Punjab News: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ, ਡਾਕਟਰਾਂ ਨੇ ਪਾਏ 2 ਸਟੈਂਟ

Punjab News: ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬਾਦਲ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਬਾਦਲ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ।

Share:

Punjab News: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਅੱਜ ਅਚਾਨਕ ਦਿਲ ਦਾ ਦੌਰਾ ਪੈ ਗਿਆ। ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਤੁਰੰਤ ਜਿੰਦਲ ਹਾਰਟ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਬਾਦਲ ਦੀ ਹਾਲਤ ਫਿਲਹਾਲ ਸਥਿਰ ਦੱਸੀ ਜਾ ਰਹੀ ਹੈ। ਬਾਦਲ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਦੱਸ ਦੇਈਏ ਕਿ ਅੱਜ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਪਹਿਲੀ ਬਰਸੀ ਸੀ। ਮਨਪ੍ਰੀਤ ਨੇ ਵੀ ਬਰਸੀ ਸਮਾਗਮ ਵਿੱਚ ਸ਼ਿਰਕਤ ਕਰਨੀ ਸੀ। ਉਸ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਫਿਲਹਾਲ ਹਾਲਤ ਬਣੀ ਹੋਈ ਹੈ ਨਾਜ਼ੁਕ

ਦੱਸਿਆ ਜਾ ਰਿਹਾ ਹੈ ਕਿ ਡਾਕਟਰਾਂ ਨੇ ਉਸ ਵਿੱਚ ਦੋ ਸਟੈਂਟ ਪਾਏ ਹਨ। ਫਿਲਹਾਲ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਸਨੂੰ ਹਸਪਤਾਲ ਦੇ ਆਈਸੀਯੂ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ 'ਚ ਪੁੱਜਣੇ ਸ਼ੁਰੂ ਹੋ ਗਏ। ਹਸਪਤਾਲ ਦੇ ਬਾਹਰ ਮਨਪ੍ਰੀਤ ਬਾਦਲ ਦੇ ਸਮਰਥਕਾਂ ਦੀ ਕਤਾਰ ਲੱਗੀ ਹੋਈ ਹੈ, ਜਦਕਿ ਕਿਸੇ ਨੂੰ ਵੀ ਮਨਪ੍ਰੀਤ ਬਾਦਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ, ਜਦਕਿ ਡਾਕਟਰਾਂ ਦਾ ਕਹਿਣਾ ਹੈ ਕਿ ਮਨਪ੍ਰੀਤ ਬਾਦਲ ਜਲਦੀ ਹੀ ਪੂਰੀ ਤਰ੍ਹਾਂ ਠੀਕ ਹੋ ਜਾਣਗੇ।

ਇਹ ਵੀ ਪੜ੍ਹੋ