FEROZEPUR: ਬੀਐਸਐਫ ਦੀ ਤਲਾਸ਼ੀ ਮੁਹਿੰਮ ਦੌਰਾਨ ਪਾਕੀਸਤਾਨ ਵੱਲੋਂ ਭੇਜੀਆ ਗਿਆ ਮੇਡ ਇਨ ਚਾਈਨਾ ਡਰੋਨ ਬਰਾਮਦ

ਪਾਕਿਸਤਾਨ ਅਜੇ ਵੀ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਇਹ ਇੱਕ DJI Matrice 300 RTK- ਮੇਡ ਇਨ ਚਾਈਨਾ ਡਰੋਨ ਹੈ।

Share:

ਫ਼ਿਰੋਜ਼ਪੁਰ ਵਿੱਚ ਇੱਕ ਪਾਕਿਸਤਾਨੀ ਡਰੋਨ ਬਰਾਮਦ ਹੋਇਆ ਹੈ। ਇਹ ਇੱਕ DJI Matrice 300 RTK- ਮੇਡ ਇਨ ਚਾਈਨਾ ਡਰੋਨ ਹੈ। ਡਰੋਨ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਬੀਐਸਐਫ ਪੰਜਾਬ ਨੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਮੁਹਿੰਮ ਦੌਰਾਨ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਨਾਲ ਲੱਗਦੇ ਇੱਕ ਖੇਤ ਵਿੱਚੋਂ ਸਰਹੱਦ ਪਾਰੋਂ ਤਸਕਰੀ ਲਈ ਵਰਤਿਆ ਜਾਣ ਵਾਲਾ ਡਰੋਨ ਬਰਾਮਦ ਕੀਤਾ ਗਿਆ ਹੈ।

 

ਡਰੋਨ ਪਹਿਲਾਂ ਵੀ ਆ ਚੁੱਕੇ ਹਨ

ਇਸ ਤੋਂ ਪਹਿਲਾਂ ਵੀ ਪਾਕਿਸਤਾਨ ਤਸਕਰੀ ਦੇ ਬਹਾਨੇ ਕਈ ਡਰੋਨ ਭੇਜ ਚੁੱਕਾ ਹੈ। ਕੁਝ ਦਿਨ ਪਹਿਲਾਂ ਪੰਜਾਬ ਦੇ ਤਰਨਤਾਰਨ ਤੋਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਪਾਬੰਦੀਸ਼ੁਦਾ ਸਮੱਗਰੀ ਸਮੇਤ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਆਉਣ ਵਾਲੀ ਇੱਕ ਸ਼ੱਕੀ ਉੱਡਣ ਵਾਲੀ ਚੀਜ਼ ਦੀ ਗੂੰਜਣ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਰਹੱਦ 'ਤੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਤਲਾਸ਼ੀ ਦੌਰਾਨ ਉਨ੍ਹਾਂ ਨੇ ਤਸਕਰੀ ਲਈ ਵਰਤਿਆ ਜਾਣ ਵਾਲਾ ਮੇਡ ਇਨ ਚਾਈਨਾ ਡਰੋਨ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਿਲ ਕੀਤੀ।

ਇਹ ਵੀ ਪੜ੍ਹੋ