ਕਪੂਰਥਲਾ ਗੁਰੂਦੁਆਰਾ ਸਾਹਿਬ 'ਚ ਫਾਇਰਿੰਗ ਦਾ ਮਾਮਲਾ, 5 ਗ੍ਰਿਫਤਾਰ 40 ਅਣਪਛਾਤਿਆਂ ਤੇ FIR

ਸੁਲਤਾਨਪੁਰ ਲੋਧੀ ਇਲਾਕੇ 'ਚ ਗੋਲੀਬਾਰੀ 'ਚ ਪੀਐੱਚਜੀ ਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਿਸ ਨੇ 5 ਨਿਹੰਗਾਂ ਨੂੰ ਨਾਮਜ਼ਦ ਕਰਕੇ 40 ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਬਬਨਦੀਪ ਸਿੰਘ ਨੇ ਦੱਸਿਆ ਕਿ ਉਕਤ ਮਾਮਲੇ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

Share:

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ 'ਚ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਵਿੱਚ ਹੋਈ ਫਾਇਰਿੰਗ ਮਾਮਲੇ ਵਿੱਚ ਪੁਲਿਸ ਨੇ ਹੁਣ 5 ਨੂੰ ਗ੍ਰਿਫਤਾਰ ਕੀਤਾ ਹੈ। ਇਸਦੇ ਨਾਲ ਹੀ ਪ੍ਰਸ਼ਾਸਨ ਨੇ ਸੀਆਰਪੀਸੀ ਦੀ ਧਾਰਾ 145 ਤਹਿਤ ਗੁਰਦੁਆਰਾ ਸਾਹਿਬ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਗੁਰੂਦੁਆਰਾ ਸਾਹਿਬ ਵਿੱਚ ਅਜੇ ਵੀ ਪੁਲਿਸ ਫੋਰਸ ਤਾਇਨਾਤ ਹੈ। ਗੁਰਦੁਆਰਾ ਸਾਹਿਬ ਦੇ ਸੰਚਾਲਨ ਲਈ ਜਲਦੀ ਹੀ ਇੱਕ ਰਿਸੀਵਰ ਨਿਯੁਕਤ ਕੀਤਾ ਜਾਵੇਗਾ। ਦੱਸ ਦੇਈਏ ਕਿ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਨਿਹੰਗਾਂ ਦੇ ਦੋ ਧੜਿਆਂ ਵੱਲੋਂ ਕਬਜ਼ੇ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਮਾਮਲਾ ਗਰਮਾਇਆ ਹੋਇਆ ਸੀ।

 

ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ

ਉਕਤ ਮਾਮਲੇ ਸਬੰਧੀ ਐਸਆਈ ਲਖਵਿੰਦਰ ਸਿੰਘ ਦੀ ਸ਼ਿਕਾਇਤ 'ਤੇ 5 ਨਿਹੰਗਾਂ ਅਤੇ 40 ਅਣਪਛਾਤੇ ਮੁਲਜ਼ਮਾਂ ਖਿਲਾਫ ਧਾਰਾ 302, 307, 332, 333, 353, 186, 148, 149, 120ਬੀ ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਜਿਸ ਵਿਚ ਇਸ ਸਮੇਂ ਬਾਬਾ ਮਾਨ ਸਿੰਘ ਬੁੱਢਾ ਦਲ ਪੁੱਤਰ ਤੇਜਾ ਸਿੰਘ ਵਾਸੀ ਹਰਿਆਣਾ, ਬਾਬਾ ਪਾਲ ਸਿੰਘ ਪੁੱਤਰ ਸ਼ਾਮਾ ਸਿੰਘ ਵਾਸੀ ਗੁਰਦਾਸਪੁਰ, ਬਲਦੇਵ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਤਰਨਤਾਰਨ, ਗੁਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਲੁਧਿਆਣਾ ਅਤੇ ਅਵਤਾਰ ਸਿੰਘ ਪੁੱਤਰ ਛੋਟਾ ਸਿੰਘ ਵਾਸੀ ਮਾਨਸਾ ਨੂੰ ਨਾਮਜਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ

Tags :