ਗੁਰੁਦਆਰਾ ਸਾਹਿਬ ਵਿੱਚ ਲੱਗੀ ਅੱਗ, ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੜੇ ਸਰੂਪ, ਪਹੁੰਚੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗੜਗਜ

ਗੁਰਦਾਸਪੁਰ ਜਿਲ੍ਹੇ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕ ਪਿੰਡ ਭਾਮ ਦੇ ਗੁਰਦੁਆਰਾ ਪੱਤੀ ਹਸਨ ਵਿੱਚ ਸ਼ਨੀਵਾਰ ਰਾਤ ਨੂੰ ਸ਼ਾਰਟ ਸਰਕਿਟ ਕਾਰਨ ਅੱਗ ਲੱਗ ਗਈ। ਅੱਗ ਕਾਰਨ ਗੁਰਦੁਆਰਾ ਸਾਹਿਬ ਵਿਖੇ ਰੱਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਵਾਪਨ ਸਰੂਪ ਸੜ ਗਏ। 

Share:

ਗੁਰਦਾਸਪੁਰ ਜਿਲ੍ਹੇ ਦੇ ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕ ਪਿੰਡ ਭਾਮ ਦੇ ਗੁਰਦੁਆਰਾ ਪੱਤੀ ਹਸਨ ਵਿੱਚ ਸ਼ਨੀਵਾਰ ਰਾਤ ਨੂੰ ਸ਼ਾਰਟ ਸਰਕਿਟ ਕਾਰਨ ਅੱਗ ਲੱਗ ਗਈ। ਜਿਸ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਵਾਪਨ ਸਰੂਪ, ਗੁਟਕਾ ਸਾਹਿਬ, ਸੈਂਚਿਆ ਅਤੇ ਪੋਥੀਆਂ ਸੜ ਗਈ। 

ਗੁਰਦੁਆਰਾ ਸਾਹਿਬ ਵਿੱਚੋਂ ਨਿਕਲ ਰਿਹਾ ਸੀ ਧੂੰਆਂ

ਪਿੰਡ ਦੇ ਸਾਬਕਾ ਸਰਪੰਚ ਸੁਖਜਿੰਦਰ ਸਿੰਘ ਭਾਮ ਨੇ ਦੱਸਿਆ ਕਿ ਉਨ੍ਹਾਂ ਦਾ ਘਰ ਗੁਰਦੁਆਰਾ ਸਾਹਿਬ ਦੇ ਨੇੜੇ ਸਥਿਤ ਹੈ। ਰਾਤ 12 ਵਜੇ ਦੇ ਕਰੀਬ ਕੁਝ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਤੋਂ ਬਾਅਦ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਉਸਨੇ ਦੇਖਿਆ ਕਿ ਗੁਰਦੁਆਰਾ ਸਾਹਿਬ ਵਿੱਚੋਂ ਧੂੰਆਂ ਨਿਕਲ ਰਿਹਾ ਸੀ। ਉਸਨੇ ਤੁਰੰਤ ਗ੍ਰੰਥੀ ਸਿੰਘ ਨੂੰ ਇਸ ਬਾਰੇ ਸੂਚਿਤ ਕੀਤਾ। ਇਸ ਤੋਂ ਬਾਅਦ ਪਿੰਡ ਵਾਸੀ ਵੀ ਮੌਕੇ 'ਤੇ ਪਹੁੰਚ ਗਏ ਅਤੇ ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਜਾ ਸਕਿਆ।

ਜਥੇਦਾਰ ਨੇ ਲਿਆ ਸਥਿਤੀ ਦਾ ਜਾਇਜਾ 

ਇਸ ਦੇ ਨਾਲ ਹੀ ਘਟਨਾ ਦੀ ਜਾਣਕਾਰੀ ਮਿਲਣ 'ਤੇ ਐਤਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਮੌਕੇ 'ਤੇ ਪਹੁੰਚੇ। ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਪਿੰਡ ਦੇ ਸਰਪੰਚ ਅਤੇ ਲੋਕਾਂ ਨੂੰ ਗੁਰਦੁਆਰਾ ਸਾਹਿਬ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ। ਇਸ ਸਮੇਂ ਦੌਰਾਨ ਉਹ ਪਿੰਡ ਦੇ ਹੋਰ ਗੁਰਦੁਆਰਿਆਂ ਦੇ ਵੀ ਦਰਸ਼ਨ ਕੀਤੇ। ਗੁਰਦੁਆਰਿਆਂ ਵਿੱਚ ਕਮੀਆਂ ਅਤੇ ਲਾਪਰਵਾਹੀ ਬਾਰੇ ਉਨ੍ਹਾਂ ਕਿਹਾ ਕਿ ਹਰੇਕ ਗੁਰਦੁਆਰੇ ਸਾਹਿਬ ਵਿੱਚ ਦਿਨ ਵੇਲੇ ਦੋ ਸੇਵਾਦਾਰ ਅਤੇ ਰਾਤ ਵੇਲੇ ਦੋ ਸੇਵਾਦਾਰ ਤਾਇਨਾਤ ਕੀਤੇ ਜਾਣਗੇ। ਭਾਮ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ ਸਬੰਧੀ ਪਿੰਡ ਦੇ ਲੋਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ।

ਮਾਮਲੇ ਦੀ ਜਾਂਚ ਕਰ ਰਹੀ 

ਸੜੇ ਸਰੂਪ ਨੂੰ ਸ੍ਰੀ ਗੋਇੰਦਵਾਲ ਸਾਹਿਬ ਭੇਜ ਦਿੱਤੀਆਂ ਗਈਆਂ ਹਨ। ਮੌਕੇ 'ਤੇ ਪਹੁੰਚੇ ਡੀਐਸਪੀ ਹਰ ਕ੍ਰਿਸ਼ਨ ਸਿੰਘ, ਥਾਣਾ ਇੰਚਾਰਜ ਹਰਜਿੰਦਰ ਸਿੰਘ, ਚੌਕੀ ਇੰਚਾਰਜ ਸਰਵਣ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ