ਵਿਵਾਦਾਂ ਵਿੱਚ ਘਿਰੇ ਗਾਇਕ ਸਤਵਿੰਦਰ ਬੁੱਗਾ, ਭਰਜਾਈ ਦੇ ਕਤਲ ਦੇ ਲਗੇ ਆਰੋਪ 

ਬੁੱਗਾ ਤੇ ਉਸ ਦੇ ਭਰਾ ਦਵਿੰਦਰ ਸਿੰਘ ਭੋਲਾ ਦਰਮਿਆਨ ਜ਼ਮੀਨ ਨੂੰ ਲੈ ਕੇ ਘਰੇਲੂ ਕਲੇਸ਼ ਪਿਛਲੇ ਕਾਫ਼ੀ ਸਮੇਂ ਤੋਂ ਚਲਿਆ ਆ ਰਿਹਾ ਹੈ। ਭੋਲਾ ਨੇ ਆਰੋਪ ਲਗਾਏ ਕਿ ਲੜਾਈ ਦਰਮਿਆਨ ਬੁੱਗਾ ਨੇ ਉਸ ਦੀ ਘਰਵਾਲੀ ਅਮਰਜੀਤ ਕੌਰ ਨੂੰ ਧੱਕਾ ਮਾਰ ਕੇ ਗਿਰਾ ਦਿੱਤਾ।

Share:

ਪੰਜਾਬੀ ਗਾਇਕ ਸਤਵਿੰਦਰ ਬੁੱਗਾ (Satwinder Bugga) ਵਿਵਾਦਾਂ ਵਿੱਚ ਘਿਰਦੇ ਹੋਏ ਨਜ਼ਰ ਆ ਰਹੇ ਹਨ। ਬੁੱਗਾ ਤੇ ਉਸਦੀ ਭਰਜਾਈ ਦੇ ਕਤਲ ਦੇ ਆਰੋਪ ਲਗੇ ਹਨ। ਬੁੱਗਾ ਤੇ ਉਸ ਦੇ ਭਰਾ ਦਵਿੰਦਰ ਸਿੰਘ ਭੋਲਾ ਦਰਮਿਆਨ ਜ਼ਮੀਨ ਨੂੰ ਲੈ ਕੇ ਘਰੇਲੂ ਕਲੇਸ਼ ਪਿਛਲੇ ਕਾਫ਼ੀ ਸਮੇਂ ਤੋਂ ਚਲਿਆ ਆ ਰਿਹਾ ਹੈ। ਭੋਲਾ ਨੇ ਆਰੋਪ ਲਗਾਏ ਕਿ ਲੜਾਈ ਦਰਮਿਆਨ ਬੁੱਗਾ ਨੇ ਉਸ ਦੀ ਘਰਵਾਲੀ ਅਮਰਜੀਤ ਕੌਰ ਨੂੰ ਧੱਕਾ ਮਾਰ ਕੇ ਗਿਰਾ ਦਿੱਤਾ। ਜਿਸ ਕਾਰਨ ਉਸਦੇ ਸਿਰ ਤੇ ਸੱਟ ਵੱਜੀ ਅਤੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਵੀ ਕੀਤੀ ਗਈ। ਇਸ ਉਪਰੰਤ ਉਹ ਆਪਣੀ ਪਤਨੀ ਨੂੰ ਲੈ ਕੇ ਸਰਕਾਰੀ ਹਸਪਤਾਲ ਖੇੜਾ ਵਿਖੇ ਇਲਾਜ ਲਈ ਪੁੱਜਾ ਜਿੱਥੇ ਉਸਦੀ ਪਤਨੀ ਨੂੰ ਹਾਲਤ ਖਰਾਬ ਹੋਣ ਕਰਕੇ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਰੈਫਰ ਕਰ ਦਿੱਤਾ ਗਿਆ ਅਤੇ ਉਥੋਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਪਰ ਉਸਦੀ ਰਸਤੇ ਵਿੱਚ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਸਤਵਿੰਦਰ ਬੁੱਗਾ ਅਤੇ ਦਵਿੰਦਰ ਭੋਲਾ ਦੇ ਵੱਡੇ ਭਰਾ ਮਨਮੋਹਨ ਸਿੰਘ ਮਖਾਰੋਪੁਰ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਦੇ ਜਿਲਾ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਹਨ।

MLR ਕੱਟਾਉਣ ਲਈ ਅਕਾਲੀ ਵਰਕਰਾਂ ਨੂੰ ਦੇਣਾ ਪਿਆ ਹਸਪਤਾਲ ਦੇ ਮੇਨ ਗੇਟ ਤੇ ਧਰਨਾ

ਦਵਿੰਦਰ ਭੋਲਾ ਨੇ ਦੱਸਿਆ ਕਿ ਉਸਦੀ ਪਤਨੀ ਦੀ ਮੌਤ ਹੋ ਜਾਣ ਤੇ ਉਹ ਆਪਣੀ ਪਤਨੀ ਦੀ ਲਾਸ਼ ਸਰਕਾਰੀ  ਹਸਪਤਾਲ ਖੇੜਾ ਵਿਖੇ ਮੁੜ ਲੈ ਕੇ ਆਇਆ, ਜਿੱਥੇ ਡਾਕਟਰਾਂ ਵੱਲੋਂ MLR ਨਾ ਕੱਟੇ  ਜਾਣ ਦੇ ਰੋਸ ਵਜੋਂ ਅਕਾਲੀ ਦਲ ਦੇ ਵਰਕਰਾਂ ਸਮੇਤ ਹਸਪਤਾਲ ਦੇ ਮੇਨ ਗੇਟ ਅੱਗੇ ਦੇਰ ਰਾਤ ਧਰਨਾ ਮਾਰ ਕੇ ਇਨਸਾਫ ਦੀ ਮੰਗ ਕੀਤੀ ਗਈ। ਉਧਰ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਮੌਤ ਲਈ ਜਿੰਮੇਵਾਰ ਸਤਵਿੰਦਰ ਬੁੱਗਾ ਤੇ ਮਾਮਲਾ ਦਰਜ ਕੀਤਾ ਜਾਵੇ ਤੇ ਜੇਕਰ ਪ੍ਰਸ਼ਾਸਨ ਨੇ ਕੋਈ ਢਿੱਲ ਮਿੱਠ ਕੀਤੀ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਸੰਘਰਸ਼ ਛੇੜਿਆ ਜਾਵੇਗਾ। ਸਤਵਿੰਦਰ ਬੁਗਾ ਭਾਵੇਂ ਕੈਮਰੇ ਸਾਹਮਣੇ ਨਹੀਂ ਆਇਆ ਪਰੰਤੂ ਉਸ ਧਿਰ ਵੱਲੋਂ ਉਹਨਾਂ ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਨਕਾਰਿਆਂ ਗਿਆ ਤੇ ਮੌਤ ਦਾ ਕਾਰਨ ਕੋਈ ਹੋਰ ਵੀ ਹੋਣ ਦਾ ਸ਼ੱਕ ਜਤਾਇਆ।  

ਇਨਸਾਫ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਸ਼ੁਰੂ ਕਰੇਗਾ ਸੰਘਰਸ਼ 

ਸ਼੍ਰੋਮਣੀ ਅਕਾਲੀ ਦਲ ਦਵਿੰਦਰ ਸਿੰਘ ਭੋਲਾ ਦੇ ਹੱਕ ਵਿੱਚ ਸਾਹਮਣੇ ਆਇਆ ਤੇ ਸਰਕਾਰੀ ਹਸਪਤਾਲ ਖੇੜਾ ਵਿਖੇ ਦਵਿੰਦਰ ਸਿੰਘ ਦੀ ਪਤਨੀ ਅਮਰਜੀਤ ਕੌਰ ਦੀ ਮੌਤ ਲਈ ਜਿੰਮੇਵਾਰ ਸਤਵਿੰਦਰ ਬੁੱਗਾ ਤੇ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦਿੱਤਾ ਤੇ ਨਾਅਰੇਬਾਜੀ ਵੀ ਕੀਤੀ ਗਈ। ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਕੋਈ ਢਿੱਲ ਮੱਠ ਕੀਤੀ ਗਈ ਅਤੇ ਇਨਸਾਫ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਖਤ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਮੌਕੇ ਤੇ ਪਹੁੰਚੇ ਡੀਐਸਪੀ ਬਸੀ ਪਠਾਣਾ ਮੋਹਿਤ ਸਿੰਗਲਾ ਨੇ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਜੋ ਅਸਲ ਤੱਤ ਸਾਹਮਣੇ ਆਉਣਗੇ, ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮ੍ਰਿਤਕ ਅਮਰਜੀਤ ਕੌਰ ਦੇ ਪਤੀ ਦਵਿੰਦਰ ਸਿੰਘ ਵੱਲੋਂ ਬਿਆਨ ਦਰਜ ਕੀਤੇ ਜਾ ਰਹੇ ਹਨ।  

ਇਹ ਵੀ ਪੜ੍ਹੋ