ਕਿਸਾਨ ਅੱਜ ਪੰਜਾਬ ਭਰ ਦੇ ਡੀਸੀ ਦਫਤਰਾਂ ਦਾ ਕਰਨਗੇ ਘਿਰਾਓ, ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ ਭੜਕੇ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ’ਤੇ ਸੁਪਰੀਮ ਕੋਰਟ ਅਤੇ ਐਨਜੀਟੀ ਅੱਗੇ ਕਿਸਾਨਾਂ ਪ੍ਰਤੀ ਗਲਤ ਧਾਰਨਾਵਾਂ ਪੇਸ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪ੍ਰਦੂਸ਼ਣ ਦਾ ਕਾਰਨ ਇੰਡਸਟਰੀ ਹੈ।

Share:

ਅੱਜ ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਿਸਾਨ ਪਰਾਲੀ ਸਾੜਨ ਤੇ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਰਾਜ ਸਰਕਾਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ। ਜੁਰਮਾਨੇ ਅਤੇ ਐੱਫਆਈਆਰ ਦਰਜ ਹੋਣ ਤੋਂ ਭੜਕੇ ਕਿਸਾਨਾਂ ਨੇ ਸਰਕਾਰਾਂ ਨੂੰ ਇਹ ਫੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ।

 

 

ਕਿਸਾਨਾਂ ਦਾ ਅਕਸ ਹੋਇਆ ਖਰਾਬ

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਸਰਕਾਰ ਤੇ ਸੁਪਰੀਮ ਕੋਰਟ ਅਤੇ ਐੱਨਜੀਟੀ ਅੱਗੇ ਕਿਸਾਨਾਂ ਪ੍ਰਤੀ ਗਲਤ ਧਾਰਨਾਵਾਂ ਪੇਸ਼ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਇੰਡਸਟਰੀ ਹੈ। ਪਰ ਕਿਸਾਨਾਂ ਦੇ ਪਰਾਲੀ ਸਾੜਨ ਨੂੰ ਗਲਤ ਢੰਗ ਨਾਲ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ ਜਿਸ ਕਾਰਨ ਕਿਸਾਨਾਂ ਦਾ ਅਕਸ ਖਰਾਬ ਹੋਇਆ ਹੈ। ਸਰਵਣ ਸਿੰਘ ਨੇ ਕਿਹਾ ਕਿ ਇਹ ਸਰਕਾਰੀ ਅੰਕੜੇ ਹੀ ਹਨ। ਜਿਸ ਵਿੱਚ ਸਪੱਸ਼ਟ ਕਿਹਾ ਗਿਆ ਹੈ ਕਿ 51 ਫੀਸਦੀ ਪ੍ਰਦੂਸ਼ਣ ਦਾ ਕਾਰਨ ਉਦਯੋਗ ਹਨ। ਇਸ ਦੇ ਬਾਵਜੂਦ ਦੋਸ਼ ਕਿਸਾਨਾਂ ਸਿਰ ਮੜ੍ਹਿਆ ਜਾ ਰਿਹਾ ਹੈ।

 

ਫੈਸਲਾ ਕਰਵਾਇਆ ਜਾਵੇਗਾ ਵਾਪਸ

ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰਾਂ ਕਿਸਾਨਾਂ ਵਿਰੁੱਧ ਐੱਫਆਈਆਰ ਇੰਨ੍ਹਾ ਹੀ ਨਹੀਂ ਕਈ ਕਿਸਾਨਾਂ ਤੋਂ ਲੱਖਾਂ ਰੁਪਏ ਦਾ ਜੁਰਮਾਨਾ ਵਸੂਲਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਜੁਰਮਾਨਾ ਨਾ ਭਰਨ ਦੀ ਅਪੀਲ ਕੀਤੀ ਹੈ। ਸਰਕਾਰ 'ਤੇ ਦਬਾਅ ਪਾ ਕੇ ਫੈਸਲਾ ਵਾਪਸ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਕਿਸਾਨਾਂ ਦੇ ਪਾਸਪੋਰਟ ਰੱਦ ਕਰਨ ਅਤੇ ਉਨ੍ਹਾਂ ਦੀਆਂ ਸਬਸਿਡੀਆਂ ਖਤਮ ਕਰਨ ਦੀਆਂ ਵੀ ਗੱਲਾਂ ਹਨ। ਜੇਕਰ ਸਰਕਾਰ ਨੇ ਨਾ ਸੁਣੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਉਣ ਵਾਲੇ ਦਿਨਾਂ ਵਿੱਚ ਮੀਟਿੰਗਾਂ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਇਹ ਵੀ ਪੜ੍ਹੋ