ਸੂਬੇ ਵਿੱਚ ਠੰਡ ਨੇ ਫੜਿਆ ਜ਼ੋਰ, ਸਵੇਰੇ-ਸ਼ਾਮ ਪੈਣ ਲਗੀ ਧੁੰਦ

ਲੋਕਾਂ ਨੇ ਸਰਦੀ ਦੇ ਕਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਉਥੇ ਹੀ ਦੁਪਹਿਰ ਨੂੰ ਧੁੱਪ ਨਿਕਲਣ ਨਾਲ ਥੋੜੀ ਜਹੀ ਗਰਮਾਹਟ ਮਹਿਸੂਸ ਹੋ ਰਹੀ ਹੈ। ਹਜੇ ਦਿਨ ਦਾ ਤਾਪਮਾਨ 24 ਡਿਗਰੀ ਦੇ ਆਸਪਾਸ ਦਰਜ਼ ਕੀਤਾ ਜਾ ਰਿਹਾ ਹੈ। 

Share:

ਨਵੰਬਰ ਦਾ ਮਹੀਨਾ ਲਗਭਗ ਖਤਮ ਹੋਣ ਵਾਲਾ ਹੈ। ਅਜਿਹੇ ਵਿੱਚ ਠੰਡ ਨੇ ਜ਼ੋਰ ਫੜਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਵੇਰੇ-ਸ਼ਾਮ ਧੁੰਦ ਪੈਣੀ ਸ਼ੁਰੂ ਹੋ ਚੁੱਕੀ ਹੈ। ਇਸ ਕਾਰਕੇ ਲੋਕਾਂ ਨੇ ਸਰਦੀ ਦੇ ਕਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਉਥੇ ਹੀ ਦੁਪਹਿਰ ਨੂੰ ਧੁੱਪ ਨਿਕਲਣ ਨਾਲ ਥੋੜੀ ਜਹੀ ਗਰਮਾਹਟ ਮਹਿਸੂਸ ਹੋ ਰਹੀ ਹੈ। ਹਜੇ ਦਿਨ ਦਾ ਤਾਪਮਾਨ 24 ਡਿਗਰੀ ਦੇ ਆਸਪਾਸ ਦਰਜ਼ ਕੀਤਾ ਜਾ ਰਿਹਾ ਹੈ। ਪਹਾੜੀ ਰਾਜਾਂ ਵਿੱਚ ਬਰਫ਼ਬਾਰੀ ਦਾ ਦੌਰ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਅਨੁਸਾਰ ਅੱਜ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 12 ਡਿਗਰੀ ਸੈਲਸੀਅਸ ਰਹੇਗਾ। ਸੂਬੇ 'ਚ ਝੋਨੇ ਦੀ ਕਟਾਈ ਦਾ ਸੀਜ਼ਨ ਆਖਰੀ ਪੜਾਅ 'ਤੇ ਹੈ ਪਰ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ। ਪਰਾਲੀ ਸਾੜਨ ਦੇ ਮਾਮਲੇ 36 ਹਜ਼ਾਰ ਤੱਕ ਪਹੁੰਚ ਗਏ ਹਨ। ਭਾਵੇਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘੱਟ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਪਰ ਫਿਰ ਵੀ ਪਰਾਲੀ ਸਾੜਨ ਦੇ ਮਾਮਲੇ ਰੁਕਣ ਦੇ ਕੋਈ ਸੰਕੇਤ ਨਹੀਂ ਦੇ ਰਹੇ ਹਨ। ਇਸ ਕਾਰਨ ਸੂਬੇ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਵੀ ਵਿਗੜ ਰਿਹਾ ਹੈ।

ਝੋਨੇ ਦੀ ਕਟਾਈ ਦਾ ਸੀਜ਼ਨ ਖਤਮ ਹੁੰਦੇ ਹੀ ਪਰਾਲੀ ਸਾੜਨ ਦੇ ਘੱਟਣਗੇ ਮਾਮਲੇ

ਜਲੰਧਰ ਜ਼ਿਲ੍ਹੇ 'ਚ ਬੁੱਧਵਾਰ ਨੂੰ 14 ਥਾਵਾਂ 'ਤੇ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ। ਪਰਾਲੀ ਸਾੜਨ ਕਾਰਨ ਸ਼ਹਿਰ ਦਾ ਔਸਤ AQI 234 ਦਰਜ ਕੀਤਾ ਗਿਆ। ਹਾਲਾਂਕਿ, ਸਵੇਰੇ 7 ਤੋਂ 11 ਦੇ ਵਿਚਕਾਰ ਇੱਕ ਬਿੰਦੂ 'ਤੇ, AQI 323 ਤੱਕ ਪਹੁੰਚ ਗਿਆ ਸੀ। ਇਹ ਸ਼ਾਮ 4 ਵਜੇ 189 ਅਤੇ ਸ਼ਾਮ 7 ਵਜੇ 145 'ਤੇ ਆ ਗਿਆ। ਇਸ ਵਾਰ ਜ਼ਿਲ੍ਹੇ ਵਿੱਚ ਹੁਣ ਤੱਕ ਖੇਤਾਂ ਵਿੱਚ ਪਰਾਲੀ ਸਾੜਨ ਦੇ 1186 ਮਾਮਲੇ ਸਾਹਮਣੇ ਆ ਚੁੱਕੇ ਹਨ। ਖੇਤੀਬਾੜੀ ਵਿਭਾਗ ਦੇ ਅਧਿਕਾਰੀ ਡਾ: ਨਰੇਸ਼ ਗੁਲਾਟੀ ਦਾ ਕਹਿਣਾ ਹੈ ਕਿ ਵਿਭਾਗ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਲਗਾਤਾਰ ਜਾਗਰੂਕ ਕਰ ਰਿਹਾ ਹੈ। ਝੋਨੇ ਦੀ ਕਟਾਈ ਦਾ ਸੀਜ਼ਨ ਖਤਮ ਹੋਣ ਵਾਲਾ ਹੈ। ਆਉਣ ਵਾਲੇ ਦਿਨਾਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਘੱਟ ਜਾਣਗੇ। 

ਇਹ ਵੀ ਪੜ੍ਹੋ