ਪਟਿਆਲਾ 'ਚ ਪੇਪਰ ਮਿੱਲ 'ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ

ਫੈਕਟਰੀ ਵਿੱਚ ਮੌਜੂਦ ਸਟਾਫ਼ ਨੇ ਅੱਗ ਬੁਝਾਊ ਯੰਤਰ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ਤੋਂ ਬਾਹਰ ਹੋ ਚੁੱਕੀ ਸੀ

Share:

ਹਾਈਲਾਈਟਸ

  • ਫੈਕਟਰੀ ਵਿੱਚ ਮੌਜੂਦ ਸਟਾਫ਼ ਨੇ ਅੱਗ ਬੁਝਾਊ ਯੰਤਰ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ਤੋਂ ਬਾਹਰ ਹੋ ਚੁੱਕੀ ਸੀ

ਪਟਿਆਲਾ ਦੇ ਪਿੰਡ ਭਾਨਰੀ ਵਿੱਚ ਉਸ ਸਮੇਂ ਭੱਜ ਦੌੜ ਪੈ ਗਈ ਜਦੋਂ ਪੇਪਰ ਮਿੱਲ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੈਕਟਰੀ ਦਾ ਭਾਰੀ ਨੁਕਸਾਨ ਹੋਇਆ ਹੈ। ਪੇਪਰ ਮਿੱਲ ਵਿੱਚ ਵੱਡੀ ਮਾਤਰਾ ਵਿੱਚ ਫਾਲਤੂ ਕਾਗਜ਼ ਰੱਖਿਆ ਹੋਇਆ ਸੀ, ਜਿਸ ਨੂੰ ਅੱਗ ਲੱਗ ਗਈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਜੱਦੋਜਹਿਦ ਕਰਨੀ ਪਈ।

 

ਕਾਬੂ ਤੋਂ ਬਾਹਰ ਹੋਈ ਅੱਗ

ਜਾਣਕਾਰੀ ਦੇ ਅਨੁਸਾਰ ਫੈਕਟਰੀ ਵਿੱਚ ਕਾਗਜ਼ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ ਅਤੇ ਇਸ ਲਈ ਵੱਡੀ ਮਾਤਰਾ ਵਿੱਚ ਪੁਰਾਣੇ ਕਾਗਜ਼ ਨੂੰ ਸਟੋਰ ਕੀਤਾ ਹੋਇਆ ਸੀ, ਜਿਸ ਨੂੰ ਅੱਗ ਲੱਗ ਗਈ। ਫੈਕਟਰੀ ਵਿੱਚ ਮੌਜੂਦ ਸਟਾਫ਼ ਨੇ ਅੱਗ ਬੁਝਾਊ ਯੰਤਰ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਕਾਬੂ ਤੋਂ ਬਾਹਰ ਹੋ ਚੁੱਕੀ ਸੀ। ਜਿਸ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ।

 

ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਤੈਨਾਤ

ਮੌਕੇ 'ਤੇ ਮੌਜੂਦ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਕਰੀਬ 12 ਘੰਟਿਆਂ ਤੋਂ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਸੁੱਕੇ ਕਾਗਜ਼ ਕਾਰਨ ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਕਾਰਨ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਤੈਨਾਤ ਕੀਤਾ ਗਿਆ।

ਇਹ ਵੀ ਪੜ੍ਹੋ

Tags :