Weather Update: ਪੰਜਾਬ 'ਚ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ, ਕੱਲ ਬਾਰਿਸ਼ ਹੋਣ ਦੇ ਆਸਾਰ

ਅੱਜ ਵੀ ਸੂਰਜ ਦੇਵਤਾ ਤੇ ਦਰਸ਼ਨ ਹੋਣਦੇ ਕੋਈ ਆਸਾਰ ਨਹੀਂ ਹਨ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਅੰਮ੍ਰਿਤਸਰ ਤੇ ਗੁਰਦਾਸਪੁਰ ਸਭ ਤੋਂ ਠੰਡੇ ਰਹੇ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਬਰਾਬਰ ਰਿਹਾ।

Share:

Punjab Weather Update: ਪੰਜਾਬ 'ਚ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਗਈ ਹੈ। ਸੀਤ ਲਹਿਰ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਰੀਬ 3 ਡਿਗਰੀ ਦਾ ਫਰਕ ਹੈ। ਅੱਜ ਵੀ ਸੂਰਜ ਦੇਵਤਾ ਤੇ ਦਰਸ਼ਨ ਹੋਣਦੇ ਕੋਈ ਆਸਾਰ ਨਹੀਂ ਹਨ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ। ਅੰਮ੍ਰਿਤਸਰ ਤੇ ਗੁਰਦਾਸਪੁਰ ਸਭ ਤੋਂ ਠੰਡੇ ਰਹੇ। ਇਨ੍ਹਾਂ ਦੋਵਾਂ ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦਾ ਤਾਪਮਾਨ ਬਰਾਬਰ ਰਿਹਾ। ਅੰਮ੍ਰਿਤਸਰ ਵਿੱਚ ਦਿਨ ਦਾ ਤਾਪਮਾਨ 9.2 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ ਵਿੱਚ ਦਿਨ ਦਾ ਤਾਪਮਾਨ 9.5 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 5.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 7.4 ਡਿਗਰੀ ਸੈਲਸੀਅਸ ਘੱਟ ਸੀ, ਜਦੋਂ ਕਿ ਰਾਤ ਦਾ ਤਾਪਮਾਨ ਆਮ ਨਾਲੋਂ 2.7 ਡਿਗਰੀ ਸੈਲਸੀਅਸ ਵੱਧ ਸੀ। ਗੁਰਦਾਸਪੁਰ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ 11 ਡਿਗਰੀ ਸੈਲਸੀਅਸ ਘੱਟ ਰਿਹਾ, ਜਦੋਂਕਿ ਰਾਤ ਦਾ ਤਾਪਮਾਨ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਵੱਧ ਰਿਹਾ। ਜਦੋਂ ਕਿ ਬਠਿੰਡਾ ਵਿੱਚ ਦਿਨ ਦਾ ਤਾਪਮਾਨ 10.0 ਡਿਗਰੀ ਸੈਲਸੀਅਸ ਅਤੇ ਰਾਤ ਦਾ ਤਾਪਮਾਨ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ 'ਚ ਅੱਜ ਛਾਈ ਰਹੇਗੀ ਸੰਘਣੀ ਧੁੰਦ 

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਐਤਵਾਰ ਨੂੰ ਪੰਜਾਬ ਵਿੱਚ ਸੰਘਣੀ ਧੁੰਦ ਪੈ ਸਕਦੀ ਹੈ। ਸ਼ਾਮ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕਈ ਥਾਵਾਂ 'ਤੇ ਬੱਦਲ ਛਾਏ ਰਹਿ ਸਕਦੇ ਹਨ। ਜਦਕਿ 8 ਅਤੇ 9 ਜਨਵਰੀ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਕਾਰਨ ਪੰਜਾਬ ਵਿੱਚ ਛਾਈ ਧੁੰਦ ਦੀ ਪਰਤ ਹਟ ਜਾਵੇਗੀ ਅਤੇ ਮੌਸਮ ਸਾਫ਼ ਹੋ ਜਾਵੇਗਾ। ਹਾਲਾਂਕਿ ਬਾਰਿਸ਼ ਨਾਲ ਠੰਡ ਵਧ ਸਕਦੀ ਹੈ। 

11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜ਼ਾਰੀ

ਧੁੰਦ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਦੋਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ