Budget ਵਿੱਚ ਸਿੱਖਿਆ ਅਤੇ ਸਿਹਤ ਤੇ ਫੋਕਸ, ਕੀ ਹਨ 'ਆਪ' ਸਰਕਾਰ ਦੇ ਇਸ Budget ਦੇ ਮਾਇਨੇ

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵੱਲੋਂ ਆਪਣਾ ਤੀਸਰਾ ਬਜਟ ਪੇਸ਼ ਕਰ ਦਿੱਤਾ ਗਿਆ ਹੈ। ਇਸ ਬਜਟ ਵਿੱਚ ਨਾ ਤਾਂ ਕੋਈ ਨਵਾਂ ਟੈਕਸ ਲਾਇਆ ਗਿਆ ਹੈ ਅਤੇ ਨਾ ਹੀ ਲੋਕਾਂ ਨੂੰ ਕੋਈ ਵੱਡੀ ਰਾਹਤ ਦਿੱਤੀ ਗਈ ਹੈ।

Share:

Punjab News: ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ  ਆਪਣਾ ਤੀਜਾ ਬਜਟ ਪੇਸ਼ ਕੀਤਾ। ਇਸ 2 ਲੱਖ 4 ਹਜ਼ਾਰ 918 ਕਰੋੜ ਰੁਪਏ ਦੇ ਬਜਟ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਾ ਤਾਂ ਕੋਈ ਨਵਾਂ ਟੈਕਸ ਲਗਾਇਆ ਅਤੇ ਨਾ ਹੀ ਕੋਈ ਵੱਡਾ ਐਲਾਨ ਕੀਤਾ। ਦੱਸ ਦਈਏ ਕਿ ਲੋਕ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਹੋ ਸਕਦਾ ਹੈ। ਇਸ ਤੋਂ ਠੀਕ ਪਹਿਲਾਂ 'ਆਪ' ਸਰਕਾਰ ਨੇ ਆਪਣੇ ਬਜਟ ਤੋਂ ਸਪੱਸ਼ਟ ਕੀਤਾ ਸੀ ਕਿ ਉਹ ਆਪਣੇ 2 ਸਾਲਾਂ ਦੇ ਕੰਮਾਂ ਦੇ ਆਧਾਰ 'ਤੇ ਪੰਜਾਬ ਦੇ ਲੋਕਾਂ ਤੋਂ ਵੋਟਾਂ ਮੰਗੇਗੀ।

ਬਜਟ ਵਿੱਚ ਸਿਹਤ ਅਤੇ ਸਿੱਖਿਆ ਤੇ ਫੋਕਸ

ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ 2 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ ਗਿਆ ਹੈ। ਇਸ ਬਜਟ ਵਿੱਚ ਮਾਨ ਸਰਕਾਰ ਨੇ ਸਿੱਖਿਆ ਅਤੇ ਸਿਹਤ 'ਤੇ ਸਭ ਤੋਂ ਵੱਧ ਫੋਕਸ ਰੱਖਿਆ ਹੈ। ਬਜਟ ਵਿੱਚ ਸਿੱਖਿਆ ਅਤੇ ਸਿਹਤ ਲਈ 22 ਹਜ਼ਾਰ 252 ਕਰੋੜ ਰੁਪਏ ਰੱਖੇ ਗਏ ਹਨ।

ਮਹਿਲਾਵਾਂ ਨੂੰ 1000 ਹਜਾਰ ਰੁਪਏ ਦੇਣ ਦਾ ਬਜਟ ਵਿੱਚ ਜਿਕਰ ਨਹੀਂ

ਹਾਲਾਂਕਿ ਮਾਨ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਬਜਟ ਵਿੱਚ ਕੋਈ ਜ਼ਿਕਰ ਨਹੀਂ ਕੀਤਾ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਦੀ ਗਾਰੰਟੀ ਦਿੱਤੀ ਸੀ ਅਤੇ ਮੰਨਿਆ ਜਾ ਰਿਹਾ ਸੀ ਕਿ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਦੀ ਸ਼ੁਰੂਆਤ ਕਰ ਸਕਦੀ ਹੈ ਪਰ ਅਜਿਹਾ ਨਹੀਂ ਹੋਇਆ।

ਜਾਰੀ ਰਹੇਗੀ ਘਰੇਲੂ 300 ਯੂਨਿਟ ਫ੍ਰੀ ਬਿਜਲੀ

ਬਜਟ ਵਿੱਚ ਮਾਨ ਸਰਕਾਰ ਨੇ ਘਰੇਲੂ ਕੁਨੈਕਸ਼ਨਾਂ 'ਤੇ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਵਿਵਸਥਾ ਨੂੰ ਜਾਰੀ ਰੱਖਿਆ ਗਿਆ ਹੈ। ਬਜਟ ਵਿੱਚ ਇਸ ਯੋਜਨਾ ਲਈ 3367 ਕਰੋੜ ਰੁਪਏ ਰੱਖੇ ਗਏ ਸਨ। ਦਰਅਸਲ, ਪੰਜਾਬ ਵਿੱਚ 77 ਲੱਖ ਘਰੇਲੂ ਬਿਜਲੀ ਕੁਨੈਕਸ਼ਨ ਹਨ ਅਤੇ ਸਰਕਾਰ ਦਾ ਦਾਅਵਾ ਹੈ ਕਿ ਇਸ ਸਕੀਮ ਕਾਰਨ ਉਨ੍ਹਾਂ ਵਿੱਚੋਂ 90% ਨੂੰ ਜ਼ੀਰੋ ਬਿੱਲ ਆ ਰਹੇ ਹਨ।

ਇਹ ਵੀ ਪੜ੍ਹੋ

Tags :