ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ‘ਚ 5 ਦੁਕਾਨਾਂ ਨੂੰ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ‘ਚ ਅੱਧੀ ਰਾਤ ਨੂੰ 5 ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਇਹ ਘਟਨਾ ਰਾਤ ਕਰੀਬ 2:30 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ 4 ਘੰਟੇ ਦੀ ਮੁਸ਼ੱਕਤ ਅਤੇ […]

Share:

ਕਪੂਰਥਲਾ ਦੀ ਪੁਰਾਣੀ ਸਬਜ਼ੀ ਮੰਡੀ ‘ਚ ਅੱਧੀ ਰਾਤ ਨੂੰ 5 ਦੁਕਾਨਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਵਿੱਚ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਇਹ ਘਟਨਾ ਰਾਤ ਕਰੀਬ 2:30 ਵਜੇ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ 4 ਘੰਟੇ ਦੀ ਮੁਸ਼ੱਕਤ ਅਤੇ 2 ਫਾਇਰ ਇੰਜਣਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਰਾਣੀ ਸਬਜ਼ੀ ਮੰਡੀ ਵਿੱਚ ਬੀਤੀ ਰਾਤ ਢਾਈ ਵਜੇ ਦੇ ਕਰੀਬ ਇੱਕ ਦੁਕਾਨ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਇਸ ਨੇ ਆਸ-ਪਾਸ ਦੀਆਂ ਹੋਰ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਨੂੰ ਦੇਖ ਕੇ ਬਾਜ਼ਾਰ ਦੇ ਚੌਕੀਦਾਰ ਰਮੇਸ਼ ਨੇ ਬਾਜ਼ਾਰ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਨੂੰ ਸੂਚਨਾ ਦਿੱਤੀ। ਜਿਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਅਤੇ ਸਥਾਨਕ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ |
ਜਿਸ ਤੋਂ ਬਾਅਦ ਇਲਾਕੇ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਅਤੇ ਫਾਇਰ ਬ੍ਰਿਗੇਡ ਦੀ ਟੀਮ ਅਤੇ ਦੋ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਦੀ ਪੁਸ਼ਟੀ ਕਰਦਿਆਂ ਫਾਇਰ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ 4 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।