FAZILKA: ਕਾਰ ਅਤੇ ਬਾਈਕ ਦੀ ਟੱਕਰ 'ਚ ਇੱਕ ਦੀ ਮੌਤ, ਦੋ ਗੰਭੀਰ ਜ਼ਖਮੀ

ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਮ੍ਰਿਤਕ ਰਾਜ ਕੁਮਾਰ ਵਾਸੀ ਮੰਡੀ ਲਾਧੂਕਾ ਭੱਠੇ 'ਤੇ ਕੰਮ ਕਰਦਾ ਸੀ ਅਤੇ ਮੋਟਰਸਾਈਕਲ 'ਤੇ ਮੰਡੀ ਲਾਧੂਕਾ ਤੋਂ ਕੰਮ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਚਾਂਦਮਾਰੀ ਨੇੜੇ ਪਹੁੰਚਿਆ ਤਾਂ ਸਾਹਮਣਿਓਂ ਆ ਰਹੀ ਇੱਕ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।

Share:

ਫਾਜ਼ਿਲਕਾ ਦੇ ਪਿੰਡ ਚਾਂਦਮਾਰੀ ਨੇੜੇ ਮੋਟਰਸਾਈਕਲ ਤੇ ਕਾਰ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿੱਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ ਹੈ। ਜੱਦ ਕੀ ਕਾਰ ਵਿਚ ਸਵਾਰ ਦੋ ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜ਼ਖਮੀਆਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਫਰੀਦਕੋਟ ਕੀਤਾ ਰੈਫਰ

ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕਾਰ ਸਵਾਰ ਆਯੂਸ਼ਮਾਨ ਅਤੇ ਪੂਜਾ ਰਾਣੀ ਵਾਸੀ ਮੰਡੀ ਲਾਧੂਕਾ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਵੀ ਇਲਾਜ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਿਸ ਵਿੱਚ ਆਯੂਸ਼ਮਾਨ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।

ਇੱਟਾਂ ਦੇ ਭੱਠੇ ’ਤੇ ਕਰਦਾ ਸੀ ਕੰਮ

ਇਸ ਦੇ ਨਾਲ ਹੀ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਧਾਰਾ 174 ਸੀਆਰਪੀ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਰਾਜ ਸਿੰਘ ਨੇ ਦੱਸਿਆ ਕਿ ਮ੍ਰਿਤਕ ਰਾਜ ਕੁਮਾਰ ਵਾਸੀ ਪਿੰਡ ਮੰਡੀ ਲਾਧੂਕਾ ਚੰਦਮਾੜੀ ਦੇ ਇੱਟਾਂ ਦੇ ਭੱਠੇ ’ਤੇ ਇੱਟਾਂ ਦੀ ਢੋਆ-ਢੁਆਈ ਦਾ ਕੰਮ ਕਰਦਾ ਸੀ।

ਟਰੈਕਟਰ ਲਈ ਲੈਣ ਜਾ ਰਿਹਾ ਸੀ ਡੀਜ਼ਲ 

ਉਹ ਆਪਣੇ ਟਰੈਕਟਰ ਲਈ ਡੀਜ਼ਲ ਲੈਣ ਲਈ ਪੈਟਰੋਲ ਪੰਪ 'ਤੇ ਜਾ ਰਿਹਾ ਸੀ। ਇਸ ਦੌਰਾਨ ਫਾਜ਼ਿਲਕਾ ਵਾਲੇ ਪਾਸੇ ਤੋਂ ਇਕ ਵਾਹਨ ਆਇਆ ਅਤੇ ਅਚਾਨਕ ਉਸ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਚਾਲਕ ਖਿਲਾਫ ਧਾਰਾ 174 ਸੀਆਰਪੀ ਤਹਿਤ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ