ਜਗਰਾਓਂ 'ਚ ਬਿਮਾਰੀ ਤੋਂ ਤੰਗ ਆ ਕੇ ਸਾਬਕਾ ਫ਼ੌਜੀ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਅੱਜ ਉਸ ਨੂੰ ਡਾਇਲਸਿਸ ਕਰਵਾਉਣ ਲਈ ਲੁਧਿਆਣਾ ਲਿਜਾਇਆ ਜਾਣਾ ਸੀ। ਪਰ ਇਸ ਤੋਂ ਪਹਿਲਾਂ ਉਸ ਨੇ ਆਪਣੇ ਕਮਰੇ ਵਿੱਚ ਜਾ ਕੇ ਲਾਇਸੈਂਸੀ ਪਿਸਤੌਲ ਨਾਲ ਗਰਦਨ ਨੇੜੇ ਗੋਲੀ ਮਾਰ ਲਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

Share:

ਜਗਰਾਓਂ ਸ਼ਹਿਰ ਦੇ ਰਾਏਕੋਟ ਰੋਡ 'ਤੇ ਸਥਿਤ ਮੁਹੱਲਾ ਟਾਹਲੀ ਦੀ ਗਲੀ 'ਚ ਬੀਮਾਰੀ ਤੋਂ ਪ੍ਰੇਸ਼ਾਨ ਸਾਬਕਾ ਫੌਜੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਪੂਰਨ ਸਿੰਘ ਪੁੱਤਰ ਹਰਚੰਦ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐੱਸਆਈ ਰਾਜਧੀਮ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਵਿੱਤਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਇਸ ਬੀਮਾਰੀ ਤੋਂ ਤੰਗ ਆ ਕੇ ਉਸ ਨੇ ਅਜਿਹਾ ਕਦਮ ਚੁੱਕਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਰਖਵਾਇਆ ਹੈ। ਪੁਲੀਸ ਨੇ ਮ੍ਰਿਤਕ ਦੀ ਪਤਨੀ ਬਤਨ ਕੌਰ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


 

ਪਤਨੀ ਤੇ ਧੀ ਉਡੀਕਦੇ ਰਹੇ

ਸਾਬਕਾ ਫੌਜੀ ਪਵਿੱਤਰ ਸਿੰਘ ਦੀ ਬੇਟੀ ਨੇ ਦੱਸਿਆ ਕਿ ਗੁਰਦਿਆਂ ਦੀ ਬੀਮਾਰੀ ਕਾਰਨ ਉਨ੍ਹਾਂ ਨੂੰ ਡਾਇਲਸਿਸ ਕਰਵਾਉਣ ਲਈ ਲੁਧਿਆਣਾ ਜਾਣਾ ਸੀ। ਜਦੋਂ ਉਸਦੀ ਮਾਂ ਅਤੇ ਉਹ ਜਾਣ ਲਈ ਤਿਆਰ ਹੋ ਗਏ, ਤਾਂ ਉਹ ਆਪਣੇ ਪਿਤਾ ਨੂੰ ਬੁਲਾਉਣ ਗਈ। ਇਸ ਤੇ ਪਿਤਾ ਨੇ ਕਿਹਾ ਕਿ ਉਹ ਜਲਦੀ ਤਿਆਰ ਹੋ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਉਹ ਆਪਣੇ ਕਮਰੇ ਵਿਚ ਗਈ ਤਾਂ ਉਹ ਖੂਨ ਨਾਲ ਲੱਥਪੱਥ ਪਏ ਸਨ। ਉਨ੍ਹਾਂ ਨੇ ਦੱਸਿਆ ਕਿ ਉਹ ਚਾਰ ਭੈਣ-ਭਰਾਵਾਂ ਦਾ ਪਰਿਵਾਰ ਸੀ, ਜਿਸ ਵਿਚ ਵੱਡੇ ਲੜਕੇ ਬਬਲੂ ਦੀ ਪਹਿਲਾਂ ਮੌਤ ਹੋ ਗਈ ਸੀ। ਜਦੋਂ ਕਿ ਉਸਦਾ ਛੋਟਾ ਭਰਾ ਕੈਨੇਡਾ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਹੈ ਅਤੇ ਦੋਵੇਂ ਭੈਣਾਂ ਵਿਆਹੀਆਂ ਹੋਈਆਂ ਹਨ। 

ਇਹ ਵੀ ਪੜ੍ਹੋ