਜਾਬ ਪੱਖੋਵਾਲ ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਅਤੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਨੇ ਕੁਝ ਦਿਨ ਪਹਿਲਾਂ ਇਸ ਰੋਸ ਮਾਰਚ ਸਬੰਧੀ ਕਿਹਾ ਸੀ ਕਿ ਇਸ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਕਿਸਾਨ ਆਪਣੇ ਟਰੈਕਟਰਾਂ ਨਾਲ ਸ਼ਮੂਲੀਅਤ ਕਰਨਗੇ। ਜੇਕਰ ਇਸ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਦਿੱਲੀ ਵੱਲ ਮਾਰਚ ਕਰਨਗੇ ਅਤੇ ਹਜ਼ਾਰਾਂ ਕਿਸਾਨ ਮੋਰਚਾ ਖੋਲ੍ਹ ਕੇ ਅਣਮਿੱਥੇ ਸਮੇਂ ਲਈ ਬੈਠਣਗੇ।

 

ਇਹ ਮੰਗਾ ਵਿਚਾਰਅਧੀਨ

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਕਿਸਾਨ ਸੰਘਰਸ਼ ਦੌਰਾਨ ਐਮਪੀਐਸ ਤੇ ਗਾਰੰਟੀ ਬਿੱਲ ਲਾਗੂ ਕਰਨ ਦੀ ਹਾਮੀ ਭਰੀ ਸੀ ਪਰ ਦੋ ਸਾਲ ਬੀਤ ਜਾਣ ਤੇ ਵੀ ਸਰਕਾਰ ਵੱਲੋਂ ਇਸ ਨੂੰ ਲਾਗੂ ਨਹੀਂ ਕੀਤਾ ਗਿਆ। ਕਿਸਾਨਾਂ ਵਿੱਚ ਭਾਰੀ ਰੋਸ ਹੈ। ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਜਲਦੀ ਤੋਂ ਜਲਦੀ ਗੰਨੇ ਦੇ ਭਾਅ ਵਿੱਚ ਵਾਧੇ ਦਾ ਐਲਾਨ ਕਰੇ ਅਤੇ ਝੋਨੇ ਦੀ ਖਰੀਦ ਵਿੱਚ ਵੀ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਪੰਜਾਬ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਸਿੰਥੈਟਿਕ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਭੁੱਕੀ (ਅਫੀਮ) ਦੀ ਖੇਤੀ ਕਰਨ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

ਇਹ ਵੀ ਪੜ੍ਹੋ

Tags :