ਚੰਡੀਗੜ੍ਹ 'ਚ ਮੁੜ ਪੱਕਾ ਮੋਰਚਾ ਲਾਉਣਗੇ ਕਿਸਾਨ, ਕਰਤਾ ਐਲਾਨ

ਕਿਸਾਨ ਆਗੂ ਰਾਜੇਵਾਲ ਨੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਸੀਐਮ ਭਗਵੰਤ ਮਾਨ ਉਪਰ ਨਿਸ਼ਾਨਾ ਸਾਧਿਆ। ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਚਿਤਾਵਨੀ ਦਿੱਤੀ ਗਈ। 

Share:

ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੁਖੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਲਾਇਆ ਜਾਵੇਗਾ। 18 ਜਨਵਰੀ ਨੂੰ ਪਾਣੀਆਂ ਅਤੇ ਕਿਸਾਨਾਂ ਦੇ ਕਰਜ਼ਿਆਂ ਦੇ ਮੁੱਦੇ 'ਤੇ ਚੰਡੀਗੜ੍ਹ 'ਚ ਮੋਰਚਾ ਸ਼ੁਰੂ ਹੋਵੇਗਾ। ਇਸਦੇ ਨਾਲ ਹੀ ਰਾਜੇਵਾਲ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਜਗ੍ਹਾ ਨਾ ਦਿੱਤੀ ਤਾਂ ਉਨ੍ਹਾਂ ਖਿਲਾਫ ਵੀ ਪ੍ਰਦਰਸ਼ਨ ਕੀਤਾ ਜਾਵੇਗਾ।

ਭਗਵੰਤ ਮਾਨ ਉਪਰ ਭਰੋਸਾ ਨਹੀਂ 

ਰਾਜੇਵਾਲ ਨੇ ਕਿਹਾ ਕਿ 28 ਦਸੰਬਰ ਨੂੰ ਪੰਜਾਬ ਦੇ ਸੀਐਮ ਭਗਵੰਤ ਮਾਨ ਅਤੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ SYL ਦੇ ਮੁੱਦੇ 'ਤੇ ਬੈਠਕ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਉਸ ਵੇਲੇ ਹੋ ਰਹੀ ਹੈ, ਜਦੋਂ ਪੂਰਾ ਪੰਜਾਬ ਚਾਰ ਸਾਹਿਬਜ਼ਾਦਿਆਂ ਦੀ ਲਾਸ਼ਾਨੀ ਸ਼ਹਾਦਤ ਨੂੰ ਯਾਦ ਕਰ ਰਿਹਾ ਹੈ ਇਸਦਾ ਵਿਰੋਧ ਕੀਤਾ ਜਾਵੇਗਾ। ਉੱਥੇ ਹੀ ਕਿਸਾਨ ਆਗੂ ਰਾਜੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਜੋ ਗੰਗਾਨਗਰ ਵਿੱਚ ਕਹਿ ਰਹੇ ਹਨ ਕਿ ਪਾਣੀ ਦੀ ਕੋਈ ਕਮੀ ਨਹੀਂ ਹੋਵੇਗੀ। ਇਸ ਕਰਕੇ ਉਹ ਭਗਵੰਤ ਮਾਨ 'ਤੇ ਕਿਵੇਂ ਭਰੋਸਾ ਕਰ ਸਕਦੇ ਹਾਂ।  ਪੰਜਾਬ ਕੋਲ ਪਾਣੀ ਨਹੀਂ ਹੈ, ਪੰਜਾਬ ਕੋਲ ਤਿੰਨੋਂ ਦਰਿਆਵਾਂ ਦਾ ਪਾਣੀ ਹੈ ਅਤੇ ਪੰਜਾਬ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ।

 

 

ਇਹ ਵੀ ਪੜ੍ਹੋ